Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕੋਰੋਨਾ ਨੇ ਮਿਡਲ ਕਲਾਸ ਲੋਕਾਂ ਦਾਲੱਕ ਤੋੜਿਆ, ਲਾਕਡਾਊਨ 'ਚ 15 ਫੀਸਦੀ ਆਮਦਨ ਘਟੀ

August 09, 2020 02:43 AM

ਨਵੀਂ ਦਿੱਲੀ, 9 ਅਗਸਤ (ਪੋਸਟ ਬਿਊਰੋ)- ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਹੋਏ ਦੇਸ਼ਵਿਆਪੀ ਲਾਕਡਾਊਨ ਨੇ ਸਮਾਜ ਦੇ ਸਾਰੇ ਵਰਗਾਂ 'ਤੇ ਅਸਰ ਪਾਇਆ ਹੈ। ਸਰਵੇ ਤੋਂ ਪਤਾ ਲੱਗਾ ਹੈ ਕਿ ਇਸ ਲਾਕਡਾਊਨ ਦਾ ਸਭ ਤੋਂ ਵੱਧ ਅਸਰ ਦੇਸ਼ ਦੇ ਦਰਮਿਆਨੇ ਵਰਗ (ਮਿਡਲ ਕਲਾਸ) ਉਤੇ ਪਿਆ ਹੈ। 

ਆਰਥਿਕ ਰਿਸਰਚ ਫਰਮ ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕਾਨਮੀ (ਸੀ ਐਮ ਆਈ ਈ) ਨੇ ਇੱਕ ਸਰਵੇ ਕੀਤਾ ਤਾਂ ਪਤਾ ਲੱਗਾ ਹੈ ਕਿ ਅਪ੍ਰੈਲ-ਜੂਨ 2020 ਦੌਰਾਨ ਮੱਧ ਵਰਗ ਅਤੇ ਉਚ ਮੱਧ ਵਰਗ ਦੀ ਕਮਾਈ ਦੀ ਗ੍ਰੋਥ ਦੇ ਮਾਮਲੇ 'ਚ ਵੱਧ ਨੁਕਸਾਨ ਹੋਇਆ ਹੈ। ਇਸ ਕੋਰੋਨਾ ਨਾ ਨੇ ਉਨ੍ਹਾਂ ਦੀ ਆਰਥਿਕ ਕਮਰ ਹੀ ਤੋੜ ਦਿੱਤੀ ਹੈ। ਸਰਵੇ ਵਿੱਚ ਸੀ ਐਮ ਆਈ ਈ ਨੇ ਲੋਕਾਂ ਦੀ ਬੀਤੇ ਸਾਲ ਦੀ ਕਮਾਈ ਵਿੱਚ ਹੋਏ ਵਾਧੇ ਅਤੇ ਇਸ ਸਾਲ ਹੋਈ ਕਮਾਈ 'ਚ ਵਾਧੇ ਦੇ ਅਨੁਪਾਤ ਦਾ ਅਧਿਐਨ ਕੀਤਾ ਹੈ। ਸਰਵੇ ਮੁਤਾਬਕ ਜਿਨ੍ਹਾਂ ਲੋਕਾਂ ਦੀ ਮਾਸਿਕ ਕਮਾਈ 4000 ਰੁਪਏ ਤੋਂ ਘੱਟ ਸੀ, ਉਨ੍ਹਾਂ ਦੀ ਕਮਾਈ 'ਚ ਇੱਕ ਫੀਸਦੀ ਵਾਧਾ ਹੋਇਆ ਹੈ, ਜੋ ਬੀਤੇ ਸਾਲ ਇਹ 14 ਫੀਸਦੀ ਸੀ। ਅਪੈ੍ਰਲ-ਜੂਨ 2019 ਵਿੱਚ ਪੰਜ ਲੱਖ ਰੁਪਏ ਸਾਲਾਨਾ ਜਾਂ ਇਸ ਤੋਂ ਵੱਧ ਕਮਾਈ ਕਰਨ ਵਾਲੇ ਅੱਧੇ ਤੋਂ ਵੱਧ ਲੋਕਾਂ ਦੀ ਕਮਾਈ ਵਧੀ ਸੀ, ਪਰ ਇਸ ਸਾਲ ਲਾਕਡਾਊਨ ਕਾਰਨ ਇਸ 'ਚ 15 ਫੀਸਦੀ ਗਿਰਾਵਟ ਆਈ ਹੈ। 10 ਲੱਖ ਜਾਂ ਉਸ ਤੋਂ ਜ਼ਿਆਦਾ ਸਾਲਾਨਾ ਕਮਾਉਣ ਵਾਲੇ ਲੋਕਾਂ ਦੀ ਕਮਾਈ 'ਚ ਜਬਰਦਸਤ ਗਿਰਾਵਟ ਹੋਈ ਹੈ ਅਤੇ 18 ਤੋਂ 24 ਲੱਖ ਰੁਪਏ ਸਾਲਾਨਾ ਕਮਾਉਣ ਵਾਲੇ ਲੋਕਾਂ ਦੀ ਕਮਾਈ 'ਚ ਕੋਈ ਵਾਧਾ ਨਹੀਂ ਹੋਇਆ ਹੈ। ਇਹ ਜਬਰਦਸਤ ਗਿਰਾਵਟ ਹੈ ਕਿਉਂਕਿ ਸਾਲ 2019 'ਚ ਇਸ ਵਰਗ ਦੀ ਕਮਾਈ 'ਚ 65 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਸੀ। ਵਰਨਣ ਯੋਗ ਹੈ ਕਿ ਭਾਰਤ ਦੇ ਉਚ ਵਰਗ, ਜਿਸ ਦੀ ਕਮਾਈ ਸਾਲਾਨਾ 36 ਲੱਖ ਰੁਪਏ ਤੋਂ ਵੱਧ ਹੈ, ਉਸਦੀ ਕਮਾਈ ਲਾਕਡਾਊਨ ਦੌਰਾਨ ਵਧੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼