Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸ਼ਾਸ਼ਤਰੀ ਦੀ ਉਡੀਕ `ਚ ਸੋਨਾ : ਜਮ੍ਹਾਂ ਕੀਤਾ 57 ਕਿਲੋ ਸੋਨਾ 55 ਸਾਲ ਤੋਂ ਕਾਨੂੰਨੀ ਲੜਾਈ ਵਿੱਚ ਫਸਿਆ

August 08, 2020 03:22 AM

ਉਦੈਪੁਰ, 7 ਅਗਸਤ (ਪੋਸਟ ਬਿਊਰੋ)- ਰਾਜਸਥਾਨ ਦੇ ਚਿਤੌੜਗੜ੍ਹ ਜਿਲ੍ਹੇ ਦੇ ਅੰਜਨਾ ਪਰਿਵਾਰ ਵੱਲੋਂ ਸਰਕਾਰੀ ਖਜਾਨੇ ਵਿਚ ਜਮ੍ਹਾ ਕਰਵਾਏ ਕਰੀਬ 57 ਕਿਲੋ ਸੋਨੇ ਦੇ ਹੱਕ ਲਈ ਅਦਾਲਤ ਨੇ ਕੇਂਦਰੀ ਕਸਟਮ ਵਿਭਾਗ ਦੇ ਹੱਕ ਵਿਚ ਫੈਸਲਾ ਦੇ ਦਿੱਤਾ ਹੈ। ਇਸ ਬਾਰੇ ਉਦੈਪੁਰ ਦੇ ਚੀਫ ਜੁਡੀਸ਼ਲ ਮੈਜਿਸਟ੍ਰੇਟ ਨੇ ਵੀ 45 ਸਾਲ ਪਹਿਲਾਂ ਹੇਠਲੀ ਅਦਾਲਤ ਦੇ ਫੈਸਲੇ ਨੂੰ ਕਾਇਮ ਰੱਖਿਆ ਹੈ। ਇਹ ਸੋਨਾ ਅੰਜਨਾ ਪਰਿਵਾਰ ਨੇ ਉਦੋਂ ਦੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਨੂੰ ਤੋਲਣ ਦੇ ਲਈ ਇਕੱਠਾ ਕਰ ਕੇ ਇਸ ਨੂੰ ਖਜਾਨੇ ਵਿਚ ਜਮ੍ਹਾ ਕਰਵਾਇਆ ਸੀ।
ਉਸ ਦੌਰ ਵਿਚ ਇਸ ਸਮਾਗਮ ਬਾਰੇ ਮਿਥੇ ਸਮੇਂ ਵਿਚ ਸ਼ਾਸ਼ਤਰੀ ਜੀ ਆ ਨਹੀਂ ਸਨ ਸਕੇ ਅਤੇ ਸੋਨਾ ਖਜਾਨੇ ਵਿਚ ਹੀ ਜਮ੍ਹਾ ਰਹਿ ਗਿਆ ਸੀ, ਜਿਸ ਨੂੰ ਵਾਪਸ ਲੈਣ ਲਈ ਅੰਜਨਾ ਪਰਿਵਾਰ 55 ਸਾਲ ਤੋਂ ਕਾਨੂੰਨੀ ਲੜਾਈ ਲੜ ਰਿਹਾ ਹੈ। ਹੇਠਲੀ ਅਦਾਲਤ ਨੇ ਸੋਨੇ ਦੇ ਵਾਰਸਾਂ ਬਾਰੇ ਸਥਿਤੀ ਸਪੱਸ਼ਟ ਨਾ ਹੋਣ ਕਾਰਨ ਇਸ ਨੂੰ ਕੇਂਦਰੀ ਕਸਟਮ ਵਿਭਾਗ ਨੂੰ ਸੌਂਪਣ ਦਾ ਹੁਕਮ ਦਿਤਾ ਹੈ। ਦੂਜੇ ਪਾਸੇ ਅੰਜਨਾ ਪਰਿਵਾਰ ਇਹ ਸੋਨਾ ਵਾਪਸ ਲੈਣ ਲਈ ਪਹਿਲਾਂ ਹੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਚੁਕਾ ਹੈ। ਅੰਜਨਾ ਪਰਿਵਾਰ ਦੇ ਵਕੀਲ ਭੰਵਰ ਸਿੰਘ ਦੇਵੜਾ ਦੱਸਦੇ ਹਨ ਕਿ ਇਸ ਸੋਨੇ ਦਾ ਹੱਕ ਕੇਂਦਰੀ ਕਸਟਮ ਵਿਭਾਗ ਨੂੰ ਮਿਲਣ `ਤੇ ਵੀ ਅੰਜਨਾ ਪਰਿਵਾਰ ਦਾ ਹੱਕ ਖਤਮ ਨਹੀਂ ਹੋ ਜਾਂਦਾ ਕਿਉਂਕਿ ਅੰਜਨਾ ਪਰਿਵਾਰ ਪਹਿਲਾਂ ਹੀ ਵਿਭਾਗ ਦੇ ਦਿੱਲੀ ਹੈਡ ਆਫਿਸ ਵਿਚ ਇਸ ਸੋਨੇ ਨੂੰ ਵਾਪਸ ਲੈਣ ਦੀ ਕਾਨੂੰਨੀ ਲੜਾਈ ਲੜ ਰਿਹਾ ਹੈ। ਵਕੀਲ ਭੰਵਰ ਸਿੰਘ ਦੇ ਅਨੁਸਾਰ ਸਰਾਫਾ ਵਪਾਰੀ ਗਣਪਤ ਲਾਲ ਪੁੱਤਰ ਭੇਰੂ ਲਾਲ ਅੰਜਨਾ ਨੇ ਉਦੋਂ ਦੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਦੀ 16 ਦਸੰਬਰ 1965 ਨੂੰ ਤਜਵੀਜ਼ ਸ਼ੁਦਾ ਛੋਟੀ ਸਾਦੜੀ ਦੀ ਯਾਤਰਾ ਦੌਰਾਨ ਉਨ੍ਹਾ ਨੂੰ ਸੋਨੇ ਨਾਲ ਤੋਲਣ ਦਾ ਐਲਾਨ ਕੀਤਾ ਸੀ, ਜਿਸ ਲਈ ਇਸ ਪਰਿਵਾਰ ਨੇ ਸ਼ਾਸ਼ਤਰੀ ਜੀ ਦੇ ਭਾਰ ਮੁਤਾਬਕ 57 ਕਿਲੋ 863 ਗਰਾਮ ਸੋਨਾ ਜਿਲ੍ਹਾ ਅਧਿਕਾਰੀ ਦੇ ਦਫਤਰ ਵਿਚ ਸੁਰੱਖਿਆ ਲਈ ਜਮ੍ਹਾ ਕਰਵਾਇਆ ਸੀ। ਬਦਕਿਸਮਤੀ ਨਾਲ ਸ਼ਾਸ਼ਤਰੀ ਜੀ ਦੇ ਇਸ ਖੇਤਰ ਵਿਚ ਆਉਣ ਤੋਂ ਪਹਿਲਾਂ ਤਾਸ਼ਕੰਦ ਵਿਚ ਉਨ੍ਹਾ ਦਾ ਦਿਹਾਂਤ ਹੋ ਗਿਆ। ਇਸ ਪਿਛੋਂ ਅੰਜਨਾ ਪਰਿਵਾਰ ਨੇ ਜਿਲ੍ਹਾ ਕੁਲੈਕਟਰ ਦੇ ਦਫਤਰ ਵਿਚ ਬੇਨਤੀ ਕਰਕੇ ਸੋਨੇ ਦੀ ਵਾਪਸੀ ਦੀ ਮੰਗ ਕੀਤੀ ਸੀ। ਉਦੋਂ ਤੋਂ ਸਿਆਸੀ ਕਾਰਨਾਂ ਤੇ ਕਾਨੂੰਨੀ ਅੜਿੱਕੇ ਦੇ ਕਾਰਨ ਇਹ ਸੋਨਾ ਅੰਜਨਾ ਪਰਿਵਾਰ ਨੂੰ ਵਾਪਸ ਨਹੀਂ ਮਿਲ ਰਿਹਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ