Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਛੁਰੇਬਾਜ਼ੀ ਦੀ ਘਟਨਾ ਦੇ ਸਬੰਧ ਵਿੱਚ ਮਸ਼ਕੂਕ ਦੀ ਭਾਲ ਕਰ ਰਹੀ ਹੈ ਪੁਲਿਸ

August 10, 2020 06:42 AM

ਛੁਰੇਬਾਜ਼ੀ ਦੀ ਘਟਨਾ ਦੇ ਸਬੰਧ ਵਿੱਚ ਮਸ਼ਕੂਕ ਦੀ
ਭਾਲ ਕਰ ਰਹੀ ਹੈ ਪੁਲਿਸ

ਟੋਰਾਂਟੋ, 9 ਅਗਸਤ (ਪੋਸਟ ਬਿਊਰੋ) : ਸੈਂਟਰ ਆਈਲੈਂਡ ਉੱਤੇ ਸ਼ਨਿੱਚਰਵਾਰ ਨੂੰ ਵਾਪਰੀ ਛੁਰੇਬਾਜ਼ੀ ਦੀ ਇੱਕ ਘਟਨਾ ਵਿੱਚ ਟੋਰਾਂਟੋ ਪੁਲਿਸ ਵੱਲੋਂ ਮਸਕੂਕ ਦੀ ਭਾਲ ਕਰਨ ਵਿੱਚ ਜਨਤਾ ਤੋਂ ਮਦਦ ਮੰਗੀ ਜਾ ਰਹੀ ਹੈ|
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤੀਂ 12:30 ਵਜੇ ਬਾਈਕ ਰੈਂਟਲ ਬਿਲਡਿੰਗ ਤੋਂ ਪੱਛਮ ਵੱਲ ਸਥਿਤ ਬੀਚ ਵਾਸ਼ਰੂਮ ਨੇੜੇ ਵਾਪਰੀ| ਇੱਕ ਅਣਪਛਾਤੇ ਵਿਅਕਤੀ ਵੱਲੋਂ 27 ਸਾਲਾ ਵਿਅਕਤੀ ਉੱਤੇ ਚਾਕੂ ਨਾਲ ਕਈ ਵਾਰ ਕੀਤੇ ਗਏ| ਹਮਲਾ ਕਰਨ ਤੋਂ ਬਾਅਦ ਉਹ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ|
ਜ਼ਖ਼ਮੀ ਵਿਅਕਤੀ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ| ਪੁਲਿਸ ਇਸ ਘਟਨਾ ਦੇ ਚਸ਼ਮਦੀਦਾਂ ਜਾਂ ਇਸ ਨਾਲ ਸਬੰਧਤ ਹੋਰ ਜਾਣਕਾਰੀ ਰੱਖਣ ਵਾਲਿਆਂ ਨੂੰ ਸਾਹਮਣੇ ਆਉਣ ਤੇ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕਰਨ ਲਈ ਆਖ ਰਹੀ ਹੈ|

 
Have something to say? Post your comment