Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਬੁਗਤੀ ਆਦੀ-ਵਾਸੀਆਂ ਦੇ ਬੇਰਹਿਮ ਕਤਲਾਂ ਵਿਰੁੱਧ ਜਰਮਨੀ ਵਿੱਚ ਰੋਸ ਪ੍ਰਦਰਸ਼ਨ

August 04, 2020 10:34 PM

ਹਨੋਵਰ, 4 ਅਗਸਤ (ਪੋਸਟ ਬਿਉੂਰੋ)- ਬਲੂਚ ਰਿਪਬਲਿਕਨ ਪਾਰਟੀ (ਬੀ ਆਰ ਪੀ) ਨੇ ਪਿੱਛੇ ਜਿਹੇੇ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਰਾਜਨਪੁਰ ਵਿੱਚ ਪੰਜਾਬ ਪੁਲਸ ਵਲੋਂ ਅਗਵਾ ਕੀਤੇ ਪੰਜ ਬੁਗਤੀ ਲੋਕਾਂ ਦੀ ਬੇਰਹਿਮ ਹੱਤਿਆ ਦੇ ਖ਼ਿਲਾਫ਼ ਜਰਮਨੀ ਦੇ ਹਨੋਵਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਬਲੂਚਿਸਤਾਨ ਦੇ ਲੋਕਾਂ 'ਤੇ ਕੀਤੇ ਜਾਂਦੇ ਜੁਲਮਾਂ ਨੂੰ ਉਜਾਗਰ ਕਰਨਾ ਅਤੇ ਮਨੁੱਖੀ ਅਧਿਕਾਰਾਂ ਦੇ ਘਾਣ ਵਿਰੁੱਧ ਆਵਾਜ਼ ਉਠਾਉਣਾ ਸੀ। ਇਸ ਦੌਰਾਨ ਉਨ੍ਹਾਂ ਨੇ ਇੱਕ ਸਮਾਜਿਕ ਮੁਹਿੰਮ ਜਸਟਿਸ ਫਾਰ ਬਲੂਚ ਪੀਪਲ ਵੀ ਸ਼ੁਰੂ ਕੀਤੀ ਹੈ। ਬੀ ਆਰ ਪੀ ਜਰਮਨੀ ਦੇ ਪ੍ਰਧਾਨ ਜਾਵਦ ਬਲੂਚ ਨੇ ਮਨੁੱਖੀ ਅਧਿਕਾਰ ਸੰਸਥਾਨਾਂ ਤੋਂ ਅਗਵਾ ਕੀਤੇ ਗਏ ਆਦੀਵਾਸੀ ਬਲੂਚ ਲੋਕਾਂ ਦੀ ਹੱਤਿਆ ਦਾ ਮਾਮਲਾ ਉਠਾਉਣ ਦੀ ਅਪੀਲ ਕੀਤੀ ਹੈ। ਬਲੂਚ ਕਾਰਜਕਰਤਾਵਾਂ ਨੇ ਕਿਹਾ ਕਿ ਰਾਜਨਪੁਰ ਵਿੱਚ 31 ਜੁਲਾਈ ਨੂੰ ਫਰਜੀ ਮੁਕਾਬਲਾ ਹੋਇਆ ਅਤੇ ਪੀੜਤਾਂ ਨੂੰ ਵੱਖ-ਵੱਖ ਥਾਂਵਾਂ ਤੋਂ ਅਗਵਾ ਕਰ ਕੇ ਉਨ੍ਹਾਂ ਦੀ ਹੱਤਿਆ ਕੀਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ