Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਚੋਰੀ ਹੋਇਆ ਸਰੂਪ ਲੱਭਣ 'ਚ ਢਿੱਲ ਵਰਤਣ ਖਿਲਾਫ 7 ਅਗਸਤ ਨੂੰ ਪਟਿਆਲਾ ਐੱਸ.ਐੱਸ.ਪੀ. ਦਫਤਰ ਮੂਹਰੇ ਧਰਨੇ ਤੋਂ ਲੜੀਵਾਰ ਧਰਨਿਆਂ ਦੀ ਸ਼ੁਰੂਆਤ ਕਰੇਗਾ

August 05, 2020 07:34 PM

-ਕੋਰ ਕਮੇਟੀ ਵੱਲੋਂ ਕੱਲ੍ਹ ਰਾਜਪਾਲ ਨੂੰ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤਗੀ ਮੰਗਣ ਦਾ ਫੈਸਲਾ
-ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੇ ਘਰਾਂ ਦੇ ਬਾਹਰ ਰੋਸ ਮੁਜ਼ਾਹਰੇ ਕਰਨ ਦਾ ਵੀ ਫੈਸਲਾ
-ਪਟਿਆਲਾ ਤੇ ਖੰਨਾ ਵਿਚ ਗੈਰ ਕਾਨੂੰਨੀ ਡਿਸਟੀਲਰੀਆਂ ਮੂਹਰੇ ਵੀ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ


ਚੰਡੀਗੜ੍ਹ, 5 ਅਗਸਤ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਫੈਸਲਾ ਕੀਤਾ ਕਿ ਦੋ ਹਫਤੇ ਪਹਿਲਾਂ ਪਟਿਆਲਾ ਜ਼ਿਲੇ ਦੇ ਪਿੰਡ ਕਲਿਆਣ ਵਿਚਲੇ ਗੁਰਦੁਆਰਾ ਅਰਦਾਸਪੁਰ ਸਾਹਿਬ ਤੋਂ ਦੋ ਹਫਤੇ ਪਹਿਲਾਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਨੂੰ ਲੱਭਣ ਵਿਚ ਵਿਖਾਈ ਜਾ ਰਹੀ ਢਿੱਲ ਮੱਠ ਦੇ ਖਿਲਾਫ 7 ਅਗਸਤ ਨੂੰ ਪਟਿਆਲਾ ਜ਼ਿਲਾ ਪੁਲਿਸ ਮੁਖੀ ਦੇ ਦਫਤਰ ਮੂਹਰੇ ਧਰਨਾ ਦਿੱਤਾ ਜਾਵੇਗਾ।
ਕੋਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 7 ਅਗਸਤ ਨੂੰ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 1 ਵਜੇ ਤੱਕ ਖੁਦ ਧਰਨੇ ਦੀ ਅਗਵਾਈ ਕਰਨਗੇ। ਇਸ ਉਪਰੰਤ ਰੋਜ਼ਾਨਾ ਆਧਾਰ 'ਤੇ ਹਰ ਹਲਕੇ ਤੋਂ ਪਾਰਟੀ ਵਰਕਰ ਇਹਨਾਂ ਧਰਨਿਆ ਵਿਚ ਸ਼ਮੂਲੀਅਤ ਕਰਨਗੇ।
ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਕੱਲ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਜਾਵੇ ਅਤੇ ਮੰਗ ਕੀਤੀ ਜਾਵੇ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ ਤੇ ਪਾਰਟੀ ਨੇ ਗੈਰ ਕਾਨੂੰਨੀ ਸ਼ਰਾਬ ਮਾਫੀਆ ਨਾਲ ਕਾਂਗਰਸੀਆ ਦੇ ਸੰਬੰਧਾਂ ਨੂੰ ਬੇਨਕਾਬ ਕਰਨ ਵਾਸਤੇ ਵੀ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਲਿਆ।
ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਦੂਜੇ ਪੜਾਅ ਵਿਚ ਇਸ ਸੰਘਰਸ਼ ਨੂੰ ਦਿੱਲੀ ਤੱਕ ਲੈ ਕੇ ਜਾਵੇਗੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਘਰਾਂ ਅੱਗੇ ਵੀ ਧਰਨੇ ਦਿੱਤੇ ਜਾਣਗੇ।ਕੋਰ ਕਮੇਟੀ, ਜਿਸਦੀ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ, ਵਿਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 150 ਜਣਿਆਂ ਦੇ ਕਤਲ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਨੇ ਇਸ ਤ੍ਰਾਸਦੀ ਦੀ ਜ਼ਿੰਮੇਵਾਰੀ ਲੈ ਕੇ ਆਪ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ ਹ, ਇਸ ਲਈ ਇਹ ਸਰਕਾਰ ਤੁਰੰਤ ਬਰਖ਼ਾਸਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਰੀ ਹੀ ਪਾਰਟੀ 7 ਅਗਸਤ ਤੋਂ 10 ਅਗਸਤ ਤੱਕ ਰਾਜਪਾਲ ਦੇ ਘਰ ਮੂਹਰੇ ਧਰਨਾ ਦੇ ਕੇ ਕਾਂਗਰਸ ਸਰਕਾਰ ਬਰਖ਼ਾਸਤ ਕਰਨ ਦੀ ਮੰਗ ਕਰੇਗੀ।
ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਦੂਜੇ ਪੜਾਅ ਵਿਚ ਪਾਰਟੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਮੂਹਰੇ ਵੀ ਧਰਨਾ ਦੇਵੇਗੀ ਅਤੇ ਕਾਂਗਰਸ ਹਾਈ ਕਮਾਂਡ ਨੂੰ ਪੰਜਾਬ ਵਿਚ ਨਜਾਇਜ਼ ਸ਼ਰਾਬ ਦੇ ਧੰਦੇ ਵਿਚ ਉਹਨਾਂ ਦੀ ਹਿੱਸੇਦਾਰੀ ਦਾ ਜਵਾਬ ਵੀ ਮੰਗੇਗੀ।
ਇਹ ਵੀ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਗੈਰ ਕਾਨੂੰਨੀ ਸ਼ਰਾਬ ਡਿਸਟੀਲਰੀਆਂ ਕਮ ਬੋਟਲਿੰਗ ਪਲਾਂਟਾਂ ਮੂਹਰੇ 13 ਅਤੇ 14 ਅਗਸਤ ਨੂੰ ਕ੍ਰਮਵਾਰ ਅਤੇ ਪਟਿਆਲਾ ਅਤੇ ਖੰਨਾ ਵਿਚ ਧਰਨੇ ਦੇਵੇਗੀ ਅਤੇ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀਆਂ ਡਿਸਟੀਲਰੀਆਂ ਸਮੇਤ ਕਾਂਗਰਸ ਦੇ ਸਹਿਯੋਗੀਆਂ ਦੀਆਂ ਡਿਸਟੀਲਰੀਆਂ ਮੂਹਰੇ ਵੀ ਧਰਨੇ ਦਿੱਤੇ ਜਾਣਗੇ।
ਕੋਰ ਕਮੇਟੀ ਨੇ ਪਾਰਟੀ ਦੀ ਇਹ ਮੰਗ ਵੀ ਮੁੜ ਦੁਹਰਾਈ ਕਿ ਜ਼ਹਿਰੀਲੀ ਸ਼ਰਾਬ ਅਤੇ ਪੰਜਾਬ ਵਿਚ ਕਾਂਗਰਸੀਆਂ ਵੱਲੋਂ ਕੀਤੇ ਜਾ ਰਹੇ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ। ਇਸ ਤੋਂ ਇਲਾਵਾ ਸੀ ਬੀ ਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਵੀ ਸਮਾਂਤਰ ਜਾਂਚ ਕੀਤੀ ਜਾਵੇ ਤਾਂ ਜੋ ਇਹ ਸਾਹਮਣੇ ਆ ਸਕੇ ਕਿ ਇਸ ਗੈਰ ਕਾਨੂੰਨੀ ਧੰਦੇ ਵਿਚੋਂ ਕਿਸ ਕਿਸ ਨੂੰ ਹਿੱਸੇਦਾਰੀ ਮਿਲ ਰਹੀ ਹੈ। ਇਹ ਵੀ ਕਿਹਾ ਕਿ ਪਾਰਟੀ ਪੀੜਤ ਪਰਿਵਾਰਾਂ ਵੱਲੋਂ ਜਿਹਨਾਂ ਕਾਂਗਰਸੀਆਂ ਦੇ ਨਾਂ ਲਏ ਗਏ ਹਨ, ਉਹਨਾਂ ਖਿਲਾਫ ਕਤਲ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ ਅਤੇ ਸਰਨਾ ਤੇ ਰਾਣਾ ਪਰਿਵਾਰਾਂ ਦੀਆਂ ਡਿਸਟੀਲਰੀਆਂ ਤੁਰੰਤ ਸੀਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜਿਹਨਾਂ ਨੇ ਆਪਣੀਆਂ ਫੈਕਟਰੀਆਂ ਤੋਂ ਸਪੀਰਿਟ ਦੀ ਸਪਲਾਈ ਕੀਤੀ ਤੇ ਇਹ ਕਾਂਗਰਸੀਆਂ ਰਾਹੀਂ ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਕੋਲ ਪਹੁੰਚੀ।
ਕੋਰ ਕਮੇਟੀ ਨੇ ਮੁੱਖ ਮੰਤਰੀ ਦੀ ਇਸ ਗੱਲੋਂ ਵੀ ਨਿਖੇਧੀ ਕੀਤੀ ਕਿ ਰਾਜਪੁਰਾ ਦੀ ਨਜਾਇਜ਼ ਸ਼ਰਾਬ ਫੈਕਟਰੀ ਦੀ ਫਾਈਲ ਵਾਰ ਵਾਰ ਬੇਨਤੀ ਕਰਨ 'ਤੇ ਵੀ ਈ ਡੀ ਨੂੰ ਦਿੱਤੀ ਨਹੀਂ ਗਈ। ਇਹ ਵੀ ਕਿਹਾ ਕਿ ਇਸ ਕੇਸ ਦੀ ਫਾਈਲ ਅਤੇ ਸਾਰੇ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਜਿਹਨਾਂ ਦੇ ਨਾਂ ਪੀੜਤ ਪਰਿਵਾਰਾਂ ਨੇ ਲਏ ਹਨ, ਤੁਰੰਤ ਈ ਡੀ ਕੋਲ ਅਗਲੇਰੀ ਜਾਂਚ ਵਾਸਤੇ ਭੇਜੇ ਜਾਣੇ ਚਾਹੀਦੇ ਹਨ।
ਕਮੇਟੀ ਨੇ ਜਥੇਦਾਰ ਹਰੀ ਸਿੰਘ ਜ਼ੀਰਾ, ਗਿਆਨੀ ਰਘਬੀਰ ਸਿੰਘ ਜਖੇਪਲ, ਕੇਹਰ ਸਿੰਘ ਸ਼ਿਵਾਲਿਕ, ਓਮ ਪ੍ਰਕਾਸ਼ ਕੈਂਥ ਅਤੇ ਜਥੇਦਾਰ ਟੋਡਰ ਸਿੰਘ ਰਾਜਪੁਰਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਉਪਿੰਦਰਜੀਤ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਸ੍ਰੀ ਸੁਰਜੀਤ ਸਿੰਘ ਰੱਖੜਾ, ਅਵਤਾਰ ਸਿੰਘ ਹਿੱਤ, ਜਗਮੀਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੀ ਸ਼ਮੂਲੀਅਤ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ