Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸਿੱਸਵਾਂ ਫਾਰਮ ਹਾਊਸ 'ਚ ਕੈਪਟਨ ਨੂੰ ਲੱਭਣ ਗਏ ਮਾਨ, ਚੀਮਾ ਸਮੇਤ 'ਆਪ' ਵਿਧਾਇਕਾਂ ਤੇ ਲੀਡਰਾਂ ਨੂੰ ਪੁਲਸ ਨੇ 2 ਘੰਟੇ ਤੱਕ ਥਾਣੇ 'ਚ ਡੱਕਿਆ

August 04, 2020 05:54 PM

-ਭਾਰੀ ਪੁਲਸ ਫੋਰਸ ਨਾਲ ਨਿਉਂ ਚੰਡੀਗੜ੍ਹ ਬੈਰੀਅਰ 'ਤੇ ਹੀ ਰੋਕਿਆ
-ਪੁਲਸ ਵੱਲੋਂ ਕੀਤੀ ਖਿੱਚ-ਧੂਹ 'ਚ ਵਿਧਾਇਕ ਰੋੜੀ ਸਮੇਤ ਕਈ ਹੋਰਨਾਂ ਨੂੰ ਚੋਟਾਂ
-ਕੈਪਟਨ ਦੀ ਸੁੱਤੀ ਜ਼ਮੀਰ ਜਗਾਉਣ ਲਈ ਹਰ ਹੱਦ ਤੱਕ ਜਾਵਾਂਗੇ : ਭਗਵੰਤ ਮਾਨ


ਚੰਡੀਗੜ੍ਹ, 4 ਅਗਸਤ (ਪੋਸਟ ਬਿਊਰੋ): ਮਾਝੇ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅਮ੍ਰਿਤਸਰ ਅਤੇ ਬਟਾਲਾ (ਗੁਰਦਾਸਪੁਰ) 'ਚ ਜ਼ਹਿਰੀਲੀ ਸ਼ਰਾਬ ਕਾਰਨ ਕਰੀਬ ਸਵਾ 100 ਲੋਕਾਂ ਦੀਆਂ ਜਾਨਾਂ ਚਲੀਆਂ ਜਾਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਜਿੰਨਾ ਕੋਲ ਗ੍ਰਹਿ ਅਤੇ ਆਬਕਾਰੀ ਮੰਤਰਾਲੇ ਵੀ ਹਨ) ਵੱਲੋਂ ਅਜੇ ਤੱਕ ਲੋਕਾਂ 'ਚ ਨਾ ਜਾਣ 'ਤੇ ਤਿੱਖਾ ਗ਼ੁੱਸਾ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਮੰਗਲਵਾਰ ਨੂੰ ਆਪਣੇ ਵਿਧਾਇਕਾਂ ਅਤੇ ਲੀਡਰਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਦੇ ਚੰਡੀਗੜ੍ਹ ਨੇੜਲੇ ਆਲੀਸ਼ਾਨ ਸਿੱਸਵਾਂ 'ਫਾਰਮ ਹਾਊਸ' 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਗਏ, ਪਰੰਤੂ ਨਿਉਂ ਚੰਡੀਗੜ੍ਹ 'ਚ ਪਹਿਲਾਂ ਹੀ ਤੈਨਾਤ ਪੁਲਸ ਫੋਰਸ ਨੇ ਸਾਰੇ 'ਆਪ' ਲੀਡਰਾਂ ਨੂੰ ਰੋਕ ਲਿਆ।
ਇਸ ਮੌਕੇ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਸਮੇਤ ਬਾਕੀ 'ਆਪ' ਵਿਧਾਇਕਾਂ ਅਤੇ ਆਗੂਆਂ ਨਾਲ ਪੁਲਸ ਪ੍ਰਸ਼ਾਸਨ ਦੀ ਤਿੱਖੀ ਨੌਂਕ-ਝੌਂਕ ਵੀ ਹੋਈ। ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਤੇ ਪੁਲਸ ਬੈਰੀਕੇਡ ਟੱਪਣ ਦੀ ਕੋਸ਼ਿਸ਼ ਦੌਰਾਨ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਸਮੇਤ ਕੁੱਝ ਆਗੂਆਂ ਨੂੰ ਸੱਟਾ-ਚੋਟਾਂ ਵੀ ਆਈਆਂ।
ਇਸ ਮੌਕੇ ਪੰਜਾਬ ਸਰਕਾਰ ਦੀ ਇਸ ਬੇਵਜ੍ਹਾ ਸਖ਼ਤੀ ਦਾ ਤਿੱਖਾ ਵਿਰੋਧ ਕਰਦੇ ਹੋਏ ਕਿਹਾ, ''ਜਿੱਥੇ ਸ਼ਰੇਆਮ ਮਾਫ਼ੀਆ ਜ਼ਹਿਰ ਵੇਚ ਰਿਹਾ ਹੈ, ਉੱਥੇ ਕਾਂਗਰਸੀ ਆਗੂਆਂ/ਵਿਧਾਇਕਾਂ/ਵਜ਼ੀਰਾਂ ਨੇ ਪੁਲਸ ਪ੍ਰਸ਼ਾਸਨ ਦਾ ਮਾਫ਼ੀਆ ਨਾਲ ਨਾਪਾਕ ਗੱਠਜੋੜ ਕਰਵਾਇਆ ਹੋਇਆ ਹੈ। ਜਿੰਨੀ ਮਰਜ਼ੀ ਜ਼ਹਿਰ ਵਿਕੇ ਬੱਸ ਵਿਧਾਇਕ ਜਾਂ ਵਜ਼ੀਰ ਸਾਹਿਬ ਨੂੰ ਸ਼ਾਮ ਦੀ 'ਕੁਲੈਕਸ਼ਨ' ਦਾ ਫ਼ਿਕਰ ਰਹਿੰਦਾ ਹੈ। ਕੋਈ ਸਖ਼ਤੀ ਨਹੀਂ, ਪੁਲਸ ਥਾਣਿਆਂ ਕੋਲੋਂ 'ਡੇਲੀ' ਵਸੂਲੀ ਜਾਂਦੀ ਹੈ ਅਤੇ ਮਾਫ਼ੀਆ ਕਦੇ ਚਿੱਟਾ ਅਤੇ ਕਦੇ ਜ਼ਹਿਰੀਲੀ ਸ਼ਰਾਬ ਪੂਰੇ ਧੜੱਲੇ ਨਾਲ ਵੇਚਦਾ ਹੈ। ਇੱਥੇ ਅੱਜ ਅਸੀਂ ਆਪਣੇ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਦੇ 'ਮਹਿਲ' 'ਚੋਂ ਜਗਾਉਣ ਚੱਲੇ ਹਾਂ, ਪੂਰਾ ਇਲਾਕਾ ਇੰਜ ਪੁਲਸ ਛਾਉਣੀ 'ਚ ਬਦਲ ਦਿੱਤਾ ਜਿਵੇਂ ਅਸੀਂ ('ਆਪ' ਵਾਲੇ) ਕੋਈ ਜੁਰਮ ਕਰਨ ਜਾ ਰਹੇ ਹੋਈਏ?''
ਭਗਵੰਤ ਮਾਨ ਨੇ ਕਿਹਾ ਕਿ ਮੁੱਖ ਵਿਰੋਧੀ ਧਿਰ ਦੇ ਨਾਤੇ ਸਮੇਂ-ਸਮੇਂ 'ਤੇ ਸਰਕਾਰ ਨੂੰ ਜਗਾਉਣਾ ਅਤੇ ਹਲੂਣਾ ਦੇਣਾ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਜਮਹੂਰੀਅਤ ਤਹਿਤ ਲਗਾਈ ਗਈ ਡਿਊਟੀ ਹੈ।
ਭਗਵੰਤ ਮਾਨ ਨੇ ਕਿਹਾ, ''ਸਵਾ 100 ਦੇ ਕਰੀਬ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਇਹ ਕਿਹੋ ਜਿਹੀ 'ਮੋਤੀਆਂ ਵਾਲੀ ਸਰਕਾਰ' ਹੈ, ਜੋ ਆਪਣੇ ਪੋਤੇ-ਦੋਹਤਿਆਂ ਨੂੰ ਜਨਮ ਦਿਨਾਂ ਦੀਆਂ ਵਧਾਈਆਂ ਦਿੰਦੇ ਹਨ। ਬੇਝਿਜਕ ਹੇ ਕੇ ਟਿੱਕ-ਟਾਕ ਸਟਾਰਜ਼ ਨਾਲ ਗੱਲਾਂ ਕਰਦੇ ਹਨ। ਸਾਨੂੰ ਕੋਈ ਇਤਰਾਜ਼ ਨਹੀਂ, ਪਰੰਤੂ ਉਨ੍ਹਾਂ ਉੱਜੜੇ ਘਰਾਂ ਦੀ ਸਾਰ ਲੈਣਾ ਵੀ ਤਾਂ ਮੁੱਖ ਮੰਤਰੀ ਅਤੇ ਉਸ ਦੇ ਵਿਧਾਇਕਾਂ-ਵਜ਼ੀਰਾਂ ਦਾ ਫ਼ਰਜ਼ ਹੈ, ਜੋ ਸਰਕਾਰ ਦੇ ਭ੍ਰਿਸ਼ਟ ਅਤੇ ਮਾਫ਼ੀਆ ਰਾਜ ਦੀ ਭੇਂਟ ਚੜ ਗਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਅਤੇ ਉਸ ਦੀ ਪੁਲਸ ਸਾਨੂੰ (ਆਪ) ਨੂੰ ਜੇਲ੍ਹਾਂ 'ਚ ਸੁੱਟ ਦੇਵੇ ਪਰੰਤੂ ਅਸੀਂ ਆਮ ਅਤੇ ਸਿਸਟਮ ਦੇ ਸਾਰੇ ਲੋਕਾਂ ਲਈ ਹਰ ਪੱਧਰ ਦੀ ਜੰਗ ਲੜਾਂਗੇ। ਜਦੋਂ ਤੱਕ ਕੈਪਟਨ ਅਤੇ ਉਸ ਦੇ ਮੰਤਰੀ ਲੋਕਾਂ 'ਚ ਜਾ ਕੇ ਨੈਤਿਕ ਤੌਰ 'ਤੇ ਅਸਤੀਫ਼ੇ ਨਹੀਂ ਦੇਣਗੇ, ਇਸ ਲੋਕ ਮਾਰੂ ਸਰਕਾਰ ਵਿਰੁੱਧ ਸਾਡੀ ਆਵਾਜ਼ ਨਹੀਂ ਦੱਬੇਗੀ।
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਦੇ ਮਾਫ਼ੀਏ ਰਾਜ ਦੀ ਪੂਰੀ ਕਮਾਨ ਹੁਣ ਕਾਂਗਰਸੀਆਂ ਨੇ ਸੰਭਾਲੀ ਹੋਈ ਹੈ। ਚੀਮਾ ਨੇ ਕਿਹਾ ਕਿ ਚੰਡੀਗੜ੍ਹ ਦੀਆਂ ਪਹਾੜੀਆਂ 'ਚ ਸੁਖਬੀਰ ਸਿੰਘ ਬਾਦਲ ਦੇ 'ਸੁੱਖਬਿਲਾਸ' ਦੇ ਬਿਲਕੁਲ ਨਾਲ ਕੈਪਟਨ ਵੱਲੋਂ ਆਪਣਾ 'ਸ਼ਾਹੀ ਫਾਰਮ ਹਾਊਸ' ਬਣਾਉਣ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਦੋਵਾਂ ਟੱਬਰਾਂ 'ਚ ਕਿਸ ਪੱਧਰ ਦੀ ਸਾਂਝ ਪੈ ਚੁੱਕੀ ਹੈ, ਜਿਸ ਦੀ ਕੀਮਤ ਪੂਰਾ ਪੰਜਾਬ ਚੁੱਕਾ ਰਿਹਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ