ਮੋਹਾਲੀ 4 ਅਗਸਤ (ਪੋਸਟ ਬਿਊਰੋ)- ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਭਗਵੰਤ ਮਾਨ, ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਸਮੇਤ ਪੰਜਾਬ ਆਪ ਦੇ ਵਿਧਾਇਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਮੁੱਖ ਮੰਤਰੀ 'ਤੇ ਤੰਜ ਕੱਸਦਿਆਂ ਕਿਹਾ ਸੀ ਕਿ ਅਸੀਂ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਆਏ ਹਾਂ, ਉਹ ਬਾਹਰ ਆਕੇ ਜਵਾਬ ਨਹੀਂ ਦੇ ਰਹੇ, ਜਦਕਿ ਹਰਪਾਲ ਚੀਮਾ ਨੇ ਕਿਹਾ ਕਿ ਐਕਸਾਈਜ਼ ਵਿਭਾਗ ਮੁੱਖ ਮੰਤਰੀ ਅਧੀਨ ਹੈ, ਇਸ ਲਈ ਕੈਪਟਨ ਅਮਰਿੰਦਰ ਦੀ ਜਵਾਬਦੇਹੀ ਬਣਦੀ ਹੈ।