Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਢੱਡਰੀਆਂ ਵਾਲੇ ਨੇ ਫਿਰ ਅਕਾਲ ਤਖਤ ਦੇ ਜਥੇਦਾਰ ਵੱਲ ਨਿਸ਼ਾਨਾ ਸਾਧਿਆ

August 09, 2020 09:52 PM

ਚੰਡੀਗੜ੍ਹ, 9 ਅਗਸਤ (ਪੋਸਟ ਬਿਊਰੋ)- ਅਯੁੱਧਿਆ ਵਿਖੇ ਰਾਮ ਮੰਦਰ ਦੇ ਨੀਂਹ ਪੱਥਰ ਰੱਖਣ ਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਵਿੱਚ ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ‘ਗੋਬਿੰਦ ਰਾਮਾਇਣ’ ਲਿਖੀ ਆਖੀ ਅਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਭਗਵਾਨ ਸ੍ਰੀ ਰਾਮ ਜੀ ਦੀ ਵੰਸ਼ 'ਚੋਂ ਹਨ। ਉਨ੍ਹਾਂ ਦੇ ਬਿਆਨਾਂ ਨੇ ਸਿੱਖ ਧਰਮ ਦੇ ਵਿਦਵਾਨਾਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਬਾਰੇ ਸਿੱਖੀ ਦੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਥੇਦਾਰ ਜੀ ਸਿੱਖ ਕੌਮ ਨੂੰ ਜਵਾਬ ਦਿੰਦਿਆਂ ਦੁਬਿਧਾ 'ਚੋਂ ਕੱਢੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਥੇਦਾਰ ਇਕਬਾਲ ਸਿੰਘ ਵੱਲੋਂ ਦਿੱਤਾ ਬਿਆਨ ਸਹੀ ਹੈ ਜਾਂ ਗਲਤ।
ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਕਿ ਜਥੇਦਾਰ ਇਕਬਾਲ ਸਿੰਘ ਨੇ ਜੋ ਤੱਥ ਪੇਸ਼ ਕੀਤੇ ਕਿ ਸਾਡੇ ਗੁਰੂ ਸਾਹਿਬਾਨਾਂ ਦੇ ਵੰਸ਼ ਭਗਵਾਨ ਰਾਮ ਦੇ ਪੁੱਤਰ ਲਵ ਤੇ ਕੁਸ਼ ਸਨ, ਇਹ ਸਭ ਕੁਝ ਸਾਡੇ ਦਸਮ ਗ੍ਰੰਥ ਵਿੱਚ ਲਿਖਿਆ ਹੋਇਆ ਹੈ, ਇਸ ਲਈ ਸ੍ਰੀ ਅਕਾਲ ਤਖਤ ਦੇ ਜਥੇਦਾਰ ਸਪੱਸ਼ਟ ਕਰਨ ਕਿ ਦਸਮ ਗ੍ਰੰਥ 'ਚ ਜੋ ਕੁਝ ਲਿਖਿਆ ਹੈ, ਸਹੀ ਹੈ ਜਾਂ ਗਲਤ। ਉਨ੍ਹਾਂ ਕਿਹਾ ਕਿ ਜੇ ਇਹੀ ਬਿਆਨ ਉਨ੍ਹਾਂ ਨੇ ਦਿੱਤਾ ਹੁੰਦਾ ਤਾਂ ਅੱਜ ਤੱਕ ਬਹੁਤ ਵੱਡਾ ਵਿਵਾਦ ਹੋ ਜਾਣਾ ਸੀ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਖਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਵੱਲੋਂ ਦਿੱਤੇ ਬਿਆਨ 'ਤੇ ਸਾਰਿਆਂ ਨੇ ਚੁੱਪੀ ਕਿਉ ਧਾਰ ਲਈ। ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਕਹਿੰਦੇ ਹਨ ਕਿ ਦਸਮ ਗ੍ਰੰਥ 'ਚ ਕੂੜ ਪ੍ਰਚਾਰ ਭਰਿਆ ਹੋਇਆ ਹੈ, ਜੋ ਸਾਹਮਣੇ ਆਉਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਦੱਸਿਆ ਗਿਆ ਹੈ ਕਿ ਸਿੱਖ ਇੱਕ ਵੱਖਰੀ ਕੌਮ ਹੈ, ਜਦ ਕਿ ਅੱਜ ਸਾਨੂੰ ਲਵ-ਕੁਸ਼ ਦੇ ਵੰਸ਼ 'ਚੋਂ ਦੱਸਿਆ ਜਾ ਰਿਹਾ ਹੈ। ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਇਸ ਦੇਸ਼ ਦੇ ਪ੍ਰਧਾਨ ਮੰਤਰੀ ਤੇ ਸਾਬਕਾ ਜਥੇਦਾਰ ਇਕਾਬਲ ਸਿੰਘ ਦੇ ਬਿਆਨਾਂ ਬਾਰੇ ਪੱਖ ਜ਼ਰੂਰ ਰੱਖਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ