ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਜ਼ਖ਼ਮੀ, ਮਹਿਲਾ ਹਿਰਾਸਤ 'ਚ
ਟੋਰਾਂਟੋ, 10 ਅਗਸਤ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਜਦਕਿ ਇੱਕ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ|
ਇਹ ਘਟਨਾ ਸ਼ਾਮੀਂ 7:00 ਵਜੇ ਤੋਂ ਠੀਕ ਪਹਿਲਾਂ "ਦ ਕਾਲੇਜਵੇਅ ਤੇ ਹੌਰਨਬੀਮ ਕ੍ਰੀਸੈਂਟ" ਇਲਾਕੇ ਵਿੱਚ ਵਾਪਰੀ| ਪੀਲ ਰੀਜਨਲ ਪੁਲਿਸ ਨੇ ਆਖਿਆ ਕਿ ਜ਼ਖ਼ਮੀ ਵਿਅਕਤੀ ਦੀ ਹਾਲਤ ਸਥਿਰ ਹੈ| ਪੁਲਿਸ ਨੇ ਇਹ ਵੀ ਆਖਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਕਿਸੇ ਹੋਰ ਮਸ਼ਕੂਕ ਦੀ ਭਾਲ ਨਹੀਂ ਹੈ|
ਦੋਵਾਂ ਵਿਚਾਲੇ ਕੀ ਸਬੰਧ ਸੀ ਇਸ ਬਾਰੇ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ| ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ|