Welcome to Canadian Punjabi Post
Follow us on

23

September 2020
ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ : ਧਰਮਸੋਤ

August 06, 2020 06:09 PM

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ 


ਚੰਡੀਗੜ, 6 ਅਗਸਤ (ਪੋਸਟ ਬਿਊਰੋ): ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ।
ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ’ਚ 400 ਬੂਟੇ ਲਾਉਣ ਦਾ ਐਲਾਨ ਕਰ ਚੁੱਕੇ ਹਨ। ਉਨਾਂ ਕਿਹਾ ਕਿ ਇਸੇ ਮੁਹਿੰਮ ਦੇ ਹਿੱਸੇ ਵਜੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਵਿਖੇ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਢੁਕਵੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਬੂਟੇ ਲਾਏ ਜਾਣਗੇ।
ਧਰਮਸੋਤ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਘਰ-ਘਰ ਹਰਿਆਲੀ ਮੁਹਿੰਮ ਨਾਲ ਜੋੜਨ ਅਤੇ ਉਤਸ਼ਾਹਿਤ ਕਰਨ ਲਈ ਢੁਕਵੀਆਂ ਥਾਵਾਂ ’ਤੇ ਬੈਨਰ ਲਾਏ ਜਾਣਗੇ। ਉਨਾਂ ਕਿਹਾ ਕਿ ਵਾਤਾਵਰਣ ਦੀ ਸ਼ੁਧਤਾ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਹ ਸਮੇਂ ਦੀ ਮੰਗ ਵੀ ਹੈ। ਉਨਾਂ ਕਿਹਾ ਕਿ ਸੂਬੇ ਦੀਆਂ ਸਮਾਜ ਸੇਵੀ ਜਥੇਬੰਦੀਆਂ, ਯੂਥ ਕਲੱਬਾਂ ਅਤੇ ਚਾਹਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਮੁਫ਼ਤ ਬੂਟੇ ਮਹੱਈਆ ਕਰਵਾ ਰਿਹਾ ਹੈ ਅਤੇ ਉਹ ਬੂਟੇ ਲਾ ਕੇ, ਬੂਟਿਆਂ ਨੂੰ ਪਾਲਣ ਦੀ ਜ਼ਿੰਮੇਵਾਰੀ ਵੀ ਨਿਭਾਉਣ।
ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਰਵਨੀਤ ਕੌਰ, ਵਧੀਕ ਸਕੱਤਰ ਜੰਗਲਾਤ ਰਵਿੰਦਰ ਸਿੰਘ ਅਤੇ ਪ੍ਰਧਾਨ ਮੁੱਖ ਵਣਪਾਲ ਜਤਿੰਦਰ ਸ਼ਰਮਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਬੈਂਸ ਦੀ ਕੈਪਟਨ ਨੂੰ ਅਪੀਲ: ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਹਿਤੈਸ਼ੀ ਸਿਆਸੀ ਪਾਰਟੀਆਂ ਦੀ ਅਗਵਾਈ ਕਰੋ
ਅਕਾਲੀ ਦਲ ਨੇ ਰਾਸ਼ਟਰਪਤੀ ਕੋਵਿੰਦ ਨੂੰ ਕਿਸਾਨਾਂ ਦੇ ਮੁੱਦੇ ’ਤੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਲਈ ਕਿਹਾ
ਸੂਬੇ ਭਰ ਵਿਚ ਈ-ਚਲਾਨਿੰਗ ਪ੍ਰਣਾਲੀ ਕੀਤੀ ਜਾਵੇਗੀ ਲਾਗੂ : ਏਡੀਜੀਪੀ ਚੌਹਾਨ
ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ, ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਦਿੱਤੀ ਜਾਵੇਗੀ ਸਬਸਿਡੀ : ਤ੍ਰਿਪਤ ਬਾਜਵਾ
ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ
ਧਰਨੇ ਦੌਰਾਨ ਗੱਲਬਾਤ ਲਈ ਥਾਣੇ ਗਏ ਲੋਕ ਇਨਸਾਫ ਪਾਰਟੀ ਦੇ ਆਗੂਆਂ ਦੀ ਪੁਲਸ ਨਾਲ ਝੜਪ
ਅਕਾਲੀ ਦਲ ਵੱਲੋਂ ਕਿਸਾਨਾਂ ਲਈ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦੀਆਂ ਗੱਲਾਂ
ਕੈਪਟਨ ਅਮਰਿੰਦਰ ਵੱਲੋਂ ਕਿਸਾਨਾਂ ਦੇ ਹੱਕਾਂ ਲਈ ਅੰਤਲੇ ਦਮ ਤੱਕ ਲੜਨ ਦਾ ਐਲਾਨ
ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੇ ਨੌਜਵਾਨ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕੀਤੀ
ਘਰ ਵਿੱਚ ਸੁੱਤੇ ਪਏ ਪਰਿਵਾਰ ਨੂੰ ਨਿਸ਼ਾਨਾ ਬਣਾਇਆ