Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

38,000 ਡਾਲਰ ਦੇ ਸੋਨੇ ਦੇ ਬਿਸਕੁਟਾਂ ਨਾਲ ਕੈਨੇਡਾ-ਅਮਰੀਕਾ ਸਰਹੱਦ ਤੋਂ ਚੀਨੀ ਮਹਿਲਾ ਗ੍ਰਿਫਤਾਰ

August 10, 2020 06:28 AM

38,000 ਡਾਲਰ ਦੇ ਸੋਨੇ ਦੇ ਬਿਸਕੁਟਾਂ ਨਾਲ ਕੈਨੇਡਾ-ਅਮਰੀਕਾ ਸਰਹੱਦ ਤੋਂ ਚੀਨੀ ਮਹਿਲਾ ਗ੍ਰਿਫਤਾਰ

ਟੋਰਾਂਟੋ, 9 ਅਗਸਤ (ਪੋਸਟ ਬਿਊਰੋ) : ਕੈਨੇਡਾ ਤੋਂ ਗੈਰਕਾਨੂੰਨੀ ਤੌਰ ਉੱਤੇ ਅਮਰੀਕਾ ਵਿੱਚ ਦਾਖਲ ਹੋਣ ਜਾ ਰਹੀ ਚੀਨੀ ਮਹਿਲਾ ਨੂੰ 38,000 ਡਾਲਰ ਤੋਂ ਵੀ ਵੱਧ ਕੀਮਤ ਦੇ ਸੋਨੇ ਦੇ ਬਿਸਕੁਟਾਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ| ਇਹ ਜਾਣਕਾਰੀ ਬਾਰਡਰ ਅਧਿਕਾਰੀਆਂ ਨੇ ਦਿੱਤੀ|
ਯੂਐਸ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਕਿ ਇਸ ਮਹਿਲਾ ਨੂੰ 14æ25 ਆਊਂਸ ਦੇ ਸੋਨੇ ਦੇ ਬਿਸਕੁਟਾਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਕੀਮਤ ਬਾਜ਼ਾਰ ਵਿੱਚ 38,000 ਡਾਲਰ ਹੈ| ਇਸ ਮਹਿਲਾ ਕੋਲ 13,500 ਡਾਲਰ ਤੋਂ ਵੱਧ ਦੀ ਨਕਦੀ ਵੀ ਸੀ| ਏਜੰਸੀ ਨੇ ਬਿਆਨ ਵਿੱਚ ਆਖਿਆ ਕਿ ਇਹ 36 ਸਾਲਾ ਮਹਿਲਾ ਟਾਊਨ ਆਫ ਐਮਿਟੀ, ਮੇਨ ਨੇੜਿਓਂ ਗ੍ਰਿਫਤਾਰ ਕੀਤੀ ਗਈ|
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਹਿਲਾ ਨੇ ਇਹ ਸਵੀਕਾਰ ਕੀਤਾ ਕਿ ਉਹ ਚੀਨ ਦੀ ਨਾਗਰਿਕ ਹੈ ਤੇ ਇਸ ਸਮੇਂ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਮੌਜੂਦ ਹੈ| ਮਹਿਲਾ ਨੇ ਇਹ ਵੀ ਦੱਸਿਆ ਕਿ ਉਸ ਕੈਨੇਡਾ ਵਿੱਚ ਕਾਨੂੰਨੀ ਤੌਰ ਉੱਤੇ ਕੈਨੇਡਾ ਵਿੱਚ ਰਹਿ ਰਹੀ ਸੀ ਪਰ ਉਸ ਨੇ ਸੈਨ ਫਰਾਂਸਿਸਕੋ, ਕੈਲੇਫੋਰਨੀਆ  ਵਿੱਚ ਆਪਣੇ ਦੋਸਤ ਦੇ ਘਰ ਜਾਣ ਲਈ ਗੈਰਕਾਨੂੰਨੀ ਤੌਰ ਉੱਤੇ ਸਰਹੱਦ ਪਾਰ ਕੀਤੀ|
ਇਸ ਮਹਿਲਾ ਦੀ ਪਛਾਣ ਜਾਹਿਰ ਨਹੀਂ ਕੀਤੀ ਗਈ ਹੈ ਤੇ ਇਸ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕੈਨੇਡਾ ਵਾਪਿਸ ਭੇਜ ਦਿੱਤਾ ਗਿਆ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ