Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਗੋਲੀਕਾਂਡ ਦੇ ਸਬੰਧ ਵਿੱਚ 16 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ

August 04, 2020 11:04 PM

ਗੋਲੀਕਾਂਡ ਦੇ ਸਬੰਧ ਵਿੱਚ 16 ਸਾਲਾ ਲੜਕੇ
ਨੂੰ ਕੀਤਾ ਗਿਆ ਚਾਰਜ

ਸਕਾਰਬੌਰੋ, 4 ਅਗਸਤ (ਪੋਸਟ ਬਿਊਰੋ) : ਪਿਛਲੇ ਮਹੀਨੇ ਸਕਾਰਬੌਰੋ ਵਿੱਚ ਵਾਪਰੇ ਘਾਤਕ ਗੋਲੀਕਾਂਡ ਦੇ ਸਬੰਧ ਵਿੱਚ ਇੱਕ 16 ਸਾਲਾ ਲੜਕੇ ਨੂੰ ਪੁਲਿਸ ਵੱਲੋਂ ਚਾਰਜ ਕੀਤਾ ਗਿਆ ਹੈ|
ਜ਼ਿਕਰਯੋਗ ਹੈ ਕਿ 4 ਜੁਲਾਈ ਨੂੰ ਵਿਕਟੋਰੀਆ ਪਾਰਕ ਐਵਨਿਊ ਨੇੜੇ ਮੋਰਕੈਂਬ ਗੇਟ ਅਤੇ ਚੈਸਟਰ ਲੀ ਬੋਲੀਵੀਆਰਡ ਇਲਾਕੇ ਦੇ ਪਾਰਕਿੰਗ ਲੌਟ ਵਿੱਚ ਚੱਲੀ ਗੋਲੀ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚੀ ਸੀ| ਜਦੋਂ ਪੁਲਿਸ ਪਹੁੰਚੀ ਤਾਂ ਉਨ੍ਹਾਂ ਉੱਥੇ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਪਾਇਆ|
ਉਸ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਥੋੜ੍ਹੀ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਟੋਰਾਂਟੋ ਦੇ 43 ਸਾਲਾ ਆਂਦਰੇ ਚਾਰਲਸ ਵਜੋਂ ਹੋਈ| ਮੰਗਲਵਾਰ ਨੂੰ ਇਸੇ ਮਾਮਲੇ ਦੇ ਸਬੰਧ ਵਿੱਚ ਪੁਲਿਸ ਵਲੋਂ 16 ਸਾਲਾ ਲੜਕੇ ਨੂੰ ਗ੍ਰਿਫਤਾਰ ਕਰਕੇ ਫਰਸਟ ਡਿਗਰੀ ਮਰਡਰ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ ਹੈ| ਉਸ ਨੂੰ 1911 ਐਗਲਿੰਟਨ ਐਵਨਿਊ ਈਸਟ ਸਥਿਤ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ| ਉਸ ਦੀ ਪਛਾਣ ਜਾਹਰ ਨਹੀਂ ਕੀਤੀ ਗਈ ਹੈ ਕਿਉਂਕਿ ਅਜੇ ਉਹ ਨਾਬਾਲਗ ਹੈ|
ਇਸ ਦੌਰਾਨ 29 ਜੁਲਾਈ ਨੂੰ ਵਾਪਰੇ ਗੋਲੀਕਾਂਡ ਦੇ ਸਬੰਧ ਵਿੱਚ ਟੋਰਾਂਟੋ ਦੇ 21 ਸਾਲਾ ਸਮਰ ਬੇਲੇ ਨੂੰ ਫਰਸਟ ਡਿਗਰੀ ਮਰਡਰ ਲਈ ਚਾਰਜ ਕੀਤਾ ਗਿਆ ਹੈ| ਤੀਜੇ ਮਸ਼ਕੂਕ ਦੀ ਵੀ ਪੁਲਿਸ ਅਜੇ ਭਾਲ ਕਰ ਰਹੀ ਹੈ| ਪੁਲਿਸ ਨੇ ਦੱਸਿਆ ਕਿ ਟੋਰਾਂਟੋ ਦੇ 21 ਸਾਲਾ ਕਵਾਮੀ ਗਾਰਵੁਡ ਦੀ ਵੀ ਫਰਸਟ ਡਿਗਰੀ ਮਰਡਰ ਦੇ ਸਬੰਧ ਵਿੱਚ ਭਾਲ ਕੀਤੀ ਜਾ ਰਹੀ ਹੈ| ਉਨ੍ਹਾਂ ਆਖਿਆ ਕਿ ਉਹ ਹਥਿਆਰਬੰਦ ਵੀ ਹੋ ਸਕਦਾ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ