Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸੁੱਚਾ ਸਿੰਘ ਲੰਗਾਹ ਦੀ ਪੰਥ ਵਿੱਚ ਵਾਪਸੀ ਕਈਆਂ ਦੇ ਜੜ੍ਹੀਂ ਬੈਠ ਗਈ

August 05, 2020 07:47 AM

* ਲੰਗਾਹ ਦੇ ਨੇੜੂ ਦੋ ਸ਼੍ਰੋਮਣੀ ਕਮੇਟੀ ਮੈਂਬਰ ਵੀ ਤਨਖਾਹੀਏ ਐਲਾਨੇ ਗਏ

ਅੰਮ੍ਰਿਤਸਰ, 4 ਅਗਸਤ, (ਪੋਸਟ ਬਿਊਰੋ)-ਸਿੱਖ ਪੰਥ ਵਿੱਚੋਂ ਛੇਕੇ ਹੋਏ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਦੋ ਮੈਂਬਰਾਂ ਰਤਨ ਸਿੰਘ ਜੱਫ਼ਰਵਾਲ ਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਅੱਜ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਇਹ ਐਲਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਸ਼ਾਮ ਓਥੇ ਪੁੱਜੀ ਰਿਪੋਰਟ ਅਨੁਸਾਰ ਪੰਥ ਵਿੱਚੋਂ ਛੇਕੇ ਹੋਏਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਦੇ ਦੋਸ਼ ਵਿਚ ਰਤਨ ਸਿੰਘ ਜਫਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਤੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਕਾਦੀਆਂ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਜਥੇਦਾਰ ਸ੍ਰੀ ਅਕਾਲ ਤਖਤ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਨ੍ਹਾਂ ਦੋਵਾਂ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀਦੀਆਂ ਸਬ ਕਮੇਟੀਆਂ ਵਿਚੋਂ ਵੀ ਕੱਢ ਦਿੱਤਾ ਜਾਵੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਕੀਤਾ ਹੈ ਕਿ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਦੇ ਲੀਡਰਾਂ ਨੂੰ ਆਪਣੇ ਪੱਧਰ ਉੱਤੇ ਜਾਂਚ ਕਰਕੇ ਪਾਰਟੀ ਤੋਂਕੱਢਿਆ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਸੁੱਚਾ ਸਿੰਘ ਲੰਗਾਹ ਨਾਲ ਸਾਂਝਾਂਵਾਲੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪੜਚੋਲ ਕਰਨ ਲਈ ਸਬ-ਕਮੇਟੀ ਬਣਾ ਕੇ ਜਾਂਚ ਕੀਤੀ ਜਾਵੇ ਅਤੇ ਇਹੋ ਜਿਹੇ ਲੋਕਾਂ ਦੇ ਖਿਲਾਫ ਹਰ ਤਰ੍ਹਾਂ ਦੀ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ।
ਇਸ ਤੋਂ ਪਹਿਲਾਂ ਅੱਜ ਗੜ੍ਹੀ ਗੁਰਦਾਸ ਨੰਗਲ ਦੇ ਨਿਹੰਗ ਸਿੰਘਾਂ ਵਿੱਚੋਂ ਇੱਕ ਰਣਜੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤਵਿਖੇ ਮੁਆਫ਼ੀਨਾਮਾ ਪੇਸ਼ ਕਰ ਕੇ ਇੱਕ ਦਿਨ ਪਹਿਲਾਂ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿੱਚ ਜਾਣੇ-ਅਨਜਾਣੇ ਵਿਚ ਹੋਈ ਭੁੱਲ ਦੀ ਮੁਆਫ਼ੀ ਲਈ ਬੇਨਤੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਨ੍ਹਾਂ ਕਿਹਾ ਕਿ ਜਾਣੇ-ਅਨਜਾਣੇ ਦੀ ਭੁੱਲ ਦੀ ਮੁਆਫ਼ੀ ਲਈ ਸਿੰਘ ਸਾਹਿਬ ਅੱਗੇ ਪੇਸ਼ ਹੋਏ ਹਾਂ ਤੇ ਜਥੇਦਾਰ ਸਾਹਿਬ ਜੋ ਫੈਂਸਲਾ ਕਰਨਗੇ, ਸਾਨੂੰ ਮਨਜ਼ੂਰ ਹੋਵੇਗਾ। ਸੁੱਚਾ ਸਿੰਘ ਲੰਗਾਹ ਨੂੰ ਇੱਕ ਦਿਨ ਪਹਿਲਾਂ ਮੁਆਫੀ ਦੇਣ ਵਾਲੇ ਪੰਜ ਪਿਆਰਿਆਂ ਵਿਚੋਂ ਤਿੰਨ ਜਣਿਆਂ ਦੇ ਨਾਮ ਉਨ੍ਹਾਂ ਬਾਬਾ ਤਰਸੇਮ ਸਿੰਘ, ਗੁਰਮੇਜ ਸਿੰਘ ਤੇ ਹਰਪਾਲ ਸਿੰਘ ਦੱਸੇ ਹਨ। ਦੂਸਰੇ ਪਾਸੇ ਬਾਬਾ ਲਖਵਿੰਦਰ ਸਿੰਘ ਦਮਦਮੀ ਟਕਸਾਲ ਅਤੇ ਵੱਖ-ਵੱਖ ਜਥੇਬੰਦੀਆਂ ਦੇ ਸਿੰਘਾਂ ਨੇ ਸ੍ਰੀ ਅਕਾਲ ਤਖ਼ਤ ਦੇਸਕੱਤਰੇਤਵਿਖੇ ਪੇਸ਼ ਹੋ ਕੇ ਸੁੱਚਾ ਸਿੰਘ ਲੰਗਾਹ ਅਤੇ ਉਨ੍ਹਾਂ ਨੂੰ ਅੰਮ੍ਰਿਤ ਛਕਾਉਣ ਵਾਲੇ ਨਿਹੰਗ ਸਿੰਘਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੂੰ ਅਕਾਲ ਤਖ਼ਤ ਵਿਖੇ ਤਲਬ ਕਰਨ ਲਈ ਮੰਗ ਪੱਤਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਕਤੂਬਰ 2017 ਵਿੱਚ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਵੱਲੋਂ ਬੱਜਰ ਕੁਰਹਿਤ ਕਰਨ ਕਰ ਕੇ ਸ੍ਰੀ ਅਕਾਲ ਤਖ਼ਤ ਤੋਂ ਉਸ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ, ਪਰ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਅਤੇ ਕੁਝ ਮੁਲਾਜ਼ਮਾਂ ਦੀ ਮਿਲੀ ਭੁਗਤ ਨਾਲ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਪਾਨ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰੇ ਲੋਕਾਂ ਨੂੰ ਅਕਾਲ ਤਖ਼ਤ ਵਿਖੇਸੱਦ ਕੇ ਸਖ਼ਤ ਸਜ਼ਾ ਸੁਣਾਈ ਜਾਵੇ,ਕਿਉਂਕਿ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ ਕਰਨਾ ਹੈ ਜਾਂ ਨਹੀਂ ਇਸ ਦਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਹੋ ਸਕਦਾ ਹੈ।
ਉਂਜ ਸੋਮਵਾਰ ਸ਼ਾਮ ਨੂੰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਹਿ ਦਿੱਤਾ ਸੀ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਤ ਮੁਲਾਜ਼ਮਾਂ, ਜਿਨ੍ਹਾਂ ਵਿੱਚ ਰਛਪਾਲ ਸਿੰਘ ਇੰਚਾਰਜ, ਖੁਸ਼ਵੰਤ ਸਿੰਘ ਗ੍ਰੰਥੀ ਅਤੇ ਹਰਮੀਤ ਸਿੰਘ ਕਥਾਵਾਚਕ ਸ਼ਾਮਲ ਹਨ, ਨੂੰ ਸੁੱਚਾ ਸਿੰਘ ਲੰਗਾਹ ਵਾਲੇ ਮਾਮਲੇ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਹੁਕਮ ਅਨੁਸਾਰ ਸਸਪੈਂਡ ਕਰ ਦਿੱਤਾ ਗਿਆ ਹੈ।
ਸਿੱਖੀ ਰਹਿਤ ਮਰਿਆਦਾ ਦੇ ਪੱਖ ਤੋਂ ਬੱਜਰ ਕੁਰਹਿਤ ਕਰਨ ਕਰਕੇ ਸਿੱਖ ਪੰਥ ਵਿੱਚੋਂ ਛੇਕੇ ਹੋਏ ਸੁੱਚਾ ਲੰਗਾਹ ਨੂੰ ਨਿਹੰਗ ਸਿੰਘਾਂ ਦੇ ਪੰਜ ਪਿਆਰਿਆਂ ਵਲੋਂ ਮੁੜਅੰਮ੍ਰਿਤ ਛਕਾਉਣ ਪਿੱਛੇਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹੱਥ ਦੱਸਦੇ ਹੋਏ ਪ੍ਰਮੁੱਖ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੇ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਨੂੰ ਚੈਲੇਂਜ ਕਰਨ ਦਾ ਨਵਾਂ ਚੰਨ ਚਾੜ੍ਹਿਆ ਹੈ। ਉਨ੍ਹਾ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਇਸ ਨੂੰ ਮੁਆਫ਼ੀ ਲਈ ਤਿਆਰ ਕੀਤਾ ਸੀ, ਜਿਸ ਕਾਰਨ ਉਸ ਨੂੰ ਚੁੱਪ-ਚੁਪੀਤੇ ਅੰਮ੍ਰਿਤ ਛਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਬਾਦਲਾਂ ਨੇ ਸਿਰਸਾ ਡੇਰਾ ਮੁਖੀ ਨੂੰ ਬਿਨਾਂ ਮੰਗੀ ਮੁਆਫੀ ਦਿਵਾਈ ਸੀ, ਉਹੀ ਕੁਝ ਲੰਗਾਹ ਲਈ ਕੀਤਾ ਗਿਆ ਹੈ। ਓਧਰ ਅਕਾਲੀ ਦਲ ਨੇ ਇਸ ਤੋਂ ਪੱਲਾ ਝਾੜਦਿਆਂ ਇਸ ਨੂੰ ਕਾਂਗਰਸ ਦੀ ਚਾਲ ਦੱਸਿਆ ਤੇ ਕਿਹਾ ਹੈ ਕਿ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਇਹ ਸਭ ਕੀਤਾ ਜਾ ਰਿਹਾ ਹੈ। ਲੰਗਾਹ ਨੂੰ ਅੰਮ੍ਰਿਤ ਛਕਾਉਣ ਵਾਲੇ ਨਿਹੰਗ ਆਗੂ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਉਹ ਹੋਰ ਗੁਰਸਿੱਖਾਂ ਨੂੰ ਅੰਮ੍ਰਿਤ ਛਕਾ ਰਹੇ ਸਨ ਤਾਂ ਸੁੱਚਾ ਲੰਗਾਹ ਨੇ ਵੀ ਉਨ੍ਹਾਂ ਨੂੰ ਅੰਮ੍ਰਿਤ ਛਕਾਉਣ ਦੀ ਬੇਨਤੀ ਕੀਤੀ, ਇਸ ਲਈ ਉਨ੍ਹਾਂ ਨੇ ਉਸ ਨੂੰ ਵੀ ਅੰਮ੍ਰਿਤ ਛਕਾ ਦਿੱਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ