Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮੋਬਾਈਲ ਫੋਨ ਚੋਰੀ ਦੇ ਸ਼ੱਕ ਵਿੱਚ ਬੱਚਿਆਂ ਨੂੰ ਥਾਣੇ ਨੰਗਾ ਕਰ ਕੇ ਕੁੱਟਿਆ

August 09, 2020 09:45 PM

ਅਜੀਤਵਾਲ, 9 ਅਗਸਤ (ਪੋਸਟ ਬਿਊਰੋ)- ਮੋਗਾ ਜ਼ਿਲੇ ਦੇ ਥਾਣਾ ਅਜੀਤਵਾਲ ਵਿਖੇ ਮੋਬਾਈਲ ਫੋਨ ਚੋਰੀ ਦੇ ਸ਼ੱਕ ਵਿੱਚ ਦਲਿਤ ਬੱਚਿਆਂ ਨੂੰ ਪੁਲਸ ਨੇ ਨੰਗੇ ਕਰ ਕੇ ਕੁੱਟਿਆ ਹੈ। ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਇਹ ਪਰਵਾਰ ਇਸ ਘਟਨਾ ਮਗਰੋਂ ਡੂੰਘੇ ਸਦਮੇ ਵਿੱਚ ਹੈ। ਪਤਾ ਲੱਗਾ ਹੈ ਕਿ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਇਸ ਪਰਵਾਰ ਨੂੰ ਬੱਚਿਆਂ ਦਾ ਮੈਡੀਕਲ ਕਰਵਾਉਣ ਤੋਂ ਰੋਕ ਦਿੱਤਾ ਹੈ, ਫਿਰ ਵੀ ਕੱਲ੍ਹ ਪੀੜਤ ਪਰਵਾਰ ਨੇ ਜ਼ਿਲਾ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਨੂੰ ਸ਼ਿਕਾਇਤ ਪੱਤਰ ਭੇਜ ਕੇ ਇਨਸਾਫ ਦੀ ਗੁਹਾਰ ਲਾਈ ਹੈ।
ਪੀੜਤ ਜਗਜੀਤ ਸਿੰਘ ਨੇ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ ਅਤੇ ਉਨ੍ਹਾਂ ਦੇ ਗੁਆਂਢ ਵਿੱਚ ਕਿਸੇ ਦਾ ਚਾਰ ਦਿਨ ਪਹਿਲਾਂ ਮੋਬਾਈਲ ਫੋਨ ਚੋਰੀ ਹੋ ਗਿਆ ਸੀ। ਇਸੇ ਬਾਰੇ ਉਨ੍ਹਾਂ ਨੂੰ ਥਾਣੇ ਬੁਲਾਇਆ ਗਿਆ ਤਾਂ ਉਹ ਆਪਣੀ ਪਤਨੀ ਨਵਦੀਪ ਕੌਰ ਤੇ ਸੱਤ, 9 ਅਤੇ 10 ਸਾਲ ਦੇ ਬੱਚਿਆਂ ਨਾਲ ਓਥੇ ਚਲਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਉਸ ਦੇ ਬੱਚਿਆਂ ਨੂੰ ਕਮਰੇ ਅੰਦਰ ਬੰਦ ਕਰ ਦਿੱਤਾ ਅਤੇ ਜਦੋਂ ਕਮਰੇ ਵਿੱਚੋਂ ਬੱਚਿਆਂ ਦੇ ਰੋਣ ਦੀਆਂ ਚੀਕਾਂ ਸੁਣੀਆਂ ਤਾਂ ਉਸ ਦੀ ਪਤਨੀ ਨਵਦੀਪ ਕੌਰ ਨੇ ਧੱਕਾ ਮਾਰ ਕੇ ਦਰਵਾਜ਼ਾ ਖੋਲ੍ਹਿਆ ਤੇ ਇਸ ਮਗਰੋਂ ਗੁੱਸੇ ਵਿੱਚ ਆਏ ਥਾਣੇਦਾਰ ਨੇ ਉਸ ਦੀ ਪਤਨੀ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਇਹ ਸਥਿਤੀ ਬਣਨ ਉੱਤੇ ਉਸ ਦੀ ਪਤਨੀ ਨੂੰ ਦੰਦਲ ਪੈ ਗਈ। ਉਨ੍ਹਾਂ ਕਿਹਾ ਕਿ ਜਦੋਂ ਬੱਚੇ ਬਾਹਰ ਕੱਢੇ ਤਾਂ ਉਹ ਅਲਫ ਨੰਗੇ ਸਨ। ਉਨ੍ਹਾਂ ਕਿਹਾ ਕਿ ਪੁਲਸ ਨੇ ਜਦੋਂ ਨੰਨ੍ਹੀਆਂ ਜਿੰਦਾਂ 'ਤੇ ਕਹਿਰ ਢਾਹਿਆ ਤਾਂ ਇਸੇ ਦੌਰਾਨ ਦੋ ਹੋਰ ਹਵਾਲਾਤੀ ਮੁਲਜ਼ਮਾਂ ਨੇ ਵੀ ਪੁਲਸ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਕੁੱਟ ਲਵੇ, ਬੱਚਿਆਂ ਨੂੰ ਛੱਡ ਦਿੱਤਾ ਜਾਵੇ।
ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਕੁੱਟਮਾਰ ਦੇ ਦੋਸ਼ ਰੱਦ ਕਰਦੇ ਹੋਏ ਕਿਹਾ ਕਿ ਪਰਵਾਰ ਬੱਚਿਆਂ ਨੂੰ ਖੁਦ ਥਾਣੇ ਲੈ ਕੇ ਆਇਆ ਸੀ, ਪਰ ਕੁੱਟਮਾਰ ਨਹੀਂ ਕੀਤੀ। ਇਸ ਮੌਕੇ ਇੱਕ ਬੱਚਾ ਮੋਬਾਈਲ ਚੋਰੀ ਕਰਨ ਦਾ ਦੋਸ਼ ਮੰਨ ਵੀ ਗਿਆ ਸੀ, ਪਰ ਫਿਰ ਵੀ ਬੱਚੇ ਛੋਟੇ ਹੋਣ ਕਰ ਕੇ ਪੁਲਸ ਨੇ ਕਾਰਵਾਈ ਦੀ ਥਾਂ ਦੋਵਾਂ ਧਿਰਾਂ ਦਾ ਰਾਜ਼ੀਨਾਮਾ ਕਰਵਾਉਣ ਨੂੰ ਪਹਿਲ ਦਿੱਤੀ ਹੈ ਅਤੇ ਇਸ ਦਾ ਸਾਰਾ ਰਿਕਾਰਡ ਪੁਲਸ ਥਾਣੇ ਮੌਜੂਦ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ