Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਅਦਾਲਤ ਨੇ ਕਿਹਾ: ਕੁਲਭੂਸ਼ਨ ਜਾਧਵ ਦਾ ਵਕੀਲ ਕਰਨ ਦਾ ਭਾਰਤ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇ

August 04, 2020 10:26 PM

ਇਸਲਾਮਾਬਾਦ, 4 ਅਗਸਤ (ਪੋਸਟ ਬਿਊਰੋ)- ਇਸਲਾਮਾਬਾਦ ਹਾਈ ਕੋਰਟ ਨੇ ਕੱਲ੍ਹ ਮੌਤ ਦੀ ਸਜ਼ਾ ਵਾਲੇ ਕੁਲਭੂਸ਼ਣ ਜਾਧਵ ਦੇ ਕੇਸ ਵਿੱਚ ਪਾਕਿਸਤਾਨ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਭਾਰਤ ਨੂੰ ਵਕੀਲ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇ। ਵਰਨਣ ਯੋਗ ਹੈ ਕਿ ਭਾਰਤੀ ਸਮੁੰਦਰੀ ਫੌਜ ਦੇ ਸੇਵਾ ਮੁਕਤ ਅਧਿਕਾਰੀ ਜਾਧਵ (50) ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਅਪ੍ਰੈਲ 2017 ਵਿੱਚ ਜਾਸੂਸੀ ਅਤੇ ਅੱਤਵਾਦ ਦੇ ਦੋਸ਼ ਹੇਠ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਕੌਮਾਂਤਰੀ ਨਿਆਂ ਅਦਾਲਤ ਵਿੱਚ ਪਾਕਿਸਤਾਨ 'ਤੇ ਜਾਧਵ ਤੱਕ ਪਹੁੰਚ ਨਾ ਦੇਣ ਦੇ ਦੋਸ਼ ਲਾ ਕੇ ਇਸ ਦਾ ਵਿਰੋਧ ਕੀਤਾ ਸੀ ਅਤੇ ਹੇਗ ਵਿਚਲੀ ਕੌਮਾਂਤਰੀ ਅਦਾਲਤ ਨੇ ਜੁਲਾਈ 2019 ਵਿੱਚ ਫੈਸਲਾ ਦਿੱਤਾ ਸੀ ਕਿ ਪਾਕਿਸਤਾਨ ਵੱਲੋਂ ਜਾਧਵ ਨੂੰ ਸੁਣਾਈ ਸਜ਼ਾ 'ਤੇ ਨਜ਼ਰਸਾਨੀ ਅਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਬਿਨਾਂ ਦੇਰੀ ਭਾਰਤ ਨੂੰ ਪਹੁੰਚ ਦਾ ਹੱਕ ਦਿੱਤਾ ਜਾਵੇ।
ਕੱਲ੍ਹ ਇਸਲਾਮਾਬਾਦ ਹਾਈ ਕੋਰਟ ਦੇ ਜਸਟਿਸ ਅਤਹਰ ਮਿਨਅੱਲ੍ਹਾ ਅਤੇ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਦੇ ਦੋ ਮੈਂਬਰੀ ਬੈਂਚ ਨੇ ਪਾਕਿਸਤਾਨ ਸਰਕਾਰ ਵੱਲੋਂ ਜਾਧਵ ਲਈ ਵਕੀਲ ਨਿਯੁਕਤ ਕਰਨ ਸੰਬੰਧੀ ਦਾਇਰ ਪਟੀਸ਼ਨ 'ਤੇ ਸੁਣਵਾਈ ਕੀਤੀ। ਪਾਕਿਸਤਾਨ ਸਰਕਾਰ ਨੇ ਪਟੀਸ਼ਨ ਵਿੱਚ ਇਸਲਾਮਾਬਾਦ ਹਾਈ ਕੋਰਟ ਨੂੰ ਕੁਲਭੂਸ਼ਨ ਜਾਧਵ ਦੇ ਲਈ ਵਕੀਲ ਨਿਯੁਕਤ ਕਰਨ ਲਈ ਕਿਹਾ ਸੀ ਤਾਂ ਜੋ ਉਹ ਕੌਮਾਂਤਰੀ ਨਿਆਂ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਦੀ ਆਪਣੀ ਜ਼ਿੰਮੇਵਾਰੀ ਪੂਰੀ ਕਰ ਸਕੇ। ਇਹ ਵੀ ਦਾਅਵਾ ਕੀਤਾ ਗਿਆ ਕਿ ਜਾਧਵ ਨੇ ਆਪਣੇ ਖਿਲਾਫ ਫੌਜੀ ਅਦਾਲਤ ਵੱਲੋਂ ਸੁਣਾਏ ਫੈਸਲੇ 'ਤੇ ਮੁੜ ਵਿਚਾਰ ਲਈ ਕੋਈ ਰਿਵਿਊ ਪਟੀਸ਼ਨ ਜਾਂ ਅਰਜ਼ੀ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਜੀਓ ਨਿਊਜ਼ ਦੀ ਰਿਪੋਰਟ ਅਨੁਸਾਰ ਜਸਟਿਸ ਮਿਨਅੱਲ੍ਹਾ ਨੇ ਕਿਹਾ ਕਿ ਜਦੋਂ ਮਾਮਲਾ ਹਾਈ ਕੋਰਟ ਵਿੱਚ ਹੈ ਤਾਂ ਕਿਉਂ ਨਾ ਭਾਰਤ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇ। ਜੱਜ ਨੇ ਕਿਹਾ ਕਿ ਭਾਰਤ ਸਰਕਾਰ ਜਾਂ ਜਾਧਵ ਰੀਵਿਊ ਪਟੀਸ਼ਨ ਦੇ ਆਪਣੇ ਫੈਸਲੇ 'ਤੇ ਮੁੜ ਸੋਚ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਕੁਲਭੂਸ਼ਣ ਜਾਧਵ ਨੂੰ ਇੱਕ ਵਾਰ ਫਿਰ ਕਾਨੂੰਨੀ ਨੁਮਾਇੰਦਾ ਨਿਯੁਕਤ ਕਰਨ ਦਾ ਪ੍ਰਸਤਾਵ ਦਿੱਤਾ ਜਾਣਾ ਚਾਹੀਦਾ ਹੈ। ਮਾਮਲੇ 'ਤੇ ਅਗਲੀ ਸੁਣਵਾਈ ਤਿੰਨ ਸਤੰਬਰ ਤੱਕ ਟਾਲ ਦਿੱਤੀ ਗਈ ਹੈ, ਜਦੋਂ ਇਸ ਬਾਰੇ ਭਾਰਤ ਦੇ ਕਦਮ ਦਾ ਪਤਾ ਲੱਗੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ