Welcome to Canadian Punjabi Post
Follow us on

19

March 2024
 
ਪੰਜਾਬ

ਪੰਜਾਬ ਪੁਲਿਸ ਨੇ ਪੰਡੋਰੀ ਗੋਲਾ ਵਰਗੇ ਇਕ ਹੋਰ ਨਕਲੀ ਸ਼ਰਾਬ ਵਾਲੇ ਗਿਰੋਹ ਨੂੰ ਕੀਤਾ ਕਾਬੂ

August 09, 2020 03:00 AM

*ਮਜੀਠਾ ਤੋਂ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ, 8 ਅਗਸਤ (ਪੋਸਟ ਬਿਊਰੋ)- ਸੂਬੇ ਵਿਚ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਸਿ਼ਕੰਜਾ ਕੱਸਦੇ ਹੋਏ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਮਜੀਠਾ ਤੋਂ 2 ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇਕ ਹੋਰ ਵੱਡੇ ਨਕਲੀ ਸ਼ਰਾਬ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਇਹ ਜੋੜੀ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਜਾਣੀ ਜਾਂਦੀ ਹੈ, ਉਹ ਪੰਡੋਰੀ ਗੋਲਾ ਕਿਸਮ ਦੀ ਕਾਰਜ ਵਿਧੀ ਅਨੁਸਾਰ ਨਜਾਇਜ ਸ਼ਰਾਬ ਤਿਆਰ ਕਰਕੇ ਵੇਚਦੇ ਸਨ। ਦੱਸਣਯੋਗ ਹੈ ਪਿੰਡ ਪੰਡੋਰੀ ਗੋਲਾ, ਤਰਨਤਾਰਨ ਵਿਚ ਇਕ ਪਿਤਾ ਅਤੇ ਉਸਦੇ ਦੋ ਪੁੱਤਰ ਨਾਜਾਇਜ਼ ਸ਼ਰਾਬ ਦੀ ਸਪਲਾਈ ਵਿਚ ਸ਼ਾਮਲ ਸਨ, ਜਿਨਾਂ ਦੀ ਨਜਾਇਜ ਦਾਰੂ ਕਾਰਨ ਸਭ ਤੋਂ ਵੱਡਾ ਮੌਤ ਦਾ ਦੁਖਾਂਤ ਵਾਪਰਿਆ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸੇ ਮਾਮਲੇ ਵਿੱਚ ਰਾਜੂ ਨਾਮੀ ਵਿਅਕਤੀ ਫਰਾਰ ਹੈ ਜਿਸ ਤੋਂ ਗੁਰਵਿੰਦਰ ਅਤੇ ਲਵਪ੍ਰੀਤ ਨੇ ਨਕਲੀ ਸ਼ਰਾਬ ਖਰੀਦੀ ਸੀ। ਸ੍ਗੁਪਤਾ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਸੁਲਤਾਨਵਿੰਡ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਗ੍ਰਿਫਤਾਰੀ ਨਾਲ ਇਸ ਮਾਮਲੇ ਵਿਚ ਨਜਾਇਜ ਕਾਰੋਬਾਰ ਦੀ ਪੂਰੀ ਲੜੀ ਨੂੰ ਤੋੜਿਆ ਜਾ ਸਕਦਾ ਹੈ।ਪੁਲਿਸ ਵਲੋਂ ਬਿੱਕਾ ਨਾਮੀ ਇਕ ਹੋਰ ਵਿਅਕਤੀ ਦੀ ਵੀ ਭਾਲ ਕੀਤੀ ਜਾ ਰਹੀ ਹੈ, ਜਿਸ ਨੇ ਕਥਿਤ ਤੌਰ 'ਤੇ ਇਸ ਜੋੜੀ ਤੋਂ ਸ਼ਰਾਬ ਖਰੀਦੀ ਸੀ ਅਤੇ 9 ਹੋਰ ਵਿਅਕਤੀਆਂ ਦੀ ਵੀ ਤਲਾਸ਼ ਹੈ ਜਿਨ੍ਹਾਂ ਦੀ ਪਛਾਣ ਉਕਤ ਜੋੜੀ ਦੇ ਨਿਯਮਤ ਖਰੀਦਦਾਰਾਂ ਵਜੋਂ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਨੌਂ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਨੇ ਕੀਤੀ ਹੈ ਜੋ ਉਸ ਤੋਂ ਬਾਕਾਇਦਾ ਸ਼ਰਾਬ ਖਰੀਦ ਰਹੇ ਸਨ।ਉਨਾ ਦੱਸਿਆ ਕਿ ਗੁਰਵਿੰਦਰ ਦੇ ਘਰੋਂ, ਜਿਥੋ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ, ਕੁੱਲ 160 ਲੀਟਰ ਨਕਲੀ ਸ਼ਰਾਬ 40 ਲੀਟਰ ਦੀ ਸਮਰੱਥਾ ਦੇ 4 ਕੇਨਾਂ ਵਿਚ, 200 ਲੀਟਰ ਦੀ ਸਮਰੱਥਾ ਦੇ 2 ਖਾਲੀ ਡਰੱਮ, 40 ਲੀਟਰ ਦੀ ਸਮਰੱਥਾ ਦੀਆਂ 2 ਖਾਲੀ ਕੇਨ, ਅਤੇ 2-3 ਲੀਟਰ ਦੇ 7 ਛੋਟੇ ਪਾਊਚ ਵੀ ਜ਼ਬਤ ਕੀਤੇ ਗਏ ਹਨ।
ਐਸ.ਐਚ.ਓ ਮਜੀਠਾ ਨੂੰ ਮਿਲੀ ਸੂਹ ਮੁਤਾਬਕ ਇਹ ਗ੍ਰਿਫਤਾਰੀ ਸੁਵਖਤੇ ਕੀਤੀ ਛਾਪੇਮਾਰੀ ਦੌਰਾਨ ਕੀਤੀ ਗਈ। ਡੀਜੀਪੀ ਨੇ ਦੱਸਿਆ ਕਿ ਏ.ਐਸ.ਆਈ ਮੁਖਤਿਆਰ ਸਿੰਘ ਅਤੇ ਏ.ਐਸ.ਆਈ ਨਿਰਮਲ ਸਿੰਘ ਦੀ ਅਗਵਾਈ ਵਿੱਚ ਮਜੀਠਾ ਪੁਲਿਸ ਪਾਰਟੀ ਨੇ ਇਹ ਛਾਪੇਮਾਰੀ ਕੀਤੀ।ਉਨਾ ਕਿਹਾ ਕਿ ਜਬਤ ਕੀਤੀ ਗਈ ਸ਼ਰਾਬ ਦੇ ਰਸਾਇਣਕ ਜਾਂਚ ਤੋਂ ਇਹ ਤੱਥ ਸਾਹਮਣੇ ਆਏ ਹਨ ਹੈ ਕਿ ਇਹ ਸ਼ਰਾਬ ਪੂਰੀ ਤਰਾਂ ਨਕਲੀ ਅਤੇ ਪੀਣ ਦੇ ਪੂਰੀ ਤਰਾਂ ਅਯੋਗ ਸੀ। ਡੀਜੀਪੀ ਨੇ ਅੱਗੇ ਕਿਹਾ ਕਿ ਇਸ ਦੇ ਮੁੱਖ ਰਸਾਇਣਿਕ ਤੱਤਾਂ ਵਿਚ 1- ਪ੍ਰੋਪੇਨਲ, ਆਈਸੋ ਬੂਟੋਨੋਲ, ਐਸੀਟੋਲ, ਈਥਾਈਲ ਲੈਕਟੇਟ ਅਤੇ ਈਥਾਈਲ ਹੈਕਸਾਜ਼ੋਨੇਟ ਸ਼ਾਮਲ ਸਨ।ਲਵਪ੍ਰੀਤ ਸਿੰਘ, ਗੁਰਿੰਦਰ ਸਿੰਘ ਅਤੇ ਰਾਜੂ ਵਿਰੁੱਧ ਥਾਣਾ ਮਜੀਠਾ ਵਿਖੇ ਐਫਆਈਆਰ ਨੰਬਰ 150, ਆਈ ਪੀ ਸੀ ਦੀ ਧਾਰਾ 307, 61, 1, 14 ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਰਾਬ ਮਾਫੀਆ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਛਾਪੇਮਾਰੀਆਂ ਜਾਰੀ ਹਨ ਜਿਸ ਨਾਲ 24 ਘੰਟਿਆਂ ਵਿੱਚ ਦਰਜ 146 ਮਾਮਲਿਆਂ ਵਿੱਚ 100 ਹੋਰ ਗ੍ਰਿਫਤਾਰੀਆਂ ਹੋਈਆਂ ਹਨ।ਡੀਜੀਪੀ ਨੇ ਕਿਹਾ ਕਿ ਉਨਾਂ ਨੇ ਜ਼ਿਲਾ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਸਖਤ ਚੌਕਸੀ ਨੂੰ ਯਕੀਨੀ ਬਣਾਉਣ ਲਈ ਆਪਣੇ ਸਬੰਧਤ ਜ਼ਿਲਿਆਂ ਵਿੱਚ ਡਿਸਟਿਲਰੀਆਂ ਵਿੱਚ ਕੰਮ ਕਰ ਰਹੇ ਸਾਰੇ ਵਿਅਕਤੀਆਂ (ਟਰਾਂਸਪੋਰਟਰਾਂ, ਡਰਾਈਵਰਾਂ, ਕਾਮਿਆਂ ਆਦਿ) ਦੇ ਵੇਰਵੇ ਇਕੱਤਰ ਕਰਨ। ਉਨਾਂ ਇਹ ਵੀ ਦੱਸਿਆ ਕਿ ਕੱਲ ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ ਨੌਜਵਾਨ ਸਿੱਧੇ ਪੀਪੀਐਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਨਾਜਾਇਜ਼ ਸ਼ਰਾਬ ਅਤੇ ਨਸ਼ਿਆਂ ਵਿਰੁੱਧ ਵਧੇਰੇ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ