Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਕੈਨੇਡਾ ਵੱਲੋਂ ਲੈਬਨਾਨ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਮਦਦ ਲੰਮਾਂ ਸਮਾਂ ਚੱਲੇਗੀ : ਗੋਲਡ

August 06, 2020 10:30 PM

ਕੈਨੇਡਾ ਵੱਲੋਂ ਲੈਬਨਾਨ ਨੂੰ ਮੁਹੱਈਆ ਕਰਵਾਈ ਜਾਣ
ਵਾਲੀ ਮਦਦ ਲੰਮਾਂ ਸਮਾਂ ਚੱਲੇਗੀ : ਗੋਲਡ
ਸਿਆਸੀ ਤੇ ਆਰਥਿਕ ਸੁਧਾਰਾਂ ਉੱਤੇ ਦਿੱਤਾ ਜ਼ੋਰ

ਓਟਵਾ, 6 ਅਗਸਤ (ਪੋਸਟ ਬਿਊਰੋ) : ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਬੈਰੂਤ ਵਿੱਚ ਮੰਗਲਵਾਰ ਨੂੰ ਹੋਏ ਧਮਾਕੇ ਲਈ ਐਮਰਜੰਸੀ ਮਦਦ ਤੋਂ ਇਲਾਵਾ ਲੈਬਨਾਨ ਨੂੰ ਕੈਨੇਡਾ ਵੱਲੋਂ ਲੰਮੇਂ ਸਮੇਂ ਤੱਕ ਮਦਦ ਮੁਹੱਈਆ ਕਰਵਾਈ ਜਾਂਦੀ ਰਹੇਗੀ| ਲੈਬਨਾਨ ਪਹਿਲਾਂ ਤੋਂ ਹੀ ਆਰਥਿਕ ਤੇ ਸਿਹਤ ਸੰਕਟ ਵਿੱਚੋਂ ਲੰਘ ਰਿਹਾ ਹੈ|
ਕੌਮਾਂਤਰੀ ਵਿਕਾਸ ਮੰਤਰੀ ਕਰੀਨਾ ਗੋਲਡ ਨੇ ਦੱਸਿਆ ਕਿ ਕੈਨੇਡਾ ਵੱਲੋਂ ਲੈਬਨਾਨ ਨੂੰ 5 ਮਿਲੀਅਨ ਡਾਲਰ ਦੀ ਜਿਹੜੀ ਆਰਥਿਕ ਮਦਦ ਦਿੱਤੀ ਜਾ ਰਹੀ ਹੈ ਉਸ ਦੀ ਵੰਡ ਕਿਵੇਂ ਕੀਤੀ ਜਾਵੇਗੀ| ਉਨ੍ਹਾਂ ਦੱਸਿਆ ਕਿ 1æ5 ਮਿਲੀਅਨ ਡਾਲਰ ਲੈਬਨੀਜ਼ ਰੈੱਡ ਕਰੌਸ ਅਤੇ ਹੋਰ ਭਰੋਸੇ ਵਾਲੀਆਂ ਮਾਨਵਤਾਵਾਦੀ ਆਰਗੇਨਾਈਜ਼ੇਸ਼ਨਜ਼ ਨੂੰ ਫੌਰੀ ਭੇਜ ਦਿੱਤਾ ਜਾਵੇਗਾ|
ਉਨ੍ਹਾਂ ਆਖਿਆ ਕਿ ਇਸ ਸਮੇਂ ਸਾਡੀ ਤਰਜੀਹ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣਾ ਹੈ| ਅਸੀਂ ਜਾਣਦੇ ਹਾਂ ਕਿ ਅਗਲੇ 48 ਘੰਟੇ ਇਸ ਪੱਖੋਂ ਬਹੁਤ ਹੀ ਅਹਿਮ ਹਨ| ਅਸੀਂ ਐਮਰਜੰਸੀ ਸ਼ੈਲਟਰ, ਖਾਣਾ ਤੇ ਪਾਣੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਦਵਾਈਆਂ ਤੇ ਮੈਡੀਕਲ ਕੇਅਰ ਵੀ ਮੁਹੱਈਆ ਕਰਾਵਾਂਗੇ| ਮੰਗਲਵਾਰ ਨੂੰ ਹੋਏ ਧਮਾਕੇ ਵਿੱਚ ਲੈਬਨਾਨ ਦੀ ਰਾਜਧਾਨੀ ਬੈਰੂਤ ਵਿੱਚ ਘੱਟੋ-ਘੱਟ 135 ਲੋਕ ਮਾਰੇ ਗਏ ਤੇ 5000 ਦੇ ਨੇੜੇ ਤੇੜ ਜ਼ਖ਼ਮੀ ਹੋ ਗਏ|
ਲੋਕਲ ਅਧਿਕਾਰੀ ਹੁਣ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਛੇ ਸਾਲਾਂ ਤੱਕ ਬੈਰੂਤ ਦੀ ਬੰਦਰਗਾਹ ਉੱਤੇ 2,750 ਟੰਨ ਅਮੋਨੀਅਮ ਨਾਈਟ੍ਰੇਟ ਬਿਨਾ ਸੇਫਟੀ ਮਾਪਦੰਡਾਂ ਨੂੰ ਪੂਰਾ ਕੀਤਿਆਂ ਕਿਵੇਂ ਪਿਆ ਰਹਿ ਗਿਆ| ਗੋਲਡ ਨੇ ਆਖਿਆ ਕਿ ਵਿੱਤੀ ਸੰਕਟ ਨਾਲ ਜੂਝ ਰਹੇ ਦੇਸ਼ ਦੀ ਹਾਲਤ ਹੁਣ ਇਸ ਹਫਤੇ ਵਾਪਰੀ ਇਸ ਘਟਨਾ ਤੋਂ ਬਾਅਦ ਹੋਰ ਵੀ ਖਸਤਾ ਹੋ ਗਈ ਹੈ| ਮਾਰਚ ਵਿੱਚ ਲੈਬਨਾਨ ਦੇ ਪ੍ਰਧਾਨ ਮੰਤਰੀ ਹਸਨ ਦਾਇਬ ਨੇ ਐਲਾਨ ਕੀਤਾ ਸੀ ਕਿ ਦੇਸ਼ ਆਪਣੇ ਸਿਰ ਚੜ੍ਹੇ ਕਰਜ਼ੇ ਦੇ ਬੋਝ ਥੱਲੇ ਹੀ ਦੱਬਿਆ ਪਿਆ ਹੈ|
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਗੋਲਡ ਦੀਆਂ ਟਿੱਪਣੀਆਂ ਦੀ ਹਾਮੀ ਭਰੀ| ਕੱਲ੍ਹ ਇੱਕ ਪ੍ਰੈਸ ਰਲੀਜ਼ ਵਿੱਚ ਟਰੂਡੋ ਨੇ ਆਖਿਆ ਕਿ ਲੈਬਨਾਨ ਦੇ ਲੋਕਾਂ, ਲੈਬਨੀਜ਼ ਕੈਨੇਡੀਅਨਾਂ ਤੇ ਜਿਨ੍ਹਾਂ ਨੇ ਇਸ ਜ਼ੋਰਦਾਰ ਧਮਾਕੇ ਦਾ ਦਰਦ ਸਿਹਾ ਹੈ, ਜਿਹੜੇ ਆਪਣੇ ਪਿਆਰਿਆਂ ਤੇ ਦੋਸਤਾਂ ਨੂੰ ਲੈ ਕੇ ਚਿੰਤਤ ਹਨ, ਅਸੀਂ ਹਮੇਸ਼ਾਂ ਉਨ੍ਹਾਂ ਸਾਰਿਆਂ ਦੀ, ਲੈਬਨਾਨ ਦੇ ਲੋਕਾਂ ਦੀ ਮਦਦ ਲਈ ਤਿਆਰ ਰਹਾਂਗੇ| ਅਸੀਂ ਇਸ ਸ਼ਹਿਰ ਨੂੰ ਮੁੜ ਸੁਹਣਾ ਬਣਾਉਣ ਵਿੱਚ ਵੀ ਉਨ੍ਹਾਂ ਦੀ ਮਦਦ ਕਰਾਂਗੇ| ਇਸ ਦੌਰਾਨ ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਨੇ ਵੀ ਇੱਕ ਬਿਆਨ ਵਿੱਚ ਲੈਬਨਾਨ ਦੇ ਲੋਕਾਂ ਨਾਲ ਹਮਦਰਦੀ ਪ੍ਰਗਟਾਈ| 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ