Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕੈਪਟਨ ਨੇ ਪੰਜਾਬ ਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ `ਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀ.ਆਈ. ਟੈਗ ਦੀ ਆਗਿਆ ਨਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

August 05, 2020 06:36 PM

ਅਜਿਹੇ ਕਦਮ ਨਾਲ ਭਾਰਤ ਦੇ ਬਾਸਮਤੀ ਬਰਾਮਦਕਾਰਾਂ 'ਤੇ ਮਾੜਾ ਪ੍ਰਭਾਵ ਪਵੇਗਾ ਅਤੇ ਪਾਕਿਸਤਾਨ ਨੂੰ ਫਾਇਦਾ ਹੋਵੇਗਾ


ਚੰਡੀਗੜ੍ਹ, 5 ਅਗਸਤ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ ਵਿਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਭੂਗੋਲਿਕ ਸੰਕੇਤਕ ਦਰਜਾ ਦੇਣ (ਜੀਓਗ੍ਰਾਫੀਕਲ ਇੰਡੀਕੇਸ਼ਨ ਟੈਗ) ਦੀ ਇਜਾਜ਼ਤ ਨਾ ਦੇਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ।
ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਜ਼ਿਲਿਆਂ ਨੂੰ ਪਹਿਲਾਂ ਹੀ ਬਾਸਮਤੀ ਲਈ ਜੀ.ਆਈ. ਟੈਗ ਮਿਲਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਵਲੋਂ ਮੱਧ ਪ੍ਰਦੇਸ਼ ਦੇ ਕਿਸੇ ਵੀ ਦਾਅਵੇ ਨੂੰ ਵਿਚਾਰਨ ਦਾ ਜ਼ੋਰਦਾਰ ਵਿਰੋਧ ਕਰਦਿਆਂ ਅਜਿਹਾ ਕਰਨ ਨਾਲ ਭਾਰਤ ਦੀ ਬਰਾਮਦ ਸਮਰੱਥਾ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ, ਹਰੇਕ ਸਾਲ 33,000 ਕਰੋੜ ਰੁੁਪਏ ਦਾ ਬਾਸਮਤੀ ਬਰਾਮਦ ਕਰਦਾ ਹੈ ਪਰ ਭਾਰਤੀ ਬਾਸਮਤੀ ਦੀ ਰਜਿਸਟ੍ਰੇਸ਼ਨ ਵਿਚ ਕਿਸੇ ਤਰ੍ਹਾਂ ਦੀ ਛੇੜਛਾੜ ਨਾਲ ਬਾਸਮਤੀ ਦੀਆਂ ਵਿਸ਼ੇਸ਼ਤਾਵਾਂ ਅਤੇ ਗੁਣਵੱਤਾ ਪੈਮਾਨੇ ਦੇ ਰੂਪ ਵਿਚ ਕੌਮਾਂਤਰੀ ਮਾਰਕੀਟ ਵਿਚ ਪਾਕਿਸਤਾਨ ਨੂੰ ਫਾਇਦਾ ਹੋ ਸਕਦਾ ਹੈ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਜੀ.ਆਈ. ਟੈਗ ਦੇ ਆਰਥਿਕ ਅਤੇ ਸਮਾਜਿਕ ਮੁਹੱਤਤਾ ਨਾਲ ਜੁੜੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀ.ਆਈ. ਟੈਗ ਦੇਣ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ 'ਤੇ ਬੁਰਾ ਪ੍ਰਭਾਵ ਪਵੇਗਾ। ਮੱਧ ਪ੍ਰਦੇਸ਼ ਨੇ ਬਾਸਮਤੀ ਲਈ ਜੀ.ਆਈ. ਟੈਗ ਲਈ ਆਪਣੇ 13 ਜ਼ਿਲਿਆਂ ਨੂੰ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ।
ਮੋਦੀ ਨੂੰ ਇਸ ਮਾਮਲੇ ਦੇ ਮੌਜ਼ੂਦਾ ਸਰੂਪ ਵਿਚ ਕਿਸੇ ਤਰ੍ਹਾਂ ਦੀ ਛੇੜਛਾੜ ਨਾ ਕਰਨ ਦੇਣ ਲਈ ਸਬੰਧਤ ਅਥਾਰਟੀਆਂ ਨੂੰ ਆਦੇਸ਼ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਅਜਿਹਾ ਕੀਤਾ ਜਾਣਾ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੀਓਗ੍ਰਾਫੀਕਲ ਇੰਡੀਕੇਸ਼ਨਜ਼ ਆਫ ਗੁੱਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਦੇ ਮੁਤਾਬਕ ਜੀ.ਆਈ. ਟੈਗ ਖੇਤੀਬਾੜੀ ਵਸਤਾਂ ਲਈ ਜਾਰੀ ਕੀਤਾ ਜਾ ਸਕਦਾ ਹੈ ਜੋ ਮੂਲ ਤੌਰ 'ਤੇ ਇਕ ਮੁਲਕ ਦੇ ਪ੍ਰਦੇਸ਼ ਜਾਂ ਖਿੱਤੇ ਜਾਂ ਰਾਜ ਦੇ ਖੇਤਰ ਨਾਲ ਸਬੰਧਤ ਹੋਵੇ ਜਿੱਥੇ ਅਜਿਹੀਆਂ ਵਸਤਾਂ ਦੀ ਗੁਣਵੱਤਾ, ਪ੍ਰਸਿੱਧੀ ਜਾਂ ਹੋਰ ਵਿਸ਼ੇਸ਼ਤਾਵਾਂ ਇਸ ਦੇ ਭੌਤਿਕ ਉਤਪਤੀ ਦੀ ਵਿਸ਼ੇਸ਼ਤਾ ਨੂੰ ਦਰਸਾਉਂਦੀਆਂ ਹੋਣ। ਬਾਸਮਤੀ ਲਈ ਜੀ.ਆਈ. ਟੈਗ ਬਾਸਮਤੀ ਦੇ ਰਵਾਇਤੀ ਤੌਰ 'ਤੇ ਪੈਦਾਵਾਰ ਵਾਲੇ ਖੇਤਰਾਂ ਨੂੰ ਵਿਸ਼ੇਸ਼ ਮਹਿਕ, ਗੁਣਵੱਤਾ ਅਤੇ ਅਨਾਜ ਦੇ ਸਵਾਦ 'ਤੇ ਦਿੱਤਾ ਗਿਆ ਹੈ ਜੋ ਇੰਡੋ-ਗੰਗੇਟਿਕ ਮੈਦਾਨੀ ਇਲਾਕਿਆਂ ਦੇ ਹੇਠਲੇ ਖੇਤਰਾਂ ਵਿਚ ਮੂਲ ਤੌਰ 'ਤੇ ਪਾਈ ਜਾਂਦੀ ਹੈ ਅਤੇ ਇਸ ਇਲਾਕੇ ਦੀ ਬਾਸਮਤੀ ਦੀ ਵਿਸ਼ਵ ਭਰ ਵਿੱਚ ਨਿਵੇਕਲੀ ਪਛਾਣ ਹੈ।
ਕੈਟਪਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਬਾਸਮਤੀ ਦੀ ਪੈਦਾਵਾਰ ਲਈ ਵਿਸ਼ੇਸ਼ ਜ਼ੋਨ ਵਿਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੱਧ ਪ੍ਰਦੇਸ਼ ਨੂੰ ਬਾਸਮਤੀ ਦੀ ਪੈਦਾਵਾਰ ਵਾਲੇ ਮੂਲ ਖੇਤਰ ਵਿਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਟੈਗਿੰਗ ਲਈ ਮੱਧ ਪ੍ਰਦੇਸ਼ ਦੇ ਕਿਸੇ ਵੀ ਇਲਾਕੇ ਨੂੰ ਸ਼ਾਮਲ ਕਰਨ ਦਾ ਕਦਮ ਜੀ.ਆਈ. ਟੈਗਿੰਗ ਦੀ ਪ੍ਰਕ੍ਰਿਆ ਅਤੇ ਕਾਨੂੰਨਾਂ ਦੇ ਸਿੱਧੀ ਉਲੰਘਣਾ ਹੋਵੇਗੀ ਅਤੇ ਜੀ.ਆਈ. ਟੈਗਿੰਗ ਇਲਾਕਿਆਂ ਦੀ ਉਲੰਘਣ ਦੀ ਕੋਈ ਵੀ ਕੋਸ਼ਿਸ਼ ਨਾ ਸਿਰਫ ਭਾਰਤ ਦੇ ਵਿਸ਼ੇਸ਼ ਇਲਾਕੇ ਵਿਚ ਮਹਿਕਦਾਰ ਬਾਸਮਤੀ ਪੈਦਾਵਾਰ ਦੇ ਦਰਜੇ ਨੂੰ ਸੱਟ ਮਾਰੇਗੀ, ਸਗੋਂ ਭਾਰਤੀ ਸੰਦਰਭ ਵਿੱਚ ਜੀ.ਆਈ. ਟੈਗਿੰਗ ਦੇ ਮੰਤਵ ਨੂੰ ਵੀ ਢਾਹ ਲਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੱਧ ਪ੍ਰਦੇਸ਼ ਨੇ ਇਸ ਤੋਂ ਪਹਿਲਾਂ ਵੀ ਸਾਲ 2017-18 ਵਿੱਚ ਬਾਸਮਤੀ ਦੀ ਪੈਦਾਵਾਰ ਲਈ ਜੀ.ਆਈ. ਟੈਗ ਲਈ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਜੀਓਗ੍ਰਾਫੀਕਲ ਇੰਡੀਕੇਸ਼ਨ ਆਫ ਗੁੱਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਤਹਿਤ ਗਠਿਤ ਜੀਓਗ੍ਰਾਫੀਕਲ ਇੰਡੀਕੇਸ਼ਨ ਦੇ ਰਜਿਸਟਰਾਰ ਨੇ ਮਾਮਲੇ ਦੀ ਪੜਤਾਲ ਕਰਨ ਉਪਰੰਤ ਮੱਧ ਪ੍ਰਦੇਸ਼ ਦੀ ਮੰਗ ਰੱਦ ਕਰ ਦਿੱਤੀ ਸੀ। ਇਸ ਸਬੰਧ ਵਿੱਚ ਭਾਰਤ ਸਰਕਾਰ ਦੇ 'ਦਾ ਇੰਟਲੈਕਚੁਅਲ ਪ੍ਰਾਪਰਟੀ ਐਪੇਲੇਟ ਬੋਰਡ' ਨੇ ਵੀ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਸੀ। ਬਾਅਦ ਵਿਚ ਮੱਧ ਪ੍ਰਦੇਸ਼ ਨੇ ਇਨ੍ਹਾਂ ਫੈਸਲਿਆਂ ਨੂੰ ਮਦਰਾਸ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਪਰ ਕੋਈ ਰਾਹਤ ਨਹੀਂ ਮਿਲੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਸਮਤੀ ਲਈ ਜੀ.ਆਈ. ਟੈਗ ਬਾਰੇ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਘੋਖਣ ਲਈ ਭਾਰਤ ਸਰਕਾਰ ਨੇ ਉੱਘੇ ਖੇਤੀ ਵਿਗਿਆਨੀਆਂ ਦੀ ਇਕ ਕਮੇਟੀ ਦਾ ਗਠਨ ਵੀ ਕੀਤਾ ਸੀ ਜਿਸ ਨੇ ਲੰਮੀ-ਚੌੜੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ