Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਯੂ ਕੇ ਸਰਕਾਰ ਖਾਲਿਸਤਾਨ ਦੀ ਹਮਾਇਤ ਨਹੀਂ ਕਰਦੀ: ਲਾਰਡ ਰੰਮੀ ਰੇਂਜਰ

August 09, 2020 09:27 PM

ਲੰਡਨ, 9 ਅਗਸਤ (ਪੋਸਟ ਬਿਊਰੋ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਖਾਲਿਸਤਾਨ ਦੀ ਹਮਾਇਤ ਨਹੀਂ ਕਰਦੇ, ਇਹ ਗੱਲ ਬ੍ਰਿਟੇਨ ਦੀ ਪਾਰਲੀਮੈਂਟ ਦੇ ਉਪਰਲੇ ਸਦਨ ਦੇ ਮੈਂਬਰ ਲਾਰਡ ਰੰਮੀ ਰੇਂਜਰ ਨੇ ਕਹੀ ਹੈ।
ਸੋਸ਼ਲ ਮੀਡੀਆ ਉੱਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਲਾਰਡ ਰੇਂਜਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਸਾਫ ਕਿਹਾ ਹੈ ਕਿ ਬ੍ਰਿਟੇਨ ਸਰਕਾਰ ਖਾਲਿਸਤਾਨ ਦੀ ਹਮਾਇਤ ਨਹੀਂ ਕਰਦੀ, ਭਾਵੇਂ ਇਸ ਬਾਰੇ ਪ੍ਰਧਾਨ ਮੰਤਰੀ ਦਫਤਰ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ, ਪਰ ਏਥੋਂ ਦੀ ਪਹਿਲੀ ਸਿੱਖ ਐਮ ਪੀ ਅਤੇ ਸ਼ੈਡੋ ਵਿਕਾਸ ਮੰਤਰੀ ਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਸਵੈ-ਨਿਰਣੇ ਦਾ ਸਿਧਾਂਤ ਯੂ ਐੱਨ ਓ ਦੇ ਆਰਟੀਕਲ-1 ਵਿੱਚ ਪ੍ਰਮੁੱਖ ਰੂਪ ਵਿੱਚ ਸ਼ਾਮਲ ਹੈ। ਬਰਮਿੰਘਮ ਦੇ ਐਜਬਾਸਟਨ ਤੋਂ ਪਾਰਲੀਮੈਂਟ ਮੈਂਬਰ ਪ੍ਰੀਤ ਗਿੱਲ ਨੇ ਕਿਹਾ ਕਿ ਸਿਵਲ ਅਤੇ ਰਾਜਨੀਤਕ ਅਧਿਕਾਰਾਂ ਬਾਰੇ ਅੰਤਰਰਾਸ਼ਟਰੀ ਸਮਝੌਤੇ ਦੇ ਦੋਵੇਂ ਪੱਖਾਂ 'ਚ ਇਹ ਹੱਕ ਦਿੱਤਾ ਗਿਆ ਹੈ। ਪ੍ਰੀਤ ਗਿੱਲ ਨੇ ਸਪੱਸ਼ਟ ਕੀਤਾ ਕਿ ਜੇ ਬੌਰਿਸ ਜੌਹਨਸਨ ਨੇ ਇਹ ਦਾਅਵਾ ਕੀਤਾ ਹੈ ਤਾਂ ਵੀ ਉਹ ਕਾਨੂੰਨ ਤੋਂ ਉਪਰ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਟਵੀਟਾਂ ਤੋਂ ਬਹੁਤ ਚਿੰਤਤ ਹਾਂ। ਇਹ ਸਪੱਸ਼ਟ ਹੈ ਕਿ ਤੁਸੀਂ ਮਨੁੱਖੀ ਅਧਿਕਾਰਾਂ ਜਾਂ ਯੂ ਐੱਨ ਓ ਦੇ ਐਲਾਨਨਾਮੇ ਦੇ ਸਿਧਾਂਤਾਂ ਨੂੰ ਨਹੀਂ ਸਮਝਦੇ।
ਬ੍ਰਿਟੇਨ ਦੀ ਸਿੱਖ ਫੈਡਰੇਸ਼ਨ ਯੂ ਕੇ ਨੇ ਕੰਜ਼ਰਵੇਟਿਵ ਪਾਰਟੀ ਦੇ ਲਾਰਡ ਰੰਮੀ ਰੇਂਜਰ 'ਤੇ ਦੋਸ਼ ਲਾਇਆ ਹੈ ਕਿ ਉਹ ਸਿੱਖਾਂ ਦੇ ਹੱਕਾਂ ਅਤੇ ਮੰਗਾਂ ਦਾ ਵਿਰੋਧ ਕਰ ਕੇ ਹਿੰਦੂਤਵ ਅਤੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਹਿੱਤਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਲਾਰਡ ਰੰਮੀ ਰੇਂਜਰ ਨੂੰ ਪੁੱਛਿਆ ਕਿ ਉਨ੍ਹਾਂ ਭਾਰਤ ਵਿੱਚ ਬੰਦ ਸਿੱਖ ਕਾਰਕੁਨ ਜਗਤਾਰ ਸਿੰਘ ‘ਜੱਗੀ' ਜੌਹਲ ਲਈ ਕਦੇ ਆਪਣੀ ਆਵਾਜ਼ ਬੁਲੰਦ ਕਿਉਂ ਨਹੀਂ ਕੀਤੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ