Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਤਾਲਾਬੰਦੀ ਦੌਰਾਨ ਸੁੰਦਰਬਨ ਵਿੱਚ 12 ਲੋਕ ਸ਼ੇਰਾਂ ਦੇ ਸ਼ਿਕਾਰ ਬਣੇ

August 09, 2020 02:40 AM

ਕੋਲਕਾਤਾ, 9 ਅਗਸਤ (ਪੋਸਟ ਬਿਊਰੋ)- ਦੁਨੀਆ ਦੇ ਸਭ ਤੋਂ ਵੱਡੇ ਮੈਂਗ੍ਰੋਵ ਫ਼ਾਰੈਸਟ ਸੁੰਦਰਬਨ 'ਚ ਤਾਲਾਬੰਦੀ ਦੌਰਾਨ 12 ਲੋਕ ਸ਼ੇਰਾਂ ਦੇ ਸ਼ਿਕਾਰ ਹੋ ਗਏ। ਜਾਨ ਗੁਆਉਣ ਵਾਲਿਆਂ 'ਚ ਛੇ ਪਰਵਾਸੀ ਮਜ਼ਦੂਰ ਹਨ, ਜੋ ਵੱਖ-ਵੱਖ ਸੂਬਿਆਂ ਤੋਂ ਘਰੀਂ ਪਰਤੇ ਸਨ। ਤਾਲਾਬੰਦੀ ਸਮੇਂ ਹੋਰ ਰੁਜ਼ਗਾਰ ਨਾ ਮਿਲਣ ਕਾਰਨ ਇਹ ਸਾਰੇ ਲੋਕ ਕੇਕੜੇ ਫੜਨ ਲਈ ਸੁੰਦਰਬਨ ਦੇ ਜੰਗਲੀ ਇਲਾਕਿਆਂ 'ਚ ਗਏ ਅਤੇ ਉਥੇ ਸ਼ੇਰਾਂ ਦੇ ਹਮਲੇ 'ਚ ਉਨ੍ਹਾਂ ਦੀ ਮੌਤ ਹੋ ਗਈ।
ਵਰਨਣ ਯੋਗ ਹੈ ਕਿ ਮੱਛੀਆਂ ਤੇ ਕੇਕੜੇ ਫੜਨੇ ਸੰੁਦਰਬਨ ਦੇ ਲੋਕਾਂ ਦਾ ਮੁੱਖ ਪੇਸ਼ਾ ਹੈ। ਇਸ ਕੰਮ ਵਿੱਚ ਜਿੰਨਾ ਜੋਖਮ ਹੈ, ਓਨਾ ਹੀ ਜ਼ਿਆਦਾ ਪੈਸਾ ਹੈ। ਸਰਕਾਰ ਵੱਲੋਂ ਮੱਛੀਆਂ ਤੇ ਕੇਕੜੇ ਫੜਨ ਲਈ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ ਪਰ ਬਹੁਤ ਸਾਰੇ ਲੋਕ ਬਿਨਾਂ ਲਾਇਸੈਂਸ ਦੇ ਮੱਛੀਆਂ ਤੇ ਕੇਕੜੇ ਫੜਨ ਜਾਂਦੇ ਹਨ। ਕੇਕੜੇ ਫੜਨ ਦੇ ਲਈ ਨਦੀ ਤਟ 'ਤੇ ਉਤਰਨਾ ਪੈਂਦਾ ਹੈ। ਸ਼ੇਰ ਉਥੇ ਘਾਤ ਲਾਈ ਬੈਠੇ ਰਹਿੰਦੇ ਹਨ। ਕਈ ਵਾਰ ਸ਼ੇਰਾਂ ਦੇ ਨਦੀ ਵਿੱਚ ਤੈਰ ਕੇ ਕਿਸ਼ਤੀ 'ਤੇ ਆ ਕੇ ਹਮਲਾ ਕਰਨ ਦੀਆਂ ਵੀ ਘਟਨਾਵਾਂ ਹੋਈਆਂ ਹਨ। ਇਸ ਦੇ ਬਾਵਜੂਦ ਮੱਛੀਆਂ ਅਤੇ ਕੇਕੜੇ ਫੜਨੇ ਜਾਰੀ ਹਨ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮੱਛੀਆਂ ਅਤੇ ਕੇਕੜੇ ਫੜੇ ਬਗ਼ੈਰ ਰੋਜ਼ੀ-ਰੋਟੀ ਚਲਾਉਣ ਦਾ ਦੂਜਾ ਕੋਈ ਉਪਾਅ ਨਹੀਂ ਹੈ, ਇਸ ਲਈ ਜਾਨ ਦਾ ਜੋਖ਼ਮ ਹੋਣ 'ਤੇ ਵੀ ਇਹ ਕੰਮ ਕਰਨਾ ਪੈਂਦਾ ਹੈ। ਜੰਗਲੀ-ਜੀਵ ਮਾਹਰਾਂ ਦਾ ਕਹਿਣਾ ਹੈ ਕਿ ਸੁੰਦਰਬਨ ਦੇ ਲੋਕਾਂ ਹੋਂਦ ਬਚਾਈ ਰੱਖਣ ਲਈ ਜਿੰਨਾ ਸੰਘਰਸ਼ ਕਰਦੇ ਹਨ, ਸ਼ੇਰਾਂ ਨੂੰ ਵੀ ਆਪਣਾ ਵਜੂਦ ਕਾਇਮ ਰੱਖਣ ਲਈ ਓਨਾ ਹੀ ਸੰਘਰਸ਼ ਕਰਨਾ ਪੈਂਦਾ ਹੈ। ਸ਼ੇਰ ਸੁੰਦਰਬਨ ਦੇ ਰਿਹਾਇਸ਼ੀ ਇਲਾਕਿਆਂ 'ਚ ਜਾ ਕੇ ਅੱਜਕੱਲ੍ਹ ਹਮਲੇ ਨਹੀਂ ਕਰ ਰਹੇ। ਮਨੁੱਖ ਜਦੋਂ ਉਨ੍ਹਾਂ ਦੇ ਇਲਾਕਿਆਂ 'ਚ ਕਬਜ਼ਾ ਕਰਦਾ ਹੈ, ਉਦੋਂ ਉਹ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ