Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਰਾਮ ਮੰਦਰ ਅਤੇ ਧਾਰਾ 370 ਮਗਰੋਂ ਭਾਜਪਾ ਦਾ ਤੀਸਰਾ ਏਜੰਡਾ ਵੀ ਚਰਚਾ ਵਿੱਚ

August 10, 2020 08:02 AM

* ਜਨਸੰਖਿਆ ਕੰਟਰੋਲ ਬਾਰੇ ਭਾਜਪਾ ਐੱਮ ਪੀ ਵੱਲੋਂ ਮੋਦੀ ਨੂੰ ਪੱਤਰ


ਨਵੀਂ ਦਿੱਲੀ, 9 ਅਗਸਤ, (ਪੋਸਟ ਬਿਊਰੋ)-ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਦੀ ਸ਼ੁਰੂਆਤ ਤੇ ਉਸ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿੱਚ ਵਿਸ਼ੇਸ਼ ਦਰਜੇ ਦੀ ਧਾਰਾ 370 ਦੇ ਖਾਤਮੇ ਦੇ ਬਾਅਦ ਨਰਿੰਦਰ ਮੋਦੀ ਸਰਕਾਰ ਵੱਲੋਂ ਜਨਸੰਖਿਆ ਕੰਟਰੋਲ ਵਾਲਾ ਭਾਜਪਾ ਦਾ ਤੀਸਰਾ ਏਜੰਡਾ ਚਰਚਾ ਵਿੱਚ ਆ ਗਿਆ ਹੈ। ਪਾਰਲੀਮੈਂਟ ਦੇ ਉੱਪਰਲੇ ਹਾਊਸ ਰਾਜ ਸਭਾ ਦੇ ਭਾਜਪਾ ਮੈਂਬਰ ਅਨਿਲ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਗਲੇ ਪਾਰਲੀਮੈਂਟ ਸੈਸ਼ਨ ਵਿੱਚ ਆਬਾਦੀ ਰੋਕਣ ਦੇ ਸੰਬੰਧ ਵਿੱਚ ਇੱਕ ਬਿੱਲ ਲਿਆਉਣ ਦੀ ਬੇਨਤੀ ਕਰ ਦਿੱਤੀ ਹੈ।
ਜਿ਼ਕਰਯੋਗ ਹੈ ਕਿ ਪਿਛਲੇ ਸਾਲ ਆਜ਼ਾਦੀ ਦਿਵਸ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦਿੱਤੇ ਆਪਣੇ ਭਾਸ਼ਣ ਵਿੱਚ ਜਨਸੰਖਿਆ ਕੰਟਰੋਲ ਦੀ ਲੋੜ ਉੱਤੇ ਜ਼ੋਰ ਦਿੱਤਾ ਸੀ। ਪਿਛਲੇ ਸਮੇਂ ਵਿੱਚ ਮੋਦੀ ਸਰਕਾਰ ਨੇ ਇਕ ਪਿੱਛੋਂ ਦੂਸਰਾ ਸਖਤ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚ ਪਹਿਲਾਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਖਤਮ ਕਰਨਾ ਅਤੇ ਉਸ ਪਿੱਛੋਂ ਸੁਪਰੀਮ ਕੋਰਟ ਦਾ ਫੈਸਲਾ ਆਉਂਦੇ ਸਾਰ ਰਾਮ ਮੰਦਰ ਦੀ ਉਸਾਰੀ ਸ਼ੁਰੂ ਕਰਨ ਵਿੱਚ ਵਿਖਾਈ ਤੇਜ਼ੀ ਜਿ਼ਕਰ ਯੋਗ ਹੈ, ਜਿਸ ਨੇ ਭਾਜਪਾ ਵਰਕਰਾਂ ਤੇ ਆਗੂਆਂ ਦਾ ਉਤਸ਼ਾਹ ਵਧਾ ਦਿੱਤਾ ਹੈ। ਇਸ ਮਾਹੌਲ ਵਿੱਚ ਭਾਜਪਾ ਪਾਰਲੀਮੈਂਟ ਮੈਂਬਰ ਅਨਿਲ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਰੱਬ ਹਰ ਕੰਮ ਲਈ ਕਿਸੇ ਉਦੇਸ਼ ਦੀ ਭਾਲ ਕਰਦਾ ਹੈ। ਰਾਮ ਮੰਦਰ ਲਈ 500 ਸਾਲ ਦੀ ਉਡੀਕ ਓਦੋਂ ਖਤਮ ਹੋਈ, ਜਦੋਂ ਮੋਦੀ ਪ੍ਰਧਾਨ ਮੰਤਰੀ ਬਣੇ ਸਨ। ਇਸ ਦੇ ਬਾਅਦ ਭਾਰਤ ਵਿੱਚ ਜਨਸੰਖਿਆ ਨੂੰ ਕੰਟਰੋਲ ਕਰਨ ਦਾ ਸਮਾਂ ਆ ਗਿਆ ਹੈ।
ਰਾਜਨੀਤਕ ਮਾਹਰਾਂ ਦੀ ਰਾਏ ਹੈ ਕਿ ਇਸ ਤਰ੍ਹਾਂ ਦੀ ਚਿੱਠੀ ਲਿਖਵਾਈ ਭਾਵੇਂ ਕਿਸੇ ਪਾਰਲੀਮੈਂਟ ਮੈਂਬਰ ਤੋਂ ਜਾਵੇ, ਇਸ ਪਿੱਛੇ ਕਿਸੇ ਤਰ੍ਹਾਂ ਹਾਈ ਕਮਾਂਡ ਦੀ ਸੋਚ ਕੰਮ ਕਰਦੀ ਹੈ ਕਿ ਇਸ ਨਾਲ ਭਾਜਪਾ ਦੇ ਤੀਸਰੇ ਏਜੰਡੇ ਦੀ ਬਹਿਸ ਸ਼ੁਰੂ ਕਰਵਾਈ ਜਾਵੇ। ਪਿਛਲੇ ਸਾਲ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋ ਬੋਲਦੇ ਹੋਏ ਇਸ ਦੇਸ਼ ਵਿੱਚ ਜਨਸੰਖਿਆ ਦੇ ਵਿਸਫੋਟ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਸੀ ਕਿ ਇਸ ਤੋਂ ਬੜੇ ਸੰਕਟ ਪੈਦਾ ਹੁੰਦੇ ਹਨ। ਓਦੋਂ ਨਰਿੰਦਰ ਮੋਦੀ ਨੇ ਸੀਮਤ ਪਰਿਵਾਰ ਰੱਖਣ ਨੂੰ ਦੇਸ਼ਭਗਤੀ ਨਾਲ ਜੋੜ ਕੇ ਕਿਹਾ ਸੀ ਕਿ ਸਾਡੀਆਂ ਅਗਲੀਆਂ ਪੀੜ੍ਹੀਆਂ ਦੇ ਲਈ ਜਨਸੰਖਿਆ ਵਿਸਫੋਟ ਕਈ ਸਮੱਸਿਆਵਾਂ ਪੈਦਾ ਕਰੇਗਾ।ਸਮਝਿਆ ਜਾ ਰਿਹਾ ਹੈ ਕਿ ਪਾਰਲੀਮੈਂਟ ਦੇ ਇਸ ਭਾਜਪਾ ਮੈਂਬਰ ਦੀ ਚਿੱਠੀ ਦਾ ਅਰਥ ਅਗਲੇ ਪਾਰਲੀਮੈਂਟ ਸੈਸ਼ਨ ਵਿੱਚ ਦਿਖਾਈ ਦੇ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼