Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ਸੰਘਰਸ਼ ਤੇਜ਼ ਕਰਨ ਦਾ ਫੈਸਲਾ

August 05, 2020 06:37 PM
ਫਾਈਲ ਫੋਟੋ

ਚੰਡੀਗੜ੍ਹ, 5 ਅਗਸਤ (ਪੋਸਟ ਬਿਊਰੋ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਖੇਤੀ ਆਰਡੀਨੈਂਸ ਮੜ੍ਹ ਰਹੀ ਕੇਂਦਰ ਦੀ ਮੋਦੀ ਹਕੂਮਤ ਖਿਲਾਫ ਸੰਘਰਸ਼ ਨੂੰ ਤਿੱਖਾ ਰੂਪ ਦਿੰਦਿਆਂ 15 ਤੋਂ 21 ਅਗਸਤ ਤੱਕ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ-ਭਾਜਪਾ ਦੇ ਮੰਤਰੀਆਂ, ਸੰਸਦ ਮੈਂਬਰ ਅਤੇ ਵਿਧਾਇਕਾਂ ਦੇ ਘਿਰਾਓ ਕਰਕੇ ਪਿੰਡਾਂ ਵਿਚ ਵੜਨ ਤੋਂ ਰੋਕਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਕੀਤਾ ਗਿਆ।
ਮੀਟਿੰਗ ਦੀ ਕਾਰਵਾਈ ਬਾਰੇ ਦੱਸਦੇ ਹੋਏ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਮੀਟਿੰਗ ਦੇ ਫੈਸਲੇ ਅਨੁਸਾਰ ਸੱਤਾਧਾਰੀ ਨੁਮਾਇੰਦਿਆਂ ਲਈ ਪਿੰਡਾਂ ਵਿਚ ਕੋਈ ਦਾਖਲਾ ਨਹੀਂ ਦੇ ਲਿਖਤੀ ਬੈਨਰ ਪਿੰਡਾਂ ਦੇ ਮੁੱਖ ਰਸਤਿਆਂ ’ਤੇ ਲਟਕਾ ਕੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ ਅਤੇ ਬਾਕੀ ਰਸਤਿਆਂ ’ਤੇ ਪਹਿਰਾ ਸਕੁਐਡ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਤੋਂ ਬਿਨਾਂ ਆਉਣ ਵਾਲੇ ਹੋਰਨਾਂ ਅਕਾਲੀ ਅਤੇ ਭਾਜਪਾ ਲੀਡਰਾਂ ਤੋਂ ਸਵਾਲ ਹੀ ਪੁੱਛੇ ਜਾਣਗੇ ਕਿ ਕਿਸਾਨ ਮਾਰੂ ਆਰਡੀਨੈਂਸ ਤੇ ਉਹ ਕਿਉਂ ਚੁੱਪ ਹਨ। ਇਸ ਸੰਘਰਸ਼ ਦੀ ਤਿਆਰੀ ਲਈ ਪਿੰਡਾਂ ਵਿਚ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ ਕਰਕੇ ਵਿਸ਼ਾਲ ਲੋਕ ਲਹਿਰ ਲਾਮਬੰਦ ਕਰਨ ਸਮੇਂ ਨੌਜਵਾਨਾਂ ਤੇ ਔਰਤਾਂ ਦੀ ਲਾਮਬੰਦੀ `ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਇਕ ਵੱਖਰੇ ਮਤੇ ਰਾਹੀਂ ਲੋਕਾਂ ਨੂੰ ਮੌਤ ਵੰਡ ਰਹੇ ਸ਼ਰਾਬ ਮਾਫੀਆ, ਸਿਆਸੀ ਤੇ ਪੁਲਸ ਗੱਠਜੋੜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਜੋ ਸੈਂਕੜੇ ਘਰਾਂ ਵਿਚ ਸੱਥਰ ਵਿਛਾਉਣ ਦੇ ਦੋਸ਼ੀ ਹਨ । ਮੀਟਿੰਗ ਵਿੱਚ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜਨਕ ਸਿੰਘ ਭੂਟਾਲ, ਜਸਵਿੰਦਰ ਸਿੰਘ ਲੌਗੋਵਾਲ, ਹਰਿੰਦਰ ਕੌਰ ਬਿੰਦੂ, ਅਮਰੀਕ ਸਿੰਘ ਗੰਢੂਆਂ, ਰਾਜਵਿੰਦਰ ਸਿੰਘ ਸੂਬਾ ਆਗੂ ਅਤੇ ਜਿ਼ਲਿਆਂ ਦੇ ਪ੍ਰਧਾਨ ਸਕੱਤਰ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ