Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਦੋ ਦਿਨਾਂ ਦਾ ਬੱਚਾ ਚੋਰੀ ਕਰ ਕੇ ਵੇਚਣ ਜਾਂਦੇ ਸਿਪਾਹੀ ਸਮੇਤ ਪੰਜ ਜਣੇ ਕਾਬੂ

August 04, 2020 10:42 PM

ਚੰਡੀਗੜ੍ਹ, 4 ਅਗਸਤ (ਪੋਸਟ ਬਿਊਰੋ)- ਸਿਰਫ ਦੋ ਦਿਨ ਦੇ ਬੱਚੇ ਨੂੰ ਚੋਰੀ ਕਰ ਕੇ ਵੇਚਣ ਜਾ ਰਹੇ ਪੰਜਾਬ ਪੁਲਸ ਦੇ ਕਾਂਸਟੇਬਲ ਸਮੇਤ ਪੰਜ ਲੋਕਾਂ ਨੂੰ ਚੰਡੀਗੜ੍ਹ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਵਿੱਚ ਬਲੌਂਗੀ ਥਾਂਣੇ ਦੇ ਐੱਸ ਐੱਚ ਓ ਦਾ ਡਰਾਈਵਰ ਅਤੇ ਕਾਂਸਟੇਬਲ ਅਮਰਜੀਤ ਵੀ ਸ਼ਾਮਲ ਹੈ। ਉਨ੍ਹਾ ਕੋਲੋਂ ਇੱਕ ਦਿਨ ਦਾ ਬੱਚਾ, ਜਿਸ ਨੂੰ ਉਹ ਵੇਚਣ ਆਏ ਸਨ, ਬਰਾਮਦ ਹੋ ਗਿਆ ਹੈ। ਦੋਸ਼ੀਆਂ ਦੇ ਖਿਲਾਫ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਇਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਇੱਕ-ਇੱਕ ਡਾਕਟਰ ਦਾ ਨਾਂਅ ਵੀ ਹੈ। ਦੋਸ਼ੀ ਇਹ ਬੱਚਾ ਚਾਰ ਲੱਖ ਵਿੱਚ ਚੰਡੀਗੜ੍ਹ ਦੇ ਇੱਕ ਵਪਾਰੀ ਨੂੰ ਵੇਚਣ ਆਏ ਤਾਂ ਪੁਲਸ ਨੇ ਗੁਪਤ ਸੂਚਨਾ 'ਤੇ ਕਾਰਵਾਈ ਇਨ੍ਹਾਂ ਸਭ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਵਿੱਚ ਕਾਂਸਟੇਬਲ ਅਮਰਜੀਤ, ਮਨਦੀਪ ਸਿੰਘ, ਸਰਬਜੀਤ ਕੌਰ, ਕੁਲਦੀਪ ਕੌਰ ਅਤੇ ਸਰਬਜੀਤ ਕੌਰ ਸ਼ਾਮਲ ਹਨ।
ਪੁਲਸ ਨੇ ਦੱਸਿਆ ਕਿ ਸੈਕਟਰ 37 ਦੇ ਰਵਿੰਦਰ ਸਿੰਘ ਨੇ ਪੁਲਸ ਨੂੰ ਦੱਸਿਆੀ ਕਿ ਬੱਚਿਆਂ ਦੀ ਖਰੀਦ-ਫਰੋਖਤ ਹੋ ਰਹੀ ਹੈ ਅਤੇ ਸੰਗਰੂਰ ਤੋਂ ਪੰਜਾਬ ਪੁਲਸ ਦੇ ਕਾਂਸਟੇਬਲ ਦੀ ਕਾਰ ਵਿੱਚ ਦੋਸ਼ੀ ਆ ਰਹੇ ਹਨ। ਰਵਿੰਦਰ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਗ੍ਰਾਹਕ ਬਣ ਕੇ ਡੀਲ ਕੀਤੀ ਅਤੇ ਕਰੀਬ ਚਾਰ ਲੱਖ ਰੁਪਏ ਵਿੱਚ ਇਹ ਬੱਚਾ ਨੂੰ ਉਸ ਨੂੰ ਵੇਚਿਆ ਜਾਏਗਾ। ਇਸ ਦੇ ਬਾਅਦ ਸੈਕਟਰ 31 ਥਾਣੇ ਦੀ ਐੱਸ ਐੱਚ ਓ ਪਰਮਜੀਤ ਕੌਰ ਸੇਖੋਂ ਨੇ ਟ੍ਰੈਪ ਲਾਇਆ ਤੇ ਜਦੋਂ ਕਾਰ ਪਹੁੰਚੀ ਤਾਂ ਦੋਸ਼ੀਆਂ ਨੂੰ ਦਬੋਚ ਲਿਆ। ਇਸ ਵਿੱਚ ਕਈ ਹਸਪਤਾਲ ਮੁਲਾਜ਼ਮਾਂ ਅਤੇ ਸ਼ਹਿਰ ਦੇ ਇੱਕ ਡਾਕਟਰ ਦਾ ਨਾਂਅ ਵੀ ਆ ਰਿਹਾ ਹੈ। ਪੁਲਸ ਨੂੰ ਸ਼ੱਕ ਹੈ ਕਿ ਦੋਸ਼ੀਆਂ ਨੇ ਕਰੀਬ 10 ਬੱਚਿਆਂ ਨੂੰ ਚੋਰੀ ਕਰ ਕੇ ਵੇਚਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁੱਛਗਿੱਛ ਵਿੱਚ ਦੋਸ਼ੀਆਂ ਨੇ ਕਰੀਬ ਸੱਤ ਬੱਚਿਆਂ ਨੂੰ ਚੋਰੀ ਕਰ ਕੇ ਵੇਚਣ ਦੀ ਗੱਲ ਕਬੂਲੀ ਹੈ।
ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਸ਼ੀ ਹੈਲਥ ਮੁਲਾਜ਼ਮਾਂ ਨਾਲ ਮਿਲ ਕੇ ਬੱਚਿਆਂ ਦੇ ਪਰਵਾਰ ਨੂੰ ਐਡਮਿਟ ਹੁੰਦੇ ਸਮੇਂ ਹੀ ਕਹਿ ਦਿੰਦੇ ਸਨ ਕਿ ਬੱਚੇ ਨੂੰ ਬਚਾਉਣਾ ਬਹੁਤ ਮੁਸ਼ਕਲ ਹੈ। ਬਾਅਦ ਵਿੱਚ ਕਹਿ ਦਿੰਦੇ ਸਨ ਕਿ ਮਰਿਆ ਹੋਇਆ ਬੱਚਾ ਪੈਦਾ ਹੋਇਆ ਹੈ। ਇਸ ਦੇ ਇਲਾਵਾ ਕਈ ਮਾਮਲਿਆਂ ਵਿੱਚ ਬੱਚਾ ਚੋਰੀ ਕਰਨ ਦੀ ਗੱਲ ਵੀ ਕਹਿ ਦਿੰਦੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ