Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਰਾਜਸਥਾਨ ਦੀ ਰਾਜਨੀਤੀ : ਵਸੁੰਧਰਾ ਨੇ ਭਾਜਪਾ ਹਾਈ ਕਮਾਨ ਨੂੰ ਕਿਹਾ, ਆਪਣੀ ਸਰਕਾਰ ਬਣਾਉਣ ਦੀ ਸਥਿਤੀ ਅਜੇ ਨਹੀਂ

August 09, 2020 09:29 PM

ਜੈਪੁਰ, 9 ਅਗਸਤ (ਪੋਸਟ ਬਿਊਰੋ)- ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਕਾਂਗਰਸ 'ਚ ਚੱਲ ਰਹੀ ਟੁੱਟ-ਫੁੱਟ ਦਾ ਲਾਭ ਉਠਾ ਕੇ ਭਾਜਪਾ ਨੂੰ ਸਰਕਾਰ ਬਣਾਉਣ ਦੇ ਪੱਖ ਵਿੱਚ ਨਹੀਂ। ਉਨ੍ਹਾਂ ਨੇ ਪਾਰਟੀ ਹਾਈ ਕਮਾਨ ਨਾਲ ਦਿੱਲੀ ਵਿੱਚ ਮੁਲਾਕਾਤ ਕਰ ਕੇ ਸੂਬੇ ਦੀ ਰਾਜਨੀਤਕ ਸਥਿਤੀ ਬਾਰੇ ਕਹਿ ਦਿੱਤਾ ਕਿ ਫਿਲਹਾਲ ਭਾਜਪਾ ਦੀ ਸਰਕਾਰ ਬਣਾਉਣਾ ਸਹੀ ਨਹੀਂ ਅਤੇ ਇਸ ਕਾਂਗਰਸ ਝਗੜੇ ਤੋਂ ਪਾਸੇ ਰਹਿਣਾ ਚਾਹੀਦਾ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਵਿੱਚ 14 ਅਗਸਤ ਤੋਂ ਵਿਧਾਨ ਸਭਾ ਸੈਸ਼ਨ ਹੋਣ ਵਾਲਾ ਹੈ। ਇਸ ਦੌਰਾਨ ਸੰਕਟ ਵਿੱਚ ਫਸੀ ਅਸ਼ੋਕ ਗਹਿਲੋਤ ਸਰਕਾਰ ਭਰੋਸੇ ਦਾ ਵੋਟ ਲੈਣ ਦੀ ਕੋਸ਼ਿਸ ਕਰੇਗੀ। ਇਸ ਦੇ ਚਲਦੇ ਰਾਜਸਥਾਨ ਦੀ ਸਿਆਸਤ 'ਚ ਤੇਜ਼ੀ ਨਾਲ ਬਦਲਾਅ ਹੁੰਦਾ ਜਾਪਦਾ ਹੈ। ਅਜੇ ਤੱਕ ਜਿੱਥੇ ਕਾਂਗਰਸ ਦੋਫਾੜ ਹੋਈ ਪਈ ਹੈ ਤੇ ਦੋਵਾਂ ਖੇਮਿਆਂ ਦੇ ਵਿਧਾਇਕ ਹੋਟਲਾਂ ਵਿੱਚ ਬੰਦ ਹਨ, ਉਥੇ ਭਾਜਪਾ ਵਿੱਚ ਟੁੱਟ-ਫੁੱਟ ਦੇ ਲੱਛਣ ਨਜ਼ਰ ਆ ਰਹੇ ਹਨ। ਸਾਵਧਾਨੀ ਦੇ ਤੌਰ 'ਤੇ ਪਾਰਟੀ ਨੇ ਵਸੁੰਧਰਾ ਖੇਮੇ ਦੇ 15-16 ਵਿਧਾਇਕਾਂ ਨੂੰ ਗੁਜਰਾਤ ਭੇਜ ਦਿੱਤਾ ਹੈ। ਉਹ ਅਗਲੇ ਕੁਝ ਦਿਨਾਂ ਤੱਕ ਉਥੇ ਹੀ ਗੁਜਰਾਤ ਭਾਜਪਾ ਅਤੇ ਰੁਪਾਣੀ ਸਰਕਾਰ ਦੀ ਨਿਗਰਾਨੀ ਵਿੱਚ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਕੁਝ ਵਿਧਾਇਕ ਭਾਜਪਾ ਦੇ ਇਨ੍ਹਾਂ ਵਿਧਾਇਕਾਂ ਦੇ ਸੰਪਰਕ ਵਿੱਚ ਸਨ, ਜਿਸ ਬਾਰੇ ਪਤਾ ਲੱਗਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਗੁਜਰਾਤ ਭੇਜ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਆਪਣੇ ਸਮਰਥਕ ਵਿਧਾਇਕਾਂ ਦੀ ਬੰਦੀ ਤੋਂ ਵਸੁੰਧਰਾ ਨਾਰਾਜ਼ ਹਨ। ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ 'ਤੇ ਅਤੇ ਉਨ੍ਹਾਂ ਦੇ ਸਮਰਥਕ ਵਿਧਾਇਕਾਂ 'ਤੇ ਸ਼ੱਕ ਕੀਤਾ ਜਾ ਰਿਹਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼