Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਤਖਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਉੱਤੇ ਸਿੱਖ ਭਾਵਨਾਵਾਂ ਨੂੰ ਠੇਸ ਪੁਚਾਉਣ ਦਾ ਦੋਸ਼

August 06, 2020 07:42 AM

* ਵਿਵਾਦਿਤ ਬਿਆਨ ਕਾਰਨ ਸਿੱਖ ਆਗੂਆਂ ਵੱਲੋਂ ਕਾਰਵਾਈ ਦੀ ਮੰਗ

ਮੋਹਾਲੀ, 5 ਅਗਸਤ, (ਪੋਸਟ ਬਿਊਰੋ)- ਰਾਮ ਜਨਮ ਭੂਮੀ ਮੰਦਰ ਦੀ ਉਸਾਰੀ ਲਈ ਹੋਏ ਭੂਮੀ ਪੂਜਨ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਵਲੋਂਪ੍ਰੈੱਸ ਨੂੰ ਦਿੱਤੇ ਗਏ ਇੱਕ ਵਿਵਾਦਿਤ ਬਿਆਨ ਕਾਰਨ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਣ ਦਾ ਦੋਸ਼ ਲਾਇਆ ਗਿਆ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਇਕਬਾਲ ਸਿੰਘ ਦੇ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਇਕਬਾਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਰਾਮ ਚੰਦਰ ਜੀਅਤੇ ਲਵ ਤੇ ਕੁਸ਼ ਦੇ ਵੰਸ ਆਖ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ ਅਤੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ।
ਇਨ੍ਹਾਂ ਫੈਡਰੇਸ਼ਨ ਨੇਤਾਵਾਂ ਨੇ ਕਿਹਾ ਕਿ ਇਕਬਾਲ ਸਿੰਘ ਦੇ ਖਿਲਾਫ ਤੁਰੰਤ ਧਾਰਮਿਕ ਕਾਰਵਾਈ ਕਰ ਕੇ ਸਿੱਖਾਂ ਦੇ ਇਤਿਹਾਸ ਨੂੰ ਵਿਗਾੜ ਕੇ ਕਹਿਣ ਦੇ ਦੋਸ਼ ਵਿੱਚ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਗਿਆਨੀ ਇਕਬਾਲ ਸਿੰਘ ਹੈ, ਜਿਸ ਨੇ ਤਿੰਨ ਵਿਆਹ ਕਰਵਾਏ ਤੇ ਇਸ ਦੀ ਪਟਨਾ ਸਾਹਿਬ ਵਾਲੀ ਪਤਨੀ ਨੇ ਇਸ ਉੱਤੇਕਈ ਗੰਭੀਰ ਦੋਸ਼ ਲਾਏ ਸਨ। ਇਸ ਤੋਂ ਪਹਿਲਾਂ ਵੀ ਇਕਬਾਲ ਸਿੰਘ ਨੇ ਕਈ ਘੋਰ ਗਲਤੀਆਂ ਕਰ ਕੇ ਸਿੱਖ ਕੌਮ ਨਾਲ ਧ੍ਰੋਹ ਕਮਾਇਆ ਹੈ। ਫੈਡਰੇਸ਼ਨ ਨੇਤਾਵਾਂ ਨੇ ਕਿਹਾ ਕਿ ਇਕਬਾਲ ਸਿੰਘ ਇਕ ਅਗਿਆਨੀ ਬੰਦਾ ਹੈ ਪਰ ਖੁਦ ਨੂੰ ਗਿਆਨੀ ਕਹਾਉਂਦਾ ਹੈ, ਇਸ ਦੇ ਨਾਮ ਨਾਲ ਗਿਆਨੀ ਵਰਗਾ ਪਵਿੱਤਰ ਸ਼ਬਦ ਸ਼ੋਭਦਾ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਇਕ ਵੱਖਰੀ ਪਛਾਣ ਵਾਲੀ ਵਿਲੱਖਣ ਕੌਮ ਹੈ, ਜਿਸ ਨੂੰ ਹਿੰਦੂ ਧਰਮ ਨਾਲ ਜੋੜਨਾ ਬੱਜਰ ਗੁਨਾਹ ਹੈ ਅਤੇ ਇਕਬਾਲ ਸਿੰਘ ਦੀ ਗਲਤ ਬਿਆਨੀ ਪਿੱਛੇ ਉਸ ਦਾ ਕੋਈ ਲਾਲਚ ਹੈ, ਜਿਸ ਕਰ ਕੇ ਉਸ ਨੇ ਇਹ ਬਿਆਨ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ