Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਰਿਚਮੰਡ ਹਿੱਲ ਪੌਂਡ ਵਿੱਚੋਂ ਮਿਲੀ ਲਾਪਤਾ ਵਿਅਕਤੀ ਦੀ ਲਾਸ਼

August 06, 2020 05:48 AM

ਰਿਚਮੰਡ ਹਿੱਲ ਪੌਂਡ ਵਿੱਚੋਂ ਮਿਲੀ ਲਾਪਤਾ ਵਿਅਕਤੀ ਦੀ ਲਾਸ਼

ਟੋਰਾਂਟੋ, 5 ਅਗਸਤ (ਪੋਸਟ ਬਿਊਰੋ) : ਯੌਰਕ ਰੀਜਨਲ ਪੁਲਿਸ ਦੀ ਮਰੀਨ ਯੂਨਿਟ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਿਚਮੰਡ ਹਿੱਲ ਪੌਂਡ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ|ਇਨ੍ਹਾਂ ਅਧਿਕਾਰੀਆਂ ਦਾ ਇਹ ਵੀ ਆਖਣਾ ਹੈ ਕਿ ਇਹ ਵਿਅਕਤੀ ਸਟੌਰਮ ਟਨਲ ਸਿਸਟਮ ਰਾਹੀਂ ਰਿਚਮੰਡ ਹਿੱਲ ਪੌਂਡ ਵਿੱਚ ਪਹੁੰਚਿਆ ਲੱਗਦਾ ਹੈ|
ਕਿਸੇ ਵਿਅਕਤੀ ਦੇ ਡੁੱਬਣ ਦੀ ਖਬਰ ਦੇ ਕੇ ਪੁਲਿਸ ਨੂੰ ਮੰਗਲਵਾਰ ਸ਼ਾਮੀਂ 5:30 ਵਜੇ  ਮੇਜਰ ਮੈਕੈਂਜ਼ੀ ਡਰਾਈਵ ਤੇ ਫਰੈਂਕ ਐਂਡੀਅਨ ਰੋਡ ਸੱਦਿਆ ਗਿਆ| ਮੌਕੇ ਉੱਤੇ ਪਹੁੰਚੀ ਪੁਲਿਸ ਨੇ ਟੋਰਾਂਟੋ ਦੇ ਇੱਕ 26 ਸਾਲਾ ਵਿਅਕਤੀ ਨੂੰ ਸਟੌਰਮ ਡਰੇਨ ਟਨਲ ਵਿੱਚ ਪਾਇਆ, ਜਿਹੜੀ ਨੇੜਲੇ ਪੌਂਡ ਨਾਲ ਜੁੜੀ ਹੋਈ ਹੈ| ਉਸ ਨੂੰ ਪਾਣੀ ਵਿੱਚੋਂ ਤਾਂ ਕੱਢ ਲਿਆ ਗਿਆ ਤੇ ਸੌæਕ ਲੱਗਣ ਦੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ|
ਪੁਲਿਸ ਨੇ ਦੱਸਿਆ ਕਿ ਉਸ ਵਿਅਕਤੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਟਨਲ ਸਿਸਟਮ ਵਿੱਚ ਹੀ ਸਨ ਜਦੋਂ ਮੀਂਹ ਕਾਰਨ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋਇਆ| ਫਿਰ ਟਨਲ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਈ ਤੇ ਉਸ ਦਾ ਦੋਸਤ ਰੁੜ੍ਹ ਕੇ ਨੇੜਲੇ ਪੌਂਡ ਵਿੱਚ ਜਾ ਡਿੱਗਿਆ| ਉਸ ਨੇ ਆਪਣੇ ਦੋਸਤ ਦੀ ਪਛਾਣ ਰਿਚਮੰਡ ਹਿੱਲ ਦੇ 30 ਸਾਲਾ ਵਿਅਕਤੀ ਵਜੋਂ ਦੱਸੀ|
ਬੁੱਧਵਾਰ ਨੂੰ ਦੁਪਹਿਰੇ 1:00 ਵਜੇ ਤੋਂ ਪਹਿਲਾਂ ਮਰੀਨ ਯੂਨਿਟ ਨੂੰ ਪੌਂਡ ਵਿੱਚੋਂ ਪਾਣੀ ਵਿੱਚ ਡੁਬੀ ਲਾਸ਼ ਮਿਲ ਗਈ| ਮ੍ਰਿਤਕ ਦੀ ਪਛਾਣ ਕਰਨ ਲਈ ਕੌਰੋਨਰ ਵੀ ਮੌਕੇ ਉੱਤੇ ਪਹੁੰਚੇ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ