Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਆਰਥਿਕ ਪੱਖੋਂ ਜੂਝ ਰਹੀ ਵੋਡਾਫੋਨ-ਆਈਡੀਆ ਨੇ 1,500 ਲੋਕਾਂ ਦੀ ਛਾਂਟੀ ਕੀਤੀ

August 06, 2020 02:58 AM

ਨਵੀਂ ਦਿੱਲੀ, 5 ਅਗਸਤ (ਪੋਸਟ ਬਿਊਰੋ)- ਆਰਥਿਕ ਸੰਕਟ ਵਿੱਚ ਫਸੀ ਟੈਲੀਕਾਮ ਕੰਪਨੀ ਵੋਡਾਫੋਨ ਆਈਡੀਆ ਅੱਗੇ ਇੱਕ ਨਵੀਂ ਮੁਸੀਬਤ ਆ ਗਈ ਹੈ। ਟੈਲੀਕਾਮ ਯੰਤਰ ਬਣਾਉਣ ਵਾਲੀ ਨੋਕੀਆ, ਏਰਿਕਸਨ, ਹੁਵਾਵੇਈ ਅਤੇ ਜੈੱਡ ਟੀ ਈ ਵਰਗੀਆਂ ਕੰਪਨੀਆਂ ਨੇ ਵੋਡਾਫੋਨ-ਆਈਡੀਆ ਤੋਂ 4ਜੀ ਯੰਤਰ ਦੇ ਆਰਡਰ ਲੈਣਾ ਬੰਦ ਕਰ ਦਿੱਤਾ ਹੈ।
ਟੈਲੀਕਾਮ ਯੰਤਰ ਬਣਾਉਣ ਵਾਲੀ ਕੰਪਨੀਆਂ ਨੂੰ ਲੱਗਦਾ ਹੈ ਕਿ ਨਕਦੀ ਸੰਕਟ ਵਿੱਚ ਫਸੀ ਵੋਡਾਫੋਨ-ਆਈਡੀਆ ਤੋਂ ਪੈਸੇ ਮਿਲਣ ਵਿੱਚ ਉਨ੍ਹਾਂ ਨੂੰ ਦਿੱਕਤ ਆ ਸਕਦੀ ਹੈ। ਇਸ ਕਾਰਨ ਵੋਡਾਫੋਨ ਆਈਡੀਆ ਦਾ ਐਕਸਪੈਂਸ਼ਨ ਪਲਾਨ ਵੀ ਪ੍ਰਭਾਵਿਤ ਹੋ ਰਿਹਾ ਹੈ। ਸੇਵਾ 'ਚ ਕਮੀ ਕਾਰਨ ਵੋਡਾਫੋਨ-ਆਈਡੀਆ ਨੂੰ ਛੱਡਣ ਵਾਲੇ ਗਾਹਕਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਆਰਥਿਕ ਸੰਕਟ ਵਿੱਚ ਫਸੀ ਕੰਪਨੀ ਨੇ 22 ਸਰਕਲ ਦੇ ਕੰਮ ਨੂੰ 10 ਸਰਕਲ ਵਿੱਚ ਸਮੇਟ ਦਿੱਤਾ ਹੈ ਅਤੇ ਇਸ ਕਾਰਨ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਕੰਪਨੀ ਤੋਂ 1500 ਲੋਕਾਂ ਦੀ ਛਾਂਟੀ ਕੀਤੀ ਜਾ ਚੁੱਕੀ ਹੈ।
ਇਸ ਕੰਪਨੀ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਪਿਛਲੇ ਛੇ ਮਹੀਨੇ ਤੋਂ ਵੋਡਾਫੋਨ-ਆਈਡੀਆ ਆਪਣੇ ਕਾਰੋਬਾਰ ਦਾ ਮੁੜ ਗਠਨ ਕਰ ਰਹੀ ਹੈ। ਟੈਲੀਕਾਮ ਯੰਤਰ ਬਣਾਉਣ ਦੇ ਲਈ ਯੂਰਪ ਦੇ ਵੈਂਡਰ ਵਿੱਚੋਂ ਨਵੇਂ ਆਰਡਰ ਤੋਂ ਪਹਿਲਾਂ ਸਕਿਓਰਿਟੀ ਦੇ ਰੂਪ 'ਚ ਕੁਝ ਰਕਮ ਲੈਣ ਦਾ ਫੈਸਲਾ ਕੀਤਾ ਹੈ। ਚੀਨੀ ਵੈਂਡਰ ਦਾ ਪੇਮੈਂਟ ਪਲਾਨ ਥੋੜਾ ਫਲੈਕਸੀਬਲ ਸੀ ਪਰ ਉਨ੍ਹਾਂ ਨੇ ਵੀ ਨਵੇਂ ਆਰਡਰ ਲੈਣੇ ਬੰਦ ਕਰ ਦਿੱਤੇ ਹਨ। ਨੋਕੀਆ ਅਤੇ ਐਰਿਕਸਨ ਵਰਗੀਆਂ ਯੂਰਪੀ ਕੰਪਨੀਆਂ ਨੇ ਵੋਡਾਫੋਨ ਆਈਡੀਆ ਲਈ ਪੁਰਾਣੇ ਆਰਡਰ ਵਾਸਤੇ ਬੈਂਕ ਦੇ ਕੈ੍ਰਡਿਟ ਲੈਟਰ ਆਪਣੇ ਕੋਲ ਰੱਖੇ ਹਨ ਅਤੇ ਨਵੇਂ ਆਰਡਰ ਲਈ ਫਿਰ ਏਦਾਂ ਦੀ ਸਿਕਿਓਰਿਟੀ ਦੀ ਮੰਗ ਰਹੀਆਂ ਹਨ। ਵੋਡਾਫੋਨ ਆਈਡੀਆ ਲਈ ਇਹ ਬਹੁਤ ਮੁਸ਼ਕਲ ਕੰਮ ਹੈ। ਪਿੱਛੇ ਜਿਹੇ ਵੋਡਾਫੋਨ ਆਈਡੀਆ ਨੇ ਸੁਪਰੀਮ ਕੋਰਨਰ ਨੂੰ ਦੱਸਿਆ ਸੀ ਕਿ ਕੋਈ ਵੀ ਬੈਂਕ ਗਾਰੰਟੀ ਦੇਣ ਲਈ ਤਿਆਰ ਨਹੀਂ ਹੈ ਕਿਉਂਕਿ ਮਾਰਚ ਦੇ ਅਖੀਰ ਤੱਕ ਉਨ੍ਹਾਂ ਦਾ ਕਰਜ਼ਾ 1,12,520 ਕਰੋੜ ਰੁਪਏ 'ਤੇ ਪਹੁੰਚ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ