Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮੋਦੀ ਨੇ ਕਿਹਾ: ਰਾਮ ਮੰਦਰ ਆਉਂਦੀਆਂ ਪੀੜ੍ਹੀਆਂ ਲਈ ਆਸਥਾ ਪ੍ਰਤੀਕ ਬਣਿਆ ਰਹੇਗਾ

August 06, 2020 07:32 AM

* ਰਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਗਿਆ

ਅਯੁੱਧਿਆ, 5 ਅਗਸਤ, (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਏਥੇ ਰਾਮ ਮੰਦਰ ਦੇ ਨਿਰਮਾਣ ਲਈ ਨੀੰਂਹ ਪੱਥਰ ਰੱਖ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਇਸ ਵਿਸ਼ੇਸ਼ ਮੌਕੇ ਰਾਮ ਭਗਤਾਂ ਨੂੰ ਕੋਟਿ-ਕੋਟਿ ਵਧਾਈ, ਮੰਦਰ ਅੰਦੋਲਨ ਵਿੱਚ ਸ਼ਾਮਲ ਲੋਕਾਂ ਨੂੰ ਨਮਸਕਾਰ। ਉਨ੍ਹਾਂ ਕਿਹਾ ਕਿ ਅੱਜ ਹਰ ਮਨ ਖੁਸ਼ ਅਤੇ ਭਾਵੁਕ ਵੀ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਪੂਜਾ ਤੇ ਡੰਡਉਤ ਨਮਸਕਾਰ ਵੀ ਕੀਤੀ। ਭਗਵਾਨ ਰਾਮ ਦਾ ਨੀਂਹ ਪੱਥਰ ਰੱਖਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਈ ਸਾਲਾਂ ਤੋਂ ਟੈਂਟ ਵਿੱਚ ਰਹਿ ਰਹੇ ਰਾਮ ਲੱਲਾ ਲਈ ਅੱਜ ਵੱਡਾ ਮੰਦਰ ਬਣਨ ਲੱਗਾ ਹੈ। ਪੂਰੇ ਭਾਰਤ ਵਿੱਚ ਇਸ ਸਮੇਂ ਰਾਮ-ਨਾਮ ਦੀ ਗੂੰਜ ਹੈ। ਉਨ੍ਹਾ ਕਿਹਾ ਕਿ ਰਾਮ ਮੰਦਰ ਬਣਨ ਨਾਲ ਪੂਰੇ ਖੇਤਰ ਵਿੱਚ ਵਿਕਾਸ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਤਿਹਾਸ ਅੱਜ ਖੁਦ ਨੂੰ ਦੋਹਰਾ ਰਿਹਾ ਹੈ ਅਤੇ ਇਹ ਮੰਦਰ ਆਉਣ ਵਾਲੀਆਂ ਪੀੜ੍ਹੀਆ ਲਈ ਆਸਥਾ, ਸ਼ਰਧਾ ਦਾ ਪ੍ਰਤੀਕ ਬਣਿਆ ਰਹੇਗਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਰਾਮ ਜਨਮਭੂਮੀ ਬਾਰੇ ਡਾਕ ਟਿਕਟ ਵੀ ਜਾਰੀ ਕੀਤੀ ਹੈ।

 

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਰਿਆਂ ਦੇ ਰਾਮ, ਸਾਰਿਆਂ ਵਿੱਚ ਰਾਮ ਅਤੇ ਜੈ ਸਿਆ ਰਾਮ, ਇਸ ਦੇਸ਼ ਵਿੱਚ ਜਿੱਥੇ-ਜਿੱਥੇ ਵੀ ਪ੍ਰਭੂ ਰਾਮ ਦੇ ਚਰਨ ਪਏ ਹਨ, ਓਥੇ ਰਾਮ ਸਰਕਿਟ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ ਕਿ ਪੂਰੀ ਧਰਤੀ ਉੱਤੇ ਸ਼੍ਰੀਰਾਮ ਵਰਗਾ ਕੋਈ ਸ਼ਾਸਕ ਹੋਇਆ ਹੀ ਨਹੀਂ। ਭਗਵਾਨ ਰਾਮ ਦਾ ਮੰਦਰ ਯੁੱਗਾਂ-ਯੁੱਗਾਂ ਤੱਕ ਮਨੁੱਖਤਾ ਨੂੰ ਪ੍ਰੇਰਨਾ ਦਿੰਦਾ ਰਹੇਗਾ,ਭਾਰਤ ਜਿੰਨਾ ਤਾਕਤਵਰ ਹੋਵੇਗਾ, ਓਨੀ ਹੀ ਸ਼ਾਂਤੀ ਰਹੇਗੀ। ਉਨ੍ਹਾਂ ਕਿਹਾ ਕਿ ਰਾਮ ਦੀ ਇਹ ਨੀਤੀ ਤੇ ਰੀਤੀ ਸਦੀਆਂ ਤੋਂ ਭਾਰਤ ਦਾ ਮਾਰਗ ਦਰਸ਼ਨ ਕਰਦੀ ਰਹੀ ਹੈ। ਜਦੋਂ-ਜਦੋਂ ਰਾਮ ਨੂੰ ਮੰਨਿਆ ਹੈ, ਵਿਕਾਸ ਹੋਇਆ ਹੈ। ਜਦੋਂ ਵੀ ਅਸੀਂ ਭਟਕ ਗਏ, ਵਿਨਾਸ਼ ਹੋਇਆ ਹੈ। ਇਸ ਲਈ ਸਭ ਦੀਆਂ ਭਾਵਨਾਵਾਂ ਦਾ ਧਿਆਨ ਰੱਖਣਾ ਹੋਵੇਗਾ, ਸਭ ਨਾਲ ਮਿਲ ਕੇ ਵਿਸ਼ਵਾਸ ਨਾਲ ਸਭ ਦਾ ਵਿਕਾਸ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਕਾਰਨ ਜਿੱਦਾਂ ਦੇ ਹਾਲਾਤ ਹਨ, ਰਾਮ ਦਾ ਦੱਸਿਆ ਮਰਿਆਦਾ ਦਾ ਮਾਰਗ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਮ ਹਰ ਥਾਂ ਹਨ, ਨਾਨਕ-ਤੁਲਸੀ ਦੇ ਰਾਮ ਨਿਰਗੁਣ ਰਾਮ ਹਨ ਤੇ ਭਗਵਾਨ ਬੁੱਧ-ਜੈਨ ਧਰਮ ਵੀ ਰਾਮ ਨਾਲ ਜੁੜੇ ਹਨ। ਰਾਮ ਸਾਰਿਆਂ ਵਿਚ ਹਨ। ਉਨ੍ਹਾਂ ਕਿਹਾ ਕਿ ਕੰਬੋਡੀਆ, ਸ਼੍ਰੀਲੰਕਾ, ਚੀਨ, ਈਰਾਨ, ਨੇਪਾਲ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿਚ ਰਾਮ ਦਾ ਨਾਮ ਲਿਆ ਜਾਂਦਾ ਹੈ। ਮੈਨੂੰ ਵਿਸ਼ਵਾਸ ਹੈ ਕਿ ਅਸੀਂ ਅੱਗੇ ਵਧਾਂਗੇ, ਦੇਸ਼ ਅੱਗੇ ਵਧੇਗਾ।


ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਇਸ ਮੌਕੇ ਕਿਹਾ ਕਿ ਅੱਜ ਖੁਸ਼ੀ ਦਾ ਪਲ ਹੈ ਕਿ ਇੱਕ ਪ੍ਰਣ ਲਿਆ ਗਿਆ, ਉਹ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮੇਂ ਦੇ ਸੰਘ ਦੇ ਪ੍ਰਧਾਨ ਦੇਵਵਰਤ ਨੇ ਕਿਹਾ ਸੀ ਕਿ 20-30 ਸਾਲ ਕੰਮ ਕਰਨਾ ਪਏਗਾ, ਫਿਰ ਇਹ ਕੰਮ ਹੋਏਗਾ। ਅੱਜ 30ਵੇਂ ਸਾਲ ਦੀ ਸ਼ੁਰੂਆਤ ਵਿੱਚ ਕੰਮ ਸ਼ੁਰੂ ਹੋ ਗਿਆ ਹੈ। ਅੱਜ ਦੇਸ਼ ਵਿੱਚ ਸਵੈ-ਨਿਰਭਰਤਾ ਵੱਲ ਕੰਮ ਚੱਲ ਰਿਹਾ ਹੈ, ਮਹਾਂਮਾਰੀ ਦੇ ਬਾਅਦ ਅੱਜ ਪੂਰੀ ਦੁਨੀਆ ਵੀ ਨਵੇਂ ਰਾਹ ਲੱਭ ਰਹੀ ਹੈ। ਜਿਵੇਂ ਮੰਦਰ ਬਣਾਇਆ ਜਾਵੇਗਾ, ਰਾਮ ਦੀ ਅਯੁੱਧਿਆ ਵੀ ਬਣਨੀ ਚਾਹੀਦੀ ਹੈ। ਉਹ ਮੰਦਰ, ਜੋ ਸਾਡੇ ਮਨ ਵਿੱਚ ਬਣਾਇਆ ਜਾਣਾ ਚਾਹੀਦਾ ਹੈ, ਬਣਨ ਲੱਗਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ