Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਚੀਨੀ ਦਾਅਵੇ ਵਾਲੇ ਡੌਂਗਸ਼ਾ ਟਾਪੂਆਂ ਉੱਤੇ ਤਾਈਵਾਨ ਨੇ ਹੋਰ ਫੌਜ ਭੇਜੀ

August 09, 2020 09:28 PM

ਤਾਈਪੇ, 9 ਅਗਸਤ (ਪੋਸਟ ਬਿਊਰੋ)- ਤਾਈਵਾਨ ਦੀ ਫੌਜ ਨੇ ਚੀਨ ਸਰਕਾਰ ਦੇ ਦਾਅਵੇ ਵਾਲੇ ਡੌਂਗਸ਼ਾ ਟਾਪੂਆਂ ਉਤੇ ਹੋਰ ਜ਼ਿਆਦਾ ਜਲ ਸੈਨਿਕ ਭੇਜੇ ਹਨ। ਉਸ ਨੇ ਇਹ ਕਦਮ ਉਸ ਖਬਰ ਪਿੱਛੋਂ ਚੁੱਕਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਚੀਨ ਇਨ੍ਹਾਂ ਟਾਪੂਆਂ 'ਤੇ ਇੱਕ ਨਕਲੀ ਹਮਲੇ (ਮੋਕ ਇਨਵੇਜ਼ਨ) ਦੀ ਯੋਜਨਾ ਬਣਾ ਰਿਹਾ ਹੈ।
ਵਰਨਣ ਯੋਗ ਹੈ ਕਿ ਪੀ ਐੱਲ ਏ ਨੈਸ਼ਨਲ ਡਿਫੈਂਸ ਯੂਨੀਵਰਸਿਟੀ ਦੇ ਪ੍ਰੋਫੈਸਰ ਲੀ ਡਾਗੁਆਂਗ ਵੱਲੋਂ ਹਾਂਗਕਾਂਗ ਦੀ ਇੱਕ ਅਖਬਾਰ ਵਿਚ ਲਿਖੇ ਗਏ ਲੇਖ ਦੇ ਹਵਾਲੇ ਨਾਲ ਇਸ ਬਾਰੇ ਜਾਪਾਨ ਦੀ ਕਿਓਦੋ ਨਿਊਜ਼ ਏਜੰਸੀ ਨੇ ਖਬਰ ਦਿੱਤੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਚੀਨੀ ਸਮੁੰਦਰੀ ਫੌਜ ਡੌਂਗਸ਼ਾ ਟਾਪੂਆਂ 'ਤੇ ਨਕਲੀ ਹਮਲੇ ਤੋਂ ਪਹਿਲਾਂ ਚੀਨ ਦੇ ਹੈਨਾਨ ਦੀਪ 'ਤੇ ਜੰਗੀ ਅਭਿਆਸ ਕਰੇਗੀ। ਬਾਅਦ ਵਿੱਚ ਲੀ ਨੇ ਆਪਣੇ ਲੇਖ ਦਾ ਇਹ ਕਹਿ ਕੇ ਖੰਡਨ ਕਰ ਦਿੱਤਾ ਕਿ ਉਹ ਕਿਓਡੋ ਨਿਊਜ਼ ਏਜੰਸੀ ਵੱਲੋਂ ਪਹਿਲੇ ਛਪੇ ਲੇਖ ਦਾ ਜ਼ਿਕਰ ਕਰ ਰਹੇ ਸਨ। ਮਈ ਵਿੱਚ ਏਦਾਂ ਦੀ ਰਿਪੋਰਟ ਆਉਣ ਪਿੱਛੋਂ ਅਲਰਟ ਹੋਏ ਤਾਈਵਾਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਨਾ ਕੇਵਲ ਚੀਨੀ ਫੌਜ ਨਕਲੀ ਹਮਲੇ ਦੀ ਯੋਜਨਾ ਬਣਾ ਰਹੀ ਹੈ ਸਗੋਂ ਚੀਨ ਸਰਕਾਰ ਵੱਲੋਂ ਸਮਰਥਿਤ ਗਲੋਬਲ ਟਾਈਮਜ਼ ਨੇ ਅਸਲੀ ਹਮਲਾ ਹੋਣ ਦੀ ਗੱਲ ਕਹੀ ਹੈ।
ਪਤਾ ਲੱਗਾ ਹੈ ਕਿ ਮਈ ਵਿੱਚ 99ਵੀਂ ਮੈਰੀਨ ਬ੍ਰਿਗੇਡ ਨੂੰ ਆਇਰਨ ਫੋਰਸ ਦਾ ਉਪ ਨਾਮ ਦਿੱਤਾ ਗਿਆ ਸੀ। 20 ਸਾਲਾਂ ਵਿੱਚ ਪਹਿਲੀ ਵਾਰ ਡੌਂਗਸ਼ਾ ਟਾਪੂਆਂ ਵਿੱਚ ਇਨ੍ਹਾਂ ਨੂੰ ਤੈਨਾਤ ਕੀਤਾ ਗਿਆ ਸੀ। ਇਹ ਬ੍ਰਿਗੇਡ ਅਮਰੀਕੀ ਫੌਜ ਤੋਂ ਸਿਖਲਾਈ ਪ੍ਰਾਪਤ ਅਤੇ ਜ਼ਮੀਨੀ ਅਤੇ ਹਵਾਈ ਹਮਲਿਆਂ ਖਿਲਾਫ ਰੱਖਿਆ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਟਾਪੂਆਂ ਦਾ ਇਲਾਕਾ ਪੂਰੀ ਤਰ੍ਹਾਂ ਸਪਾਟ ਹੈ ਅਤੇ ਬਚਾਅ ਕਰਨਾ ਮੁਸ਼ਕਲ ਹੈ। ਇਸ ਤਰ੍ਹਾਂ ਫੌਜ ਨੇ ਸਭ ਤੋਂ ਖਰਾਬ ਸਥਿਤੀ ਵਾਲੀ ਯੋਜਨਾ ਦਾ ਮਸੌਦਾ ਤਿਆਰ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ