Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਨਵੇਂ ਸਾਲ ਤੱਕ ਬਰਕਰਾਰ ਰਹੇਗਾ ਸੋਸ਼ਲ ਸਰਕਲ ਵਿੱਚ 10 ਵਿਅਕਤੀਆਂ ਦੀ ਸ਼ਮੂਲੀਅਤ ਦਾ ਸਿਲਸਿਲਾ : ਫੋਰਡ

August 05, 2020 12:34 AM

ਨਵੇਂ ਸਾਲ ਤੱਕ ਬਰਕਰਾਰ ਰਹੇਗਾ ਸੋਸ਼ਲ ਸਰਕਲ ਵਿੱਚ 10 ਵਿਅਕਤੀਆਂ ਦੀ ਸ਼ਮੂਲੀਅਤ ਦਾ ਸਿਲਸਿਲਾ : ਫੋਰਡ

ਟੋਰਾਂਟੋ, 4 ਅਗਸਤ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਸੋਸ਼ਲ ਸਰਕਲ ਵਿੱਚ ਸਿਰਫ 10 ਵਿਅਕਤੀਆਂ ਦੀ ਸ਼ਮੂਲੀਅਤ ਦਾ ਇਹ ਸਿਲਸਿਲਾ ਘੱਟੋ ਘੱਟ ਇਸ ਸਾਲ ਦੇ ਖ਼ਤਮ ਹੋਣ ਤੱਕ ਤਾਂ ਬਣਿਆ ਹੀ ਰਹੇਗਾ|
ਮੰਗਲਵਾਰ ਦੁਪਹਿਰ ਨੂੰ ਕੀਤੀ ਨਿਊਜ਼ ਕਾਨਫਰੰਸ ਵਿੱਚ ਫੋਰਡ ਨੇ ਰੈਜ਼ੀਡੈਂਟਸ ਨੂੰ ਚੇਤਾਵਨੀ ਦਿੱਤੀ ਕਿ ਇਹ ਮਹਾਂਮਾਰੀ ਖ਼ਤਮ ਨਹੀਂ ਹੋਈ ਹੈ| ਫੋਰਡ ਨੇ ਆਖਿਆ ਕਿ ਇਹ ਅਜੇ ਜਾਰੀ ਰਹਿਣ ਵਾਲੀ ਹੈ ਤੇ ਉਨ੍ਹਾਂ ਦੀ ਸਾਰਿਆਂ ਨੂੰ ਇਹੋ ਸਲਾਹ ਹੈ ਕਿ ਇਹ ਸੱਭ ਜਨਵਰੀ ਤੱਕ ਇਸ ਤਰ੍ਹਾਂ ਹੀ ਚਲਾਇਆ ਜਾਵੇ| ਉਨ੍ਹਾਂ ਆਖਿਆ ਕਿ ਉਸ ਸਮੇਂ ਤੱਕ ਹੀ ਕਿਸੇ ਵੈਕਸੀਨ ਦੇ ਆਉਣ ਦੀ ਸੰਭਾਵਨਾ ਹੈ|
ਦੋ ਮਹੀਨੇ ਪਹਿਲਾਂ ਪ੍ਰੋਵਿੰਸ ਦੇ 14æ5 ਮਿਲੀਅਨ ਵਾਸੀਆਂ ਨੂੰ ਸਰਕਾਰ ਨੇ ਇਹ ਆਖਿਆ ਸੀ ਕਿ ਉਹ ਆਪਣੇ ਸੋਸ਼ਲ ਸਰਕਲ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕਰ ਸਕਦੇ ਹਨ, ਜਿਹੜੇ ਉਨ੍ਹਾਂ ਦੇ ਨਾਲ ਨਹੀਂ ਰਹਿੰਦੇ| ਜਿਸ ਤੋਂ ਭਾਵ 10 ਵਿਅਕਤੀਆਂ ਦੇ ਅਜਿਹੇ ਇੱਕ ਸੋਸ਼ਲ ਸਰਕਲ ਵਿੱਚ ਹੋਣ ਤੋਂ ਸੀ| ਇਸ ਨਾਲ ਕਈ ਲੋਕਾਂ ਨੂੰ ਆਪਣੇ ਮਾਪਿਆਂ, ਗ੍ਰੈਂਡਪੇਰੈਂਟਸ ਜਾਂ ਕਈ ਮਹੀਨਿਆਂ ਵਿੱਚ ਪਹਿਲੀ ਵਾਰੀ ਆਪਣੇ ਬੱਚਿਆਂ ਨਾਲ ਗਲੇ ਮਿਲਣ ਦਾ ਮੌਕਾ ਮਿਲ ਸਕਿਆ|
ਇਸ ਐਲਾਨ ਤੋਂ ਪਹਿਲਾਂ ਓਨਟਾਰੀਓ ਹੈਲਥ ਅਧਿਕਾਰੀਆਂ ਵੱਲੋਂ ਪ੍ਰੋਵਿੰਸ ਵਾਸੀਆਂ ਨੂੰ ਆਪਣੇ ਘਰ ਤੋਂ ਬਾਹਰ ਰਹਿਣ ਵਾਲੇ ਕਿਸੇ ਵੀ ਸ਼ਖਸ ਤੋਂ ਸੋਸ਼ਲ ਡਿਸਟੈਂਸਿੰਗ ਬਰਕਰਾਰ ਰੱਖਣ ਦੀ ਸਲਾਹ ਦਿੱਤੀ ਗਈ ਸੀ| ਫੋਰਡ ਨੇ ਇਹ ਵੀ ਆਖਿਆ ਕਿ ਇਨ੍ਹਾਂ ਪਾਬੰਦੀਆਂ ਵਿੱਚ ਛੋਟ ਦੇਣ ਦਾ ਮਤਲਬ ਹੈ ਕਿ ਸਰਹੱਦ ਤੋਂ ਦੱਖਣ ਵਾਲੇ ਪਾਸੇ ਵਾਂਗ ਇੱਥੇ ਵੀ ਲੋਕ ਅਵੇਸਲੇ ਹੋ ਜਾਣਗੇ ਤੇ ਜਿਸ ਦੇ ਸਿੱਟੇ ਬਹੁਤ ਹੀ ਖਤਰਨਾਕ ਹੋ ਸਕਦੇ ਹਨ| ਉਨ੍ਹਾਂ ਆਖਿਆ ਕਿ ਅਸੀਂ ਕਿਸੇ ਤਰ੍ਹਾਂ ਦਾ ਰਿਸਕ ਨਹੀਂ ਲੈ ਸਕਦੇ| 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ