Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਲਿਬਰਲਾਂ ਨੇ ਵੁਈ ਚੈਰਿਟੀ ਨਾਲ ਸਬੰਧਤ ਦਸਤਾਵੇਜ਼ ਕਮੇਟੀ ਹਵਾਲੇ ਕੀਤੇ

August 10, 2020 07:05 AM

ਲਿਬਰਲਾਂ ਨੇ ਵੁਈ ਚੈਰਿਟੀ ਨਾਲ ਸਬੰਧਤ
ਦਸਤਾਵੇਜ਼ ਕਮੇਟੀ ਹਵਾਲੇ ਕੀਤੇ
ਵਕੀਲ ਕਰ ਰਹੇ ਹਨ ਦਸਤਾਵੇਜ਼ਾਂ ਦੀ ਪਰਖ

ਓਟਵਾ, 9 ਅਗਸਤ (ਪੋਸਟ ਬਿਊਰੋ) : ਫੈਡਰਲ ਲਿਬਰਲ ਸਰਕਾਰ ਵੱਲੋਂ ਵੁਈ ਚੈਰਿਟੀ ਵਿਵਾਦ ਨਾਲ ਸਬੰਧਤ ਹਜ਼ਾਰਾਂ ਪੰਨਿਆਂ ਵਾਲੇ ਦਸਤਾਵੇਜ਼ ਹਾਊਸ ਆਫ ਕਾਮਨਜ਼ ਦੀ ਕਮੇਟੀ ਸਪੁਰਦ ਕਰ ਦਿੱਤੇ ਗਏ ਹਨ| ਹੁਣ ਵਕੀਲ ਨਿਜੀ ਜਾਣਕਾਰੀ ਤੇ ਕੈਬਨਿਟ ਸੀਕ੍ਰੇਟਸ ਲਈ ਇਨ੍ਹਾਂ ਪੰਨਿਆਂ ਨੂੰ ਪਰਖ ਰਹੇ ਹਨ|
ਜ਼ਿਕਰਯੋਗ ਹੈ ਕਿ ਵਿੱਤ ਕਮੇਟੀ ਵੱਲੋਂ ਪਿਛਲੇ ਮਹੀਨੇ ਇਨ੍ਹਾਂ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਸੀ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਕਿਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਵੁਈ ਚੈਰਿਟੀ ਨਾਲ ਸਬੰਧਾਂ ਕਾਰਨ ਹੀ ਤਾਂ ਫੈਡਰਲ ਸਟੂਡੈਂਟ ਵਾਲੰਟੀਅਰ ਪ੍ਰੋਗਰਾਮ ਚਲਾਉਣ ਲਈ ਇਸ ਸੰਸਥਾ ਦੀ ਚੋਣ ਨਹੀਂ ਸੀ ਕੀਤੀ ਗਈ?
ਕਮੇਟੀ ਮੈਂਬਰਾਂ ਨੂੰ ਆਸ ਹੈ ਕਿ ਇਹ ਦਸਤਾਵੇਜ਼ ਉਸ ਗੱਲਬਾਤ ਉੱਤੇ ਰੋਸ਼ਨੀ ਪਾਉਣਗੇ ਜਿਸ ਤਹਿਤ ਵੁਈ ਚੈਰਿਟੀ ਨੂੰ ਕੈਨੇਡਾ ਸਟੂਡੈਂਟ ਸਰਵਿਸਿਜ਼ ਗ੍ਰਾਂਟ ਪ੍ਰੋਗਰਾਮ ਚਲਾਉਣ ਲਈ ਚੁਣਿਆ ਗਿਆ ਸੀ| ਇੱਥੇ ਦੱਸਣਾ ਬਣਦਾ ਹੈ ਕਿ ਇਸ ਤਰ੍ਹਾਂ ਦਾ ਵਿਵਾਦ ਸਾਹਮਣੇ ਆਉਣ ਤੋਂ ਬਾਅਦ ਜੁਲਾਈ ਦੇ ਸ਼ੁਰੂ ਵਿੱਚ ਹੀ ਇਹ ਡੀਲ ਰੱਦ ਵੀ ਕਰ ਦਿੱਤੀ ਗਈ ਸੀ|
ਐਨਡੀਪੀ ਦੇ ਫਾਇਨਾਂਸ ਕ੍ਰਿਟਿਕ ਪੀਟਰ ਜੂਲੀਅਨ ਨੇ ਇੱਕ ਇੰਟਰਵਿਊ ਵਿੱਚ ਆਖਿਆ ਕਿ ਲੋਕ ਕਈ ਤਰ੍ਹਾਂ ਦੇ ਸਵਾਲ ਪੁੱਛ ਰਹੇ ਹਨ| ਸੱਭ ਦੇ ਬਿਆਨਾਂ ਵਿੱਚ ਕਾਫੀ ਵਿਰੋਧਾਭਾਸ ਹੈ| ਇਸ ਲਈ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਦਸਤਾਵੇਜ਼ ਕਈ ਸਵਾਲਾਂ ਦੇ ਜਵਾਬ ਦੇ ਸਕਣਗੇ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ