Welcome to Canadian Punjabi Post
Follow us on

22

September 2020
ਬ੍ਰੈਕਿੰਗ ਖ਼ਬਰਾਂ :
ਪੰਜਾਬ

ਪੰਜਾਬ 'ਚ ਆਮ ਆਦਮੀ ਪਾਰਟੀ ਨੇ ਭੰਗ ਕੀਤਾ ਸਮੁੱਚਾ ਢਾਂਚਾ

August 09, 2020 02:58 AM

-'ਮਿਸ਼ਨ-2022' ਲਈ 'ਆਪ' ਵੱਲੋਂ ਸੰਗਠਨ ਨੂੰ ਹੋਰ ਮਜਬੂਤ ਬਣਾਉਣ ਦੀ ਮੁਹਿੰਮ ਸ਼ੁਰੂ
-ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ ਰਸਮੀ ਐਲਾਨ


ਚੰਡੀਗੜ੍ਹ, 8 ਅਗਸਤ (ਪੋਸਟ ਬਿਊਰੋ)- 'ਮਿਸ਼ਨ-2022' ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸੰਗਠਨਾਤਮਕ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਅਧੀਨ ਪਾਰਟੀ ਦਾ ਮੁੱਖ ਢਾਂਚਾ, ਕੋਰ ਕਮੇਟੀ, ਸਾਰੇ ਵਿੰਗ (ਇਕਾਈਆਂ) ਅਤੇ ਜ਼ਿਲ੍ਹਾ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ।ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਇਸ ਸੰਬੰਧੀ ਰਸਮੀ ਐਲਾਨ ਕੀਤਾ। ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਜ਼ਿਲ੍ਹਾ ਪੱਧਰ, ਹਲਕਾ ਪੱਧਰ, ਵਿੰਗਾਂ ਅਤੇ ਸੂਬਾ ਪੱਧਰ ਦੇ ਅਹੁਦੇਦਾਰਾਂ ਨਾਲ ਬੈਠਕਾਂ ਦਾ ਲੰਬਾ ਦੌਰ ਚੱਲਿਆ।
ਸੰਗਠਨਾਤਮਕ ਢਾਂਚੇ ਨੂੰ ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਰ ਮਜ਼ਬੂਤ ਅਤੇ ਚੁਸਤ-ਦਰੁਸਤ ਕਰਨ ਲਈ ਵੱਡੇ ਪੱਧਰ 'ਤੇ ਫੀਡ ਬੈਕ ਇਕੱਤਰ ਕੀਤੀ ਗਈ। ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਪਾਰਟੀ ਦੇ ਮੁੱਖ ਸੂਬਾ ਪੱਧਰੀ ਢਾਂਚਾ (ਸੰਗਠਨ), ਸੂਬਾ ਕੋਰ ਕਮੇਟੀ, ਸਾਰੇ ਵਿੰਗ, ਹਲਕਾ ਅਤੇ ਜ਼ਿਲ੍ਹਾ ਪੱਧਰ ਦੀਆਂ ਇਕਾਈਆਂ ਸਮੇਤ ਸਾਰੀਆਂ ਸਹਿਯੋਗੀ ਇਕਾਈਆਂ ਭੰਗ ਕਰ ਦਿੱਤੀਆਂ ਗਈਆਂ ਹਨ।ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਅਹੁਦਾ ਬਰਕਰਾਰ ਰਹੇਗਾ ਅਤੇ ਛੇਤੀ ਹੀ ਨਵੇਂ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ।ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਭਰ 'ਚੋਂ ਇਕੱਤਰ ਹੋਈ 'ਫੀਡ ਬੈਕ' ਦੇ ਆਧਾਰ 'ਤੇ ਕਾਬਲ, ਵਫ਼ਾਦਾਰ ਅਤੇ ਮਿਹਨਤੀ ਵਰਕਰਾਂ-ਵਲੰਟੀਅਰਾਂ ਅਤੇ ਆਗੂਆਂ ਦੀਆਂ ਜ਼ਿੰਮੇਵਾਰੀਆਂ ਵਧਾਈਆਂ ਜਾਣਗੀਆਂ ਅਤੇ ਕਾਫ਼ੀ ਸਾਰੀਆਂ ਜ਼ਿੰਮੇਵਾਰੀਆਂ ਬਦਲੀਆਂ ਜਾਣਗੀਆਂ ਤਾਂਕਿ 'ਆਪ' ਇੱਕ ਮਜ਼ਬੂਤ ਅਤੇ ਸੰਗਠਿਤ ਟੀਮ ਵਜੋਂ ਸਾਲ 2022 'ਚ ਪੰਜਾਬ ਅਤੇ ਪੰਜਾਬੀਆਂ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਦੇ 'ਜੰਗਲਰਾਜ' ਅਤੇ 'ਮਾਫ਼ੀਆ ਰਾਜ' ਤੋਂ ਮੁਕਤੀ ਦਿਵਾ ਸਕੇ।

Have something to say? Post your comment
ਹੋਰ ਪੰਜਾਬ ਖ਼ਬਰਾਂ
ਬੈਂਸ ਦੀ ਕੈਪਟਨ ਨੂੰ ਅਪੀਲ: ਕਿਸਾਨ ਵਿਰੋਧੀ ਕਾਨੂੰਨ ਖਿਲਾਫ ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਹਿਤੈਸ਼ੀ ਸਿਆਸੀ ਪਾਰਟੀਆਂ ਦੀ ਅਗਵਾਈ ਕਰੋ
ਅਕਾਲੀ ਦਲ ਨੇ ਰਾਸ਼ਟਰਪਤੀ ਕੋਵਿੰਦ ਨੂੰ ਕਿਸਾਨਾਂ ਦੇ ਮੁੱਦੇ ’ਤੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਲਈ ਕਿਹਾ
ਸੂਬੇ ਭਰ ਵਿਚ ਈ-ਚਲਾਨਿੰਗ ਪ੍ਰਣਾਲੀ ਕੀਤੀ ਜਾਵੇਗੀ ਲਾਗੂ : ਏਡੀਜੀਪੀ ਚੌਹਾਨ
ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ, ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਦਿੱਤੀ ਜਾਵੇਗੀ ਸਬਸਿਡੀ : ਤ੍ਰਿਪਤ ਬਾਜਵਾ
ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ
ਧਰਨੇ ਦੌਰਾਨ ਗੱਲਬਾਤ ਲਈ ਥਾਣੇ ਗਏ ਲੋਕ ਇਨਸਾਫ ਪਾਰਟੀ ਦੇ ਆਗੂਆਂ ਦੀ ਪੁਲਸ ਨਾਲ ਝੜਪ
ਅਕਾਲੀ ਦਲ ਵੱਲੋਂ ਕਿਸਾਨਾਂ ਲਈ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦੀਆਂ ਗੱਲਾਂ
ਕੈਪਟਨ ਅਮਰਿੰਦਰ ਵੱਲੋਂ ਕਿਸਾਨਾਂ ਦੇ ਹੱਕਾਂ ਲਈ ਅੰਤਲੇ ਦਮ ਤੱਕ ਲੜਨ ਦਾ ਐਲਾਨ
ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੇ ਨੌਜਵਾਨ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕੀਤੀ
ਘਰ ਵਿੱਚ ਸੁੱਤੇ ਪਏ ਪਰਿਵਾਰ ਨੂੰ ਨਿਸ਼ਾਨਾ ਬਣਾਇਆ