Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚਮੁੱਖ ਮੰਤਰੀ ਵੱਲੋਂ ਦੋਸ਼ੀਆਂ ਵਿਰੁੱਧਕਤਲ ਕੇਸ ਦਰਜ ਕਰਨ ਦਾ ਹੁਕਮ

August 06, 2020 07:44 AM

ਚੰਡੀਗੜ੍ਹ, 5 ਅਗਸਤ, (ਪੋਸਟ ਬਿਊਰੋ)- ਮਾਝੇ ਦੇ ਤਿੰਨ ਜਿ਼ਲਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਸੌ ਤੋਂ ਵੱਧ ਮੌਤਾਂ ਦੇ ਮਾਮਲੇ ਵਿੱਚ ਦੋਸ਼ੀਆਂ ਦੇ ਖਿਲਾਫ ਕਤਲ ਦੀ ਧਾਰਾ 302 ਦਾ ਕਤਲ ਕੇਸ ਦਰਜ ਕੀਤਾ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲਸ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਇਸ ਬਾਰੇ ਹੁਕਮ ਦੇ ਦਿੱਤੇ ਹਨ ਕਿ ਇਸ ਘਟਨਾ ਵਿੱਚ ਸਿੱਧੀ ਭੂਮਿਕਾ ਵਾਲਿਆਂ ਵਿਰੁੱਧਕਤਲ ਦੀ ਧਾਰਾ 302 ਦਾ ਕੇਸ ਦਰਜ ਕੀਤਾ ਜਾਵੇ।
ਨਕਲੀ ਸ਼ਰਾਬ ਦੀ ਘਟਨਾ ਉੱਤੇਅੱਜ ਮੁੱਖ ਮੰਤਰੀ ਨੇ ਦੋ ਵੱਖ-ਵੱਖ ਵੀਡੀਓ ਕਾਨਫਰੰਸਿੰਗ ਦੌਰਾਨ ਇਹ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਮੀਟਿੰਗ ਮੰਤਰੀ ਮੰਡਲ ਦੀ ਤੇ ਦੂਸਰੀ ਮੀਟਿੰਗ ਪੁਲਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਜਾਇਜ਼ਾ ਲੈਣ ਲਈ ਕੀਤੀ ਗਈ ਸੀ। ਵੀਡੀਓ ਕਾਨਫਰੰਸਿੰਗ ਦੌਰਾਨ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦੇਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧੰਦਾ ਖਤਮ ਕਰੋ, ਸਰਹੱਦੀ ਇਲਾਕਾ ਸਾਫ ਕਰੋ। ਇਸ ਮੀਟਿੰਗ ਵਿੱਚ ਪੰਜਾਬ ਪੁਲਸ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਚੀਫ ਸੈਕਟਰੀ ਵਿਨੀ ਮਹਾਜਨ, ਤਰਨ ਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਤੇ ਜ਼ਿਲ੍ਹਾ ਪੁਲੀਸ ਮੁਖੀ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ।ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਹੋਈਆਂ ਮੌਤਾਂ ਨੂੰ ਪੰਜਾਬ ਵਿੱਚ ਅੱਜ ਤੱਕ ਦੀ ਇਹੋ ਜਿਹੀ ਸਭ ਤੋਂ ਵੱਡੀ ਤ੍ਰਾਸਦੀ ਦੱਸਦੇ ਹੋਏ ਇਸ ਦੇਪੀੜਤਾਂ ਲਈ ਇਨਸਾਫ ਦਾ ਵਾਅਦਾ ਕੀਤਾ ਅਤੇ ਨਾਲ ਹੀਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਦੇ ਵਿਰੁੱਧ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਧੰਦਾ ਬੰਦ ਕਰਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਲਾਹਣ ਦੀ ਵਰਤੋਂ ਨਾਲ ਨਾਜਾਇਜ਼ ਸ਼ਰਾਬ ਦਾ ਧੰਦਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਪਰ ਗੁਆਂਢੀ ਰਾਜਾਂਤੋਂ ਤਸਕਰੀ ਦੇ ਨਵੇਂ ਰੁਝਾਨ ਨਾਲ ਸਥਿਤੀ ਖਤਰਨਾਕ ਪੱਧਰ ਤੱਕ ਚਲੀ ਗਈ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਮੁਜਰਮਾਂ, ਭਾਵੇਂ ਮਰਦ ਹੋਣ ਜਾਂ ਔਰਤਾਂ ਨਾਲ ਨਿਪਟਣ ਮੌਕੇ ਪੂਰੀ ਸਖਤੀ ਵਰਤਣ ਦੇ ਨਿਰਦੇਸ਼ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ