Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਨੇਪਾਲੀ ਪ੍ਰਧਾਨ ਮੰਤਰੀ ਓਲੀ ਨੇ ਅਯੁੱਧਿਆ ਰਾਗ ਮੁੜ ਕੇ ਛੇੜਿਆ

August 10, 2020 09:05 PM

ਮਹਾਰਾਜਗੰਜ, 10 ਅਗਸਤ (ਪੋਸਟ ਬਿਊਰੋ)- ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਫਿਰ ਅਯੁੱਧਿਆ ਰਾਗ ਅਲਾਪਿਆ ਅਤੇ ਅਸਲੀ ਅਯੁੱਧਿਆ ਦੇ ਨੇਪਾਲ ਦੇ ਚਿਤਵਨ ਵਾਲੇ ਮਾਡੀ ਇਲਾਕੇ ਦੇ ਅਯੁੱਧਿਆਪੁਰੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਥੇ ਰਾਮ ਦੀ ਮੂਰਤੀ ਬਣਾ ਕੇ ਇਲਾਕੇ ਨੂੰ ਵਿਕਸਤ ਕਰਨ ਲਈ ਮਾਸਟਰ ਪਲਾਨ ਤਿਆਰ ਕਰਾਂਗੇ। ਮਾਡੀ ਖੇਤਰ ਮਹਾਰਾਜਗੰਜ ਜ਼ਿਲਾ ਹੈੱਡਕੁਆਰਟਰ ਤੋਂ ਕਰੀਬ 186 ਕਿਲੋਮੀਟਰ ਦੂਰ ਹੈ।
ਚਿਤਵਨ ਦੀ ਮਾਡੀ ਨਗਰ ਪਾਲਿਕਾ ਦੇ ਚੇਅਰਮੈਨ ਸ਼ਿਵਹਰੀ ਸੂਬੇਦਾਰ ਤੇ ਠਾਕੁਰ ਪ੍ਰਸਾਦ ਢਕਾਲ ਨੇ ਦੱਸਿਆ ਕਿ ਚਿਤਵਨ ਦੇ ਅਧਿਕਾਰੀਆਂ ਤੇ ਲੋਕ ਪ੍ਰਤੀਨਿਧਾਂ ਨਾਲ ਪ੍ਰਧਾਨ ਮੰਤਰੀ ਓਲੀ ਨੇ ਦੋ ਘੰਟੇ ਤੱਕ ਫੋਨ ਉੱਤੇ ਗੱਲਬਾਤ ਕੀਤੀ, ਜਿਸ ਦੌਰਾਨ ਪ੍ਰਧਾਨ ਮੰਤਰੀ ਓਲੀ ਨੇ ਉਥੇ ਖੁਦਾਈ ਕਾਰਜ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਓਲੀ ਨੇ ਕਿਹਾ ਕਿ ਸਾਰੇ ਸਬੂਤ ਸਾਬਿਤ ਕਰਦੇ ਹਨ ਕਿ ਭਗਵਾਨ ਰਾਮ ਦਾ ਜਨਮ ਨੇਪਾਲ ਦੀ ਅਯੁੱਧਿਆਪੁਰੀ ਵਿੱਚ ਹੋਇਆ ਸੀ। ਓਲੀ ਦਾ ਇਹ ਦਾਅਵਾ ਓਦੋਂ ਆਇਆ ਹੈ ਜਦੋਂ ਭਰਾਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀਂ ਰਾਮ ਮੰਦਰ ਬਣਾਉਣ ਲਈ ਅਯੁੱਧਿਆ 'ਚ ਭੂਮੀ ਪੂਜਨ ਕੀਤਾ ਹੈ। ਨੇਪਾਲੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਰਾਮ ਦਾ ਜਨਮ ਸਥਾਨ ਭਾਰਤ ਦੀ ਅਯੁੱਧਿਆ ਨਹੀਂ, ਨੇਪਾਲ ਦੀ ਅਯੁੱਧਿਆਪੁਰੀ ਹੈ। ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਨੂੰ ਅਯੁੱਧਿਆਪੁਰੀ ਦਾ ਪ੍ਰਚਾਰ ਕਰਨ ਅਤੇ ਇਤਿਹਾਸਕ ਸਬੂਤਾਂ ਦੀ ਸਾਂਭ ਸੰਭਾਲ ਕਰਨ ਨੂੰ ਕਿਹਾ ਹੈ। ਨੈਸ਼ਨਲ ਅਸੈਂਬਲੀ ਮੈਂਬਰ ਦਿਲ ਕੁਮਾਰੀ ਰਾਵਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਓਲੀ ਨੇ ਅਯੁੱਧਿਆਪੁਰੀ ਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਾਂਭ ਸੰਭਾਲ ਦਾ ਨਿਰਦੇਸ਼ ਦਿੱਤਾ ਹੈ। ਇਸ ਤੋਂ ਬਾਅਦ ਅਯੁੱਧਿਆਪੁਰੀ ਵਿਕਸਤ ਕਰਨ ਦੇ ਯਤਨ ਆਰੰਭ ਹੋ ਗਏ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ