Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਜੁਰਮ ਨਾਲ ਸਿੱਝਣ ਲਈ ਓਨਟਾਰੀਓ ਸਰਕਾਰ ਕਰੇਗੀ 6 ਮਿਲੀਅਨ ਡਾਲਰ ਦਾ ਨਿਵੇਸ਼

August 07, 2020 07:46 AM

ਜੁਰਮ ਨਾਲ ਸਿੱਝਣ ਲਈ ਓਨਟਾਰੀਓ ਸਰਕਾਰ
ਕਰੇਗੀ 6 ਮਿਲੀਅਨ ਡਾਲਰ ਦਾ ਨਿਵੇਸ਼

ਟੋਰਾਂਟੋ, 6 ਅਗਸਤ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਵੱਲੋਂ ਪ੍ਰੋਵਿੰਸ ਵਿੱਚ ਜੁਰਮ ਨਾਲ ਸਿੱਝਣ ਲਈ 6 ਮਿਲੀਅਨ ਡਾਲਰ ਦਾ ਨਿਵੇਸ਼ ਕਰਨ ਦਾ ਐਲਾਨ ਕੀਤਾ ਹੈ|
ਪ੍ਰੀਮੀਅਰ ਡੱਗ ਫੋਰਡ ਨੇ ਵੀਰਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਓਨਟਾਰੀਓ ਵਿੱਚ ਮੁਜਰਮਾਨਾਂ ਗਤੀਵਿਧੀਆਂ ਵਿੱਚ ਪਿੱਛੇ ਜਿਹੇ ਹੋਏ ਵਾਧੇ ਦੇ ਸਬੰਧ ਵਿੱਚ ਇਹ ਐਲਾਨ ਕੀਤਾ| ਫੋਰਡ ਨੇ ਆਖਿਆ ਕਿ ਟੋਅ ਟਰੱਕ ਇੰਡਸਟਰੀ, ਘਰੇਲੂ ਹਿੰਸਾਂ ਤੇ ਸ਼ੂਟਿੰਗਜ਼ ਵਿੱਚ ਹੋਏ ਵਾਧੇ ਕਾਰਨ ਉਨ੍ਹਾਂ ਦਾ ਦਿਲ ਟੁੱਟ ਗਿਆ ਹੈ| ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਟੋਰਾਂਟੋ ਵਿੱਚ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸ਼ੂਟਿੰਗ ਦੀਆਂ ਛੇ ਘਟਨਾਵਾਂ ਘਟੀਆਂ| ਉਨ੍ਹਾਂ ਆਖਿਆ ਕਿ ਇਹ ਗਲਤ ਤੇ ਅਸਵੀਕਾਰਯੋਗ ਹੈ| ਇਸ ਰੁਝਾਨ ਨੂੰ ਰੋਕਣਾ ਹੋਵੇਗਾ|
ਉਨ੍ਹਾਂ ਆਖਿਆ ਕਿ ਉਹ ਮੁਜਰਮਾਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਅਸੀਂ ਤੁਹਾਨੂੰ ਕਿਤੋਂ ਵੀ ਲੱਭ ਲਵਾਂਗੇ ਤੇ ਤੁਹਾਨੂੰ ਕੈਦਖਾਨੇ ਵਿੱਚ ਡੱਕ ਕੇ ਹੀ ਸਾਹ ਲਵਾਂਗੇ| ਉਨ੍ਹਾਂ ਆਖਿਆ ਕਿ ਸਰਕਾਰ ਪ੍ਰੋਵਿੰਸ ਵਿੱਚ ਵੱਖ ਵੱਖ ਤਰ੍ਹਾਂ ਦੇ ਜੁਰਮ ਨੂੰ ਰੋਕਣ ਲਈ ਅਗਲੇ ਤਿੰਨ ਸਾਲਾਂ ਵਿੱਚ 6 ਮਿਲੀਅਨ ਡਾਲਰ ਨਿਵੇਸ਼ ਕਰੇਗੀ| ਫੋਰਡ ਨੇ ਆਖਿਆ ਕਿ ਮੁਜਰਮਾਂ ਕੋਲੋਂ ਬਰਾਮਦ ਕੀਤਾ ਗਿਆ ਪੈਸਾ ਪ੍ਰੋਵਿੰਸ ਭਰ ਦੀਆਂ 16 ਪੁਲਿਸ ਸੇਵਾਵਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਉਹ ਗੰਨ ਤੇ ਗੈਂਗ ਹਿੰਸਾ, ਹਿਊਮਨ ਟਰੈਫਿਕਿੰਗ, ਜਿਨਸੀ ਹਿੰਸਾ ਤੇ ਤੰਗ ਪਰੇਸ਼ਾਨ ਕਰਨ ਵਰਗੇ ਜੁਰਮਾਂ ਨਾਲ ਨਜਿੱਠਣ ਲਈ ਆਪਣੀ ਰਣਨੀਤੀ ਲਾਗੂ ਕਰ ਸਕਣ|
ਫੰਡਿੰਗ ਦਾ ਬਹੁਤਾ ਹਿੱਸਾ ਵਾਟਰਲੂ ਰੀਜਨਲ ਪੁਲਿਸ ਸਰਵਿਸ ਨੂੰ ਐਂਟੀ-ਹਿਊਮਨ ਟਰੈਫਿਕਿੰਗ ਯੂਨਿਟ ਕਾਇਮ ਕਰਨ ਲਈ ਦਿੱਤਾ ਜਾਵੇਗਾ| ਫੰਡਾਂ ਵਿੱਚੋਂ 300,000 ਡਾਲਰ ਟੋਰਾਂਟੋ ਪੁਲਿਸ ਸਰਵਿਸ, 300,000 ਡਾਲਰ ਯੌਰਕ ਰੀਜਨਲ ਪੁਲਿਸ ਨੂੰ ਵੀ ਦਿੱਤਾ ਜਾਵੇਗਾ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ