Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਬਾਜਵਾ ਅਤੇ ਦੂਲੋ ਦੇ ਖਿਲਾਫ ਸੁਨੀਲ ਜਾਖੜ ਦਾ ਜ਼ੋਰਦਾਰ ਹਮਲਾ

August 05, 2020 07:49 AM

* ਜਿਸ ਥਾਲੀ ਵਿੱਚ ਖਾਂਦੇ, ਉਸੇ ਵਿੱਚ ਛੇਕ ਕਰਦੇ ਨੇ : ਜਾਖੜ

ਚੰਡੀਗੜ੍ਹ, 4 ਅਗਸਤ, (ਪੋਸਟ ਬਿਊਰੋ)- ਪੰਜਾਬ ਦੇ ਮਾਝਾ ਇਲਾਕੇ ਦੇ ਤਿੰਨ ਜਿ਼ਲਿਆਂ ਵਿੱਚਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਬਾਅਦ ਚੌਤਰਫਾ ਹਮਲੇ ਕਾਰਨ ਪੰਜਾਬ ਸਰਕਾਰ ਹਿੱਲੀ ਪਈ ਹੈ ਤੇ ਸੋਮਵਾਰ ਨੂੰ ਸੱਤ ਮੰਤਰੀਆਂ ਵਲੋਂ ਸਰਕਾਰ ਦਾ ਬਚਾਅ ਕਰਨ ਤੋਂ ਬਾਅਦ ਵੀ ਵਿਰੋਧੀ ਧਿਰਾਂ ਨਰਮ ਨਹੀਂ ਪੈ ਰਹੀਆਂ। ਇਸ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ਉੱਤੇ ਸਵਾਲ ਚੁੱਕਣ ਵਾਲੇ ਦੋ ਕਾਂਗਰਸੀ ਪਾਰਲੀਮੈਂਟ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਬਾਰੇ ਕਿਹਾ ਹੈ ਕਿ ਇਨ੍ਹਾਂ ਦੋਵਾਂ ਦਾ ਵਿਹਾਰ ਪਾਰਟੀ ਵਿਰੋਧੀ ਹੈ ਤੇ ਇਸ ਅਨੁਸ਼ਾਸਨਹੀਣਤਾ ਦੇ ਵਿਰੁੱਧ ਕਾਰਵਾਈ ਲਈਹਾਈਕਮਾਨ ਅੱਗੇ ਸਿਫਾਰਿਸ਼ ਕੀਤੀ ਜਾਵੇਗੀ।
ਸੁਨੀਲ ਜਾਖੜ ਨੇ ਦੋਵਾਂ ਪਾਰਲੀਮੈਂਟ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਉੱਤੇ ਹਮਲਾ ਕਰਦੇ ਹੋਏ ਕਿਹਾ ਕਿ ਇਹ ਜਿਸ ਥਾਲੀ ਵਿਚ ਖਾਂਦੇ ਹਨ, ਉਸੇ ਵਿਚ ਛੇਕ ਕਰਦੇ ਹਨ। ਜਾਖੜ ਨੇ ਕਿਹਾ ਕਿ ਬਾਜਵਾ ਤੇ ਦੂਲੋ ਦੀ ਅਨੁਸ਼ਾਸਨਹੀਣਤਾ, ਜਿਨ੍ਹਾਂ ਨੇ ਆਪਣੀ ਸਰਕਾਰ ਉੱਤੇ ਹਮਲਾ ਕਰਨ ਦਾ ਰਾਹ ਫੜਿਆ ਹੈ,ਵਿਰੁੱਧ ਉਹ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਣਗੇ ਕਿ ਅਜਿਹੇ ਮੈਂਬਰਾਂ ਨੂੰ ਪਾਰਟੀ ਨੂੰ ਹੋਰ ਗੰਭੀਰ ਨੁਕਸਾਨ ਕਰਨਤੋਂ ਪਹਿਲਾਂ ਕੱਢ ਦੇਣਾ ਚਾਹੀਦਾ ਹੈ। ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਜਾਂਚ ਸੀ ਬੀ ਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਤੋਂ ਕਰਵਾਉਣ ਲਈਦੋਵਾਂ ਐੱਮ ਪੀਜ਼ਵਲੋਂਗਵਰਨਰ ਨੂੰ ਮਿਲਣ ਵਾਲੀ ਕਾਰਵਾਈ ਨੂੰ ਜਾਖੜ ਨੇ ਹਰ ਹਾਲਸੱਤਾ ਹਥਿਆਉਣ ਦੀ ਨਿਰਾਸ਼ ਕੋਸ਼ਿਸ਼ ਕਿਹਾ ਹੈ। ਜਾਖੜ ਨੇ ਦੋਵੇਂ ਜਣਿਆਂਵਲੋਂ ਆਪਣੀ ਹੀ ਸਰਕਾਰ ਉੱਤੇ ਹਮਲੇ ਨੂੰ ‘ਕਾਪੀ-ਪੇਸਟ ਨੌਕਰੀ` ਆਖਿਆ ਹੈ,ਕਿਉਂਕਿ ਰਾਜਸਥਾਨ ਵਿਚ ਇਹੋ ਜਿਹਾ ਕੁਝ ਵਾਪਰਿਆ ਸੀ, ਜਦੋਂ 107 ਬੱਚਿਆਂ ਦੀ ਮੌਤ ਮਗਰੋਂ ਸਚਿਨ ਪਾਇਲਟ ਨੇ ਆਪਣੀ ਸਰਕਾਰ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਓਦੋਂ ਪਾਇਲਟ ਦੇ ਖਿਲਾਫ ਕਾਰਵਾਈ ਕੀਤੀ ਹੁੰਦੀ ਤਾਂ ਕਾਂਗਰਸ ਰਾਜਸਥਾਨ ਵਿਚ ਪੈਦਾ ਹੋਈ ਮੌਜੂਦਾ ਸਥਿਤੀ ਤੋਂ ਬਚ ਸਕਦੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ