Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਦੇ ਨੌਜਵਾਨਾਂ ਲਈ ਮੁਫਤ ਹੁਨਰ ਸਿਖਲਾਈ ਅਤੇ ਪਲੇਸਮੈਂਟ ਕਰਵਾਈ ਜਾਵੇਗੀ : ਚੰਨੀ

August 05, 2020 06:34 PM

2000 ਵਿਦਿਆਰਥੀਆਂ ਨੂੰ ਪ੍ਰਮੁੱਖ ਸਕੀਮ ‘ਹੁਨਰ ਸੇ ਰੋਜ਼ਗਾਰ ਤੱਕ’ ਤਹਿਤ ਦਿੱਤੀ ਜਾਏਗੀ ਸਿਖਲਾਈ


ਚੰਡੀਗੜ੍ਹ, 5 ਅਗਸਤ (ਪੋਸਟ ਬਿਊਰੋ): ਕੋਵਿਡ-19 ਮਹਾਂਮਾਰੀ ਨੂੰ ਠੱਲ੍ਹ ਪਾਉਣ ਉਪਰੰਤ ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰ ਵਿਚ ਆਪਣਾ ਕੈਰੀਅਰ ਬਣਾਉਣ ਦੇ ਇਛੁੱਕ ਨੌਜਵਾਨਾਂ ਨੂੰ ਪੰਜਾਬ ਸੈਰ-ਸਪਾਟਾ ਵਿਭਾਗ ਵਲੋਂ ਮੁਫਤ ਟ੍ਰੇਨਿੰਗ ਅਤੇ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਮੁੱਖ ਸਕੀਮ ‘ਹੁਨਰ ਸੇ ਰੋਜ਼ਗਾਰ ਤੱਕ’ ਤਹਿਤ 2000 ਤੋਂ ਵੱਧ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਪਲੇਸਮੈਂਟ ਵਿਚ ਵੀ ਸਹਾਇਤਾ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਤਕਰੀਬਨ 1000 ਵਿਦਿਆਰਥੀਆਂ ਨੂੰ ਐਂਟਰਪ੍ਰੀਨੀਓਰਸ਼ਿਪ ਪ੍ਰੋਗਰਾਮ ਤਹਿਤ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਦੀ ਸਿਖਲਾਈ ਵੀ ਦਿੱਤੀ ਜਾਵੇਗੀ।
ਰੋਜ਼ਗਾਰ ਉਤਪਤੀ ਅਤੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਅਸੰਗਠਿਤ ਖੇਤਰ ਵਿਚ ਵੱਡੀ ਗਿਣਤੀ ਵਿਚ ਸੈਰ-ਸਪਾਟਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਬਿਹਤਰ ਸੇਵਾਵਾਂ ਤੇ ਉਪਭੋਗਤਾ ਸੰਤੁਸਟੀ ਮੁਹੱਈਆ ਕਰਵਾਉਣ ਲਈ ਮੁੱਢਲੀ ਸਿਖਲਾਈ ਅਤੇ ਸਰਟੀਫਿਕੇਸ਼ਨ ਦੀ ਲੋੜ ਹੁੰਦੀ ਹੈ। ਇਸ ਲਈ, ਤਕਰੀਬਨ 800 ਅਜਿਹੇ ਸੈਰ-ਸਪਾਟਾ ਸੇਵਾਵਾਂ ਦੇਣ ਵਾਲਿਆਂ ਨੂੰ ਹੁਨਰ ਸਿਖਲਾਈ ਅਤੇ ਸਰਟੀਫਿਕੇਸ਼ਨ ਲਈ ਸਿਖਲਾਈ ਦਿੱਤੀ ਜਾਏਗੀ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਉੱਦਮਤਾ ਪ੍ਰੋਗਰਾਮ ਤਹਿਤ ਇਕ ਹੋਰ ਪ੍ਰੋਗਰਾਮ ਵਿਚ 400 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਵਿਚ ਕੁੱਕ-ਤੰਦੂਰ, ਬਾਰਮੈਨ, ਬੇਕਰ, ਹੋਮਸਟੇਅ (ਹੁਨਰਮੰਦ ਕੇਅਰਟੇਕਰ) ਅਤੇ ਹਲਵਾਈ ਲਈ ਸ਼ਾਰਟ-ਟਰਮ ਕੁਆਲਟੀ ਟ੍ਰੇਨਿੰਗ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਹੈਰੀਟੇਜ਼ ਐਂਡ ਟੂਰੀਜ਼ਮ ਪ੍ਰਮੋਸਨ ਬੋਰਡ ਨਾਲ ਸੂਚੀਬੱਧ ਵਿੱਦਿਅਕ ਸੰਸਥਾਵਾਂ ਰਾਹੀਂ ਮੁਹਾਲੀ, ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਨਵਾਂ ਸਹਿਰ ਤੇ ਮੁਹਾਲੀ ਪ੍ਰਾਹੁਣਾਚਾਰੀ ਸੈਕਟਰ ਦੀ ਮੁਫਤ ਸਿਖਲਾਈ ਦਿੱਤੀ ਜਾਏਗੀ। ਇਸ ਦੇ ਨਾਲ ਹੀ ਗੁਰਦਾਸਪੁਰ ਤੇ ਬਠਿੰਡਾ ਦੇ ਇੰਸੀਟੀਚਿਊਟ ਆਫ ਹੋਟਲ ਮੈਨੇਜਮੈਂਟ ਅਤੇ ਹੁਸਅਿਾਰਪੁਰ ਦੇ ਫੂਡ ਕ੍ਰਾਫਟ ਸੰਸਥਾ ਵਿਖੇ ਵੀ ਇਹ ਮੁਫਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।
ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਹੁਨਰ ਨੂੰ ਨਿਖਾਰਨ, ਕਰੀਅਰ ਬਣਾਉਣ, ਜੀਵਨ ਵਿਚ ਬਦਲਾਅ ਦੇ ਸੰਦੇਸ ਤੋਂ ਪ੍ਰੇਰਿਤ ਹੋ ਕੇ ਇਹ ਲਾਹੇਵੰਦ ਕਦਮ ਚੁੱਕੇ ਗਏ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਅਤੇ ਸੈਲਾਨੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿਚ ਸਹਾਇਕ ਹੋਣਗੇ ਜਿਸ ਨਾਲ ਸੂਬੇ ਵਿਚ ਸੈਲਾਨੀਆਂ ਦੀ ਆਮਦ ਨੂੰ ਵਧਾਉਣ ਵਿਚ ਵੀ ਸਹਾਇਤਾ ਮਿਲੇਗੀ।
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਇਹ ਸਿਖਲਾਈ ਵਿਦਿਆਰਥੀਆਂ ਨੂੰ ਮੁਫਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੁਨਰ ਨੂੰ ਨਿਖਾਰਨ ਅਤੇ ਰੁਜ਼ਗਾਰ ਪ੍ਰਾਪਤ ਕਰਨ ਲਈ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਸਿਖਲਾਈ ਪੂਰੀ ਹੋਣ `ਤੇ ਵਿਦਿਆਰਥੀਆਂ ਨੂੰ 1500 ਤੋਂ 2000 ਰੁਪਏ ਤੱਕ ਦੇ ਵਜ਼ੀਫੇ ਵੀ ਦਿੱਤੇ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ