Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਨਰਿੰਦਰ ਮੋਦੀ ਵੱਲੋਂ ਇਕ ਲੱਖ ਕਰੋੜ ਦੇ ‘ਖੇਤੀ ਬੁਨਿਆਦੀ ਢਾਂਚਾ ਫੰਡ` ਦੀ ਸ਼ੁਰੂਆਤ

August 10, 2020 07:59 AM

* ਕਿਸਾਨਾਂ ਦੇ ਭਲੇ ਭਵਿੱਖ ਲਈ ਚੰਗੇ ਕਦਮ ਦਾ ਦਾਅਵਾ


ਨਵੀਂ ਦਿੱਲੀ, 9 ਅਗਸਤ, (ਪੋਸਟ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਖੇਤੀ ਬੁਨਿਆਦੀ ਢਾਂਚਾ ਫੰਡ` (ਫਾਰਮ ਇਨਫਰਾਸਟਰਕਚਰ ਪ੍ਰਾਜੈਕਟ ਦੇ ਨਾਂਅ ਹੇਠ ਕਿਸਾਨਾਂ ਲਈ ਇੱਕ ਲੱਖ ਕਰੋੜ ਰੁਪਏ ਦੀ ਮਾਇਕ ਸਹੂਲਤ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਨੂੰ ਕਿਸਾਨਾਂ ਦੇ ਭਵਿੱਖ ਲਈ ਚੰਗਾ ਕਦਮ ਕਿਹਾ ਗਿਆ ਹੈ।
ਅੱਜ ਐਤਵਾਰ ਸਵੇਰੇ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਯੋਜਨਾ ਸ਼ੁਰੂ ਕੀਤੀ। ਵਰਨਣ ਯੋਗ ਹੈ ਕਿ ਬੀਤੇ ਜੁਲਾਈ ਵਿੱਚ ਮੋਦੀ ਸਰਕਾਰ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ ਰਿਆਇਤੀ ਕਰਜ਼ੇ ਦੀ ਹੱਦ ਵਧਾਉਣ ਲਈ ਇੱਕ ਲੱਖ ਕਰੋੜ ਰੁਪਏ ਦੇ ਫੰਡ ਨਾਲ ਐਗਰੀ-ਇੰਫਰਾ ਫੰਡ ਕਾਇਮ ਕਰਨ ਲਈ ਪ੍ਰਵਾਨਗੀ ਦਿੱਤੀ ਸੀ।ਖੇਤੀ ਬੁਨਿਆਦੀ ਢਾਂਚਾ ਫੰਡ ਵੀ ਪ੍ਰਧਾਨ ਮੰਤਰੀ ਦੇ ਉਸ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਹਿੱਸਾ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਖੇਤੀ ਖੇਤਰ ਦਾ ਮਸ਼ੀਨੀਕਰਨ ਉਤਸ਼ਾਹਿਤ ਕਰਨ ਲਈ 553 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਕੇਂਦਰੀ ਅਧਿਕਾਰੀਆਂ ਨੇ ਦੱਸਿਆ ਕਿ ਸਾਲ 2020-21 ਲਈ ਖੇਤੀ ਮਸ਼ੀਨੀਕਰਨ ਬਾਰੇ ਸਬ-ਮਿਸ਼ਨ ਹੇਠ 1033 ਕਰੋੜ ਰੁਪਏ ਰੱਖੇ ਗਏ ਹਨ, ਜਿਸ ਵਿੱਚੋਂ 553 ਕਰੋੜ ਰੁਪਏ ਰਾਜ ਸਰਕਾਰਾਂ ਨੂੰ ਜਾਰੀ ਕਰ ਦਿੱਤੇ ਹਨ।ਕੇਂਦਰ ਸਰਕਾਰ ਨੇ ਜੁਲਾਈ ਵਿੱਚ ਖੇਤੀ ਖੇਤਰ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ ਰਿਆਇਤੀ ਕਰਜ਼ੇ ਦੇਣ ਲਈ ਇੱਕ ਲੱਖ ਕਰੋੜ ਰੁਪਏ ਦੇ ਫੰਡ ਨਾਲ ਖੇਤੀ ਬੁਨਿਆਦੀ ਢਾਂਚਾ ਫੰਡ ਲਈੰ ਪ੍ਰਵਾਨਗੀ ਦਿੱਤੀ ਸੀ ਤੇ ਓਦੋਂ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ ਇਕ ਲੱਖ ਕਰੋੜ ਰੁਪਏ ਦੇ ਇਸ ਫੰਡ ਵਿੱਚੋਂ ਮਾਇਕ ਸਹੂਲਤ ਫਸਲਾਂ ਦੇ ਉਤਪਾਦਨ ਤੇ ਫਸਲਾਂ ਦੇ ਭੰਡਾਰਦੇ ਢਾਂਚੇ ਸੁਧਾਰਨ ਦੇ ਲਈ ਦਿੱਤੀ ਜਾਵੇਗੀ। ਇਨ੍ਹਾਂ ਕੇਂਦਰਾਂ ਵਿੱਚ ਖੇਤੀ ਕੋਆਪਰੇਟਿਵ ਸੋਸਾਈਟੀਜ਼, ਕਿਸਾਨ ਉਤਪਾਦਕ ਸੰਗਠਨ, ਕੰਪਨੀਆਂ ਅਤੇ ਸ਼ੁਰੂਆਤ ਕਰਨ ਵਾਲੇ ਅਦਾਰੇ ਸ਼ਾਮਲ ਹਨ। ਇਸ ਬੁਨਿਆਦੀ ਢਾਂਚੇ ਵਿੱਚ ਕੋਲਡ ਸਟੋਰ ਚੇਨ, ਆਧੁਨਿਕ ਸਟੋਰੇਜ ਸਹੂਲਤਾਂ, ਫਸਲਾਂ ਨੂੰ ਕੇਂਦਰ ਵਿੱਚ ਲਿਜਾਣ ਲਈ ਬਿਹਤਰ ਆਵਾਜਾਈ ਸਹੂਲਤਾਂ ਸ਼ਾਮਲ ਹਨ। ਕੇਂਦਰ ਸਰਕਾਰ ਦੇ ਮੁਤਾਬਕ ਇਸ ਨਾਲ ਕਿਸਾਨਾਂ ਨੂੰ ਭਵਿੱਖ ਵਿੱਚ ਫਸਲਾਂ ਦੇ ਵਧੀਆ ਭਾਅ ਮਿਲਣ ਵਿੱਚ ਮਦਦ ਮਿਲੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼