Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਤਲੁਜ ਵਿੱਚ ਸੁੱਟੀ ਗਈ ਲਾਹਣ ਨਾਲ ਮੱਛੀਆਂ ਮਰਨ ਲੱਗੀਆਂ

August 09, 2020 09:46 PM

ਜਲੰਧਰ, 9 ਅਗਸਤ (ਪੋਸਟ ਬਿਊਰੋ)- ਪੰਜਾਬ ਪੁਲਸ ਵੱਲੋਂ ਵੱਡੇ ਪੱਧਰ 'ਤੇ ਫੜੀ ਲਾਹਣ ਨੂੰ ਸਤਲੁਜ ਦਰਿਆ ਵਿੱਚ ਸੁੱਟਣ ਨਾਲ ਬਹੁਤ ਸਾਰੀਆਂ ਮੱਛੀਆਂ ਮਰ ਗਈਆਂ ਹਨ। ਇਨ੍ਹਾਂ ਮੱਛੀਆਂ ਦੀਆਂ ਕੁਝ ਨਸਲਾਂ ਕਰੀਬ ਤਿੰਨ ਦਹਾਕੇ ਪਿੱਛੋਂ ਸਤਲੁਜ ਵਿੱਚ ਪਰਤੀਆਂ ਸਨ। ਪੁਲਸ ਦੀ ਲਾਪਰਵਾਹੀ ਬਾਰੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਚੁੱਪ ਹਨ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਬਾਰੇ ਨੂੰ ਬੋਰਡ ਦੀ ਮੀਟਿੰਗ ਸੱਦਣ ਨੂੰ ਕਿਹਾ ਹੈ।
ਪਤਾ ਲੱਗਾ ਹੈ ਕਿ ਪੁਲਸ ਨੇ ਫਿਲੌਰ, ਸ਼ਾਹਕੋਟ ਤੇ ਲੋਹੀਆਂ ਦੇ ਸਤਲੁਜ ਦਰਿਆ ਨੇੜਲੇ ਪਿੰਡਾਂ ਵਿੱਚੋਂ ਤਿੰਨ ਲੱਖ 58 ਹਜ਼ਾਰ ਲੀਟਰ ਤੋਂ ਵੱਧ ਲਾਹਣ ਫੜੀ ਸੀ। ਪੰਜਾਬ ਪੁਲਸ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਸਤਲੁਜ ਦਰਿਆ ਵਿੱਚ ਲਾਹਣ ਰੋੜ੍ਹੇ ਜਾਣ ਦੀਆਂ ਸੋਸ਼ਲ ਮੀਡੀਆ 'ਤੇ ਚੱਲਦੀ ਚਰਚਾ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਵਰਨਣ ਯੋਗ ਹੈ ਕਿ ਸਤਲੁਜ ਵਿੱਚ ਬੁੱਢੇ ਨਾਲੇ ਤੇ ਚਿੱਟੀ ਵੇਈਂ ਦਾ ਜ਼ਹਿਰੀਲਾ ਪਾਣੀ ਪੈਣ ਨਾਲ ਇਸ ਵਿਚਲੇ ਜਲ ਜੀਵ ਮਰ ਗਏ ਸਨ। ਮੱਛੀਆਂ ਦੀਆਂ ਕਈ ਦੁਰਲੱਭ ਨਸਲਾਂ ਸਮਾਪਤ ਹੋ ਗਈਆਂ ਸਨ। ਕੋਰੋਨਾ ਕਾਰਨ ਲੱਗੀ ਤਾਲਾਬੰਦੀ ਤੇ ਸਤਲੁਜ ਵਿੱਚ ਛੱਡੇ ਸਾਫ ਪਾਣੀ ਨਾਲ ਇੱਕ ਵਾਰ ਫਿਰ ਤਿੰਨ ਦਹਾਕਿਆਂ ਬਾਅਦ ਜਲ ਜੀਵ ਦਰਿਆ ਵਿੱਚ ਫਿਰ ਨਜ਼ਰ ਆਏ ਸਨ, ਪਰ ਇਸ ਨੂੰ ਪੁਲਸ ਤੇ ਸ਼ਰਾਬ ਮਾਫੀਆ ਵੱਲੋਂ ਰੋੜ੍ਹੀ ਲਾਹਣ ਨੇ ਫਿਰ ਤਬਾਹੀ ਕੰਢੇ ਲੈ ਆਂਦਾ ਹੈ। ਨਿਗਰਾਨੀ ਕਮੇਟੀ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ 1974 ਦੇ ਵਾਟਰ ਐਕਟ ਹੇਠ ਕਾਰਵਾਈ ਹੋਵੇ ਤੇ ਸਤਲੁਜ ਵਿੱਚ ਸਾਫ ਪਾਣੀ ਛੱਡਿਆ ਜਾਵੇ।
ਓਧਰ ਸਤਲੁਜ ਵਿੱਚ ਮਰੀਆਂ ਮੱਛੀਆਂ ਦੀ ਵੀਡੀਓ ਬਣਾਉਣ ਵਾਲੇ ਸੁਖਬੀਰ ਸਿੰਘ ਵਾਸੀ ਫਤਿਹਪੁਰ ਭੰਗਵਾਂ ਨੇ ਦੱਸਿਆ ਕਿ ਸਵੇਰੇ ਛੇ ਵਜੇ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਰੁੜ੍ਹ ਰਹੀਆਂ ਸਨ। ਬਹੁਤ ਸਾਰੀਆਂ ਮੱਛੀਆਂ ਦਰਿਆ ਦੇ ਪਾਣੀ ਨਾਲ ਰੁੜ੍ਹ ਗਈਆਂ ਸਨ। ਦੁਪਹਿਰ ਬਾਅਦ ਦਰਿਆ ਵਿੱਚ ਮਰੀਆਂ ਮੱਛੀਆਂ ਦੀ ਗਿਣਤੀ ਘਟਣ ਲੱਗ ਪਈ ਸੀ। ਦਿਹਾਤੀ ਪੁਲਸ ਦੇ ਐੱਸ ਐੱਸ ਪੀ ਸਤਿੰਦਰ ਸਿੰਘ ਦਾ ਦਾਅਵਾ ਹੈ ਕਿ ਪੁਲਸ ਨੇ ਦਰਿਆ ਵਿੱਚ ਲਾਹਣ ਨਹੀਂ ਰੋੜ੍ਹੀ ਅਤੇ ਦਰਿਆ ਵਿੱਚ ਦੋ-ਚਾਰ ਹੀ ਮੱਛੀਆਂ ਮਰੀਆਂ ਸਨ। ਜਿਹੜੇ ਮੰੁਡੇ ਨੇ ਵੀਡੀਓ ਬਣਾਈ ਸੀ ਪੁਲਸ ਨੇ ਉਸ ਦਾ ਬਿਆਨ ਵੀ ਰਿਕਾਰਡ ਵਿੱਚ ਲੈ ਆਂਦਾ ਹੈ। ਪਾਣੀ ਦੇ ਸੈਂਪਲ ਲੈ ਲਏ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ