Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਕੋਰੋਨਾ ਦੇ ਕਾਰਨ ਸੰਸਾਰ ਵਿੱਚ 1.6 ਅਰਬ ਵਿਦਿਆਰਥੀ ਪ੍ਰਭਾਵਤ

August 06, 2020 02:50 AM

ਯੂ ਐੱਨ ਓ, 5 ਅਗਸਤ (ਪੋਸਟ ਬਿਊਰੋ)- ਸੰਸਾਰ ਦੀ ਪੰਚਾਇਤ ਯੂ ਐੱਨ ਓ ਦੇ ਸਕੱਤਰ ਜਨਰਲ ਐਂਟੋਨੀਓ ਗੁਤਰਸ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨੇ ਇਤਿਹਾਸ ਵਿੱਚ ਸਿਖਿਆ ਦੇ ਖੇਤਰ ਵਿੱਚ ਅੱਜ ਤੱਕ ਦੀ ਸਭ ਤੋਂ ਵੱਡੀ ਰੁਕਾਵਟ ਪੈਦਾ ਕੀਤੀ ਹੈ। ਇਸ ਨਾਲ ਦੁਨੀਆ ਦੇ ਸਾਰੇ ਦੇਸ਼ਾਂ ਦੇ ਕਰੀਬ 1.6 ਅਰਬ ਵਿਦਿਆਰਥੀ ਪ੍ਰਭਾਵਤ ਹੋਏ ਹਨ। ਮਹਾਮਾਰੀ ਕਾਰਨ 2.38 ਕਰੋੜ ਬੱਚੇ ਅਗਲੇ ਸਾਲ ਦੀ ਪੜ੍ਹਾਈ ਵਿਚਾਲੇ ਹੀ ਛੱਡ ਸਕਦੇ ਹਨ।
ਗੁਤਰਸ ਨੇ ਸਿੱਖਿਆ ਤੇ ਕੋਵਿਡ 19 ਮਸਲੇ 'ਤੇ ਇੱਕ ਵੀਡੀਓ ਬਿਆਨ ਵਿੱਚ ਕਿਹਾ, ਸਿੱਖਿਆ ਨਿੱਜੀ ਵਿਕਾਸ ਅਤੇ ਸਮਾਜ ਦੇ ਭਵਿੱਖ ਦੀ ਕੁੰਜੀ ਹੈ। ਇਹ ਮੌਕੇ ਅਤੇ ਦਰਵਾਜ਼ੇ ਖੋਲ੍ਹਦੀ ਹੈ ਤੇ ਗੈਰ ਬਰਾਬਰੀ ਨੂੰ ਦੂਰ ਕਰਦੀ ਹੈ। ਇਹ ਗਿਆਨ ਯੋਗ ਤੇ ਸਹਿਣਸ਼ੀਲ ਸਮਾਜ ਦੀ ਬੁਨਿਆਦ ਤੇ ਲਗਾਤਾਰ ਵਿਕਾਸ ਦੀ ਸੰਚਾਲਕ ਹੈ। ਕੋਰੋਨਾ ਮਹਾਮਾਰੀ ਨੇ ਅੱਜ ਤੱਕ ਦੇ ਇਤਿਹਾਸ ਵਿੱਚ ਸਿੱਖਿਆ ਖੇਤਰ 'ਚ ਸਭ ਤੋਂ ਲੰਬੀ ਰੁਕਾਵਟ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੱਧ ਜੁਲਾਈ ਤੱਕ 160 ਤੋਂ ਵੱਧ ਦੇਸ਼ਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਤਾਂ ਇਸ ਨਾਲ ਇੱਕ ਅਰਬ ਤੋਂ ਵੱਧ ਵਿਦਿਆਰਥੀ ਪ੍ਰਭਾਵਤ ਹੋਏ ਤੇ ਦੁਨੀਆ ਭਰ ਵਿੱਚ ਕਰੀਬ ਚਾਰ ਕਰੋੜ ਬੱਚੇ ਸਕੂਲ ਵਿੱਚ ਅਹਿਮ ਸ਼ੁਰੂਆਤੀ ਸਿੱਖਿਆ ਨਹੀਂ ਲੈ ਸਕੇ। ਮਹਾਮਾਰੀ ਨੇ ਸਿੱਖਿਆ ਵਿੱਚ ਗੈਰ-ਬਰਾਬਰੀ ਨੂੰ ਉਤਸ਼ਾਹਤ ਕੀਤਾ ਤੇ ਲੰਬੇ ਸਮੇਂ ਤੱਕ ਸਕੂਲਾਂ ਦੇ ਬੰਦ ਰਹਿਣ ਨਾਲ ਪਿਛਲੇ ਦਹਾਕਿਆਂ ਵਿੱਚ ਇਹ ਖਤਰਨਾਕ ਵਾਇਰਸ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਦੁਨੀਆ ਪਹਿਲਾਂ ਤੋਂ ਵੀ ਵਿਦਿਅਕ ਸੰਕਟ ਨਾਲ ਜੂਝ ਰਹੀ ਹੈ। ਮਹਾਮਾਰੀ ਤੋਂ ਪਹਿਲਾਂ ਵੀ ਕਰੀਬ 25 ਕਰੋੜ ਬੱਚੇ ਸਕੂਲ ਨਹੀਂ ਜਾ ਪਾ ਰਹੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ