Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਪੰਜਾਬੀ ਨੇ ਜਾਨ ਦੇ ਕੇ ਤਿੰਨ ਬੱਚੇਡੁੱਬਣੋਂ ਬਚਾਏ

August 09, 2020 02:53 AM

ਸਾਨ ਫਰਾਂਸਿਸਕੋ, 9 ਅਗਸਤ (ਪੋਸਟ ਬਿਊਰੋ)- ਤਿੰਨ ਮੈਕਸੀਕਨ ਮੂਲ ਦੇ ਬੱਚਿਆਂ ਨੂੰ ਬਚਾਉਂਦੇ ਹੋਏ ਇੱਕ ਪੰਜਾਬੀ ਨੌਜਵਾਨ ਦੀ ਦਰਿਆ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ।
ਮਿਲੀ ਸੂਚਨਾ ਅਨੁਸਾਰ ਰੀਡਲੇ ਬੀਚ 'ਤੇ ਕੱਲ੍ਹ ਸ਼ਾਮ ਕਿੰਗਸ ਦਰਿਆ 'ਚ ਤਿੰਨ ਬੱਚੇ ਵਹਿ ਗਏ ਤਾਂ ਉਸ ਵਕਤ ਇੱਕ ਬਹਾਦਰ ਸਿੱਖ ਯਾਤਰੀ ਨੇ ਬੱਚਿਆਂ ਨੂੰ ਤੇਜ਼ੀ ਨਾਲ ਬਚਾਉਣ ਦੀ ਕੋਸ਼ਿਸ਼ ਕਰਦਿਆਂ ਦਰਿਆ 'ਚ ਛਾਲ ਮਾਰ ਦਿੱਤੀ। ਉਸ ਨੇ ਦੋ ਬੱਚਿਆਂ ਨੂੰ ਬਚਾ ਲਿਆ ਪਰ ਤੀਸਰੇ ਨੂੰ ਬਚਾਉਂਦੇ ਹੋਏ ਉਹ ਆਪ ਡੁੱਬ ਗਿਆ। ਮ੍ਰਿਤਕ ਪੰਜਾਬੀ ਨੌਜਵਾਨ ਦੀ ਪਛਾਣ ਫਰਿਜਨੋ ਦੇ ਮਨਜੀਤ ਸਿੰਘ (29) ਵਜੋਂ ਹੋਈ ਹੈ। ਮਨਜੀਤ ਸਿੰਘ ਦੋ ਸਾਲ ਪਹਿਲਾਂ ਹੀ ਭਾਰਤ ਤੋਂ ਅਮਰੀਕਾ ਆਇਆ ਸੀ ਅਤੇ ਉਸ ਨੇ ਅਜੇ ਕੱਲ੍ਹ ਹੀ ਟਰੱਕ ਡਰਾਈਵਿੰਗ ਸਕੂਲ ਸ਼ੁਰੂ ਕੀਤਾ ਸੀ।ਟਰੇਨਿੰਗ ਕਲਾਸ ਲੈਣ ਤੋਂ ਬਾਅਦ ਉਹ ਤਰੋਤਾਜ਼ਾ ਹੋਣ ਲਈ ਆਪਣੇ ਇੱਕ ਰਿਸ਼ਤੇਦਾਰ ਨਾਲ ਜੈਟ ਸਕੀਜ਼ 'ਤੇ ਸਵਾਰ ਹੋਣ ਲਈ ਕਿੰਗਸ ਦਰਿਆ ਵੱਲ ਚਲਾ ਗਿਆ ਪਰ ਇੱਥੇ ਪਹੁੰਚਣ 'ਤੇ ਉਸ ਨੇ ਜਦੋਂ ਹੰਗਾਮਾ ਹੁੰਦਾ ਦੇਖਿਆ ਕਿ ਲੋਕ ਬੱਚਿਆਂ ਨੂੰ ਡੁੱਬਦੇ ਹੋਏ ਦੇਖ ਰਹੇ ਹਨ ਤਾਂ ਉਸ ਨੇ ਦਰਿਆ 'ਚ ਛਾਲ ਮਾਰ ਦਿੱਤੀ। ਰੀਡਲੇ ਪੁਲਸ ਕਮਾਂਡਰ ਮਾਰਕ ਐਡੀਗਰ ਨੇ ਕਿਹਾ ਕਿ ਉਸ ਬਹਾਦਰ ਨੌਜਵਾਨ ਨੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਉਹ ਇਸ ਦੁਨੀਆ ਤੋਂ ਚਲਾ ਗਿਆ। ਮਨਜੀਤ ਸਿੰਘ ਨੂੰ ਲੱਭਣ ਅਤੇ ਉਸ ਨੂੰ ਪਾਣੀ 'ਚੋਂ ਬਾਹਰ ਕੱਢਣ 'ਚ ਬਚਾਅ ਕਰਮੀਆਂ ਨੂੰ 40 ਮਿੰਟ ਲੱਗੇ। ਉਸਦੀ ਲਾਸ਼ ਸਮੁੰਦਰੀ ਕੰਢੇ ਤੋਂ ਕੁਝ ਦੂਰ ਬੁਰਸ ਦੇ ਲਾਗੇ ਮਿਲੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ