Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਜਪਾ ਵਿਧਾਇਕ ਦਾ ਕਾਤਲ, ਇੱਕ ਲੱਖ ਰੁਪਏ ਦੇ ਇਨਾਮ ਵਾਲਾ ਬਦਮਾਸ਼ ਮਾਰਿਆ ਗਿਆ

August 10, 2020 10:07 PM

ਲਖਨਊ, 10 ਅਗਸਤ (ਪੋਸਟ ਬਿਊਰੋ)- ਭਾਜਪਾ ਵਿਧਾਇਕ ਕ੍ਰਿਸ਼ਨਾਨੰਦ ਰਾਏ ਦੇ ਕਤਲ ਦਾ ਦੋਸ਼ੀ ਇੱਕ ਲੱਖ ਰੁਪਏ ਦਾ ਇਨਾਮੀ ਬਦਮਾਸ਼ ਹਨੂੰਮਾਨ ਪਾਂਡੇ ਉਤਰ ਪ੍ਰਦੇਸ਼ ਪੁਲਸ ਦੀ ਸਪੈਸ਼ਲ ਟਾਸਕ ਫ਼ੋਰਸ (ਐਸ ਟੀ ਐਫ਼) ਨਾਲ ਮੁਕਾਬਲੇ 'ਚ ਮਾਰਿਆ ਗਿਆ। ਇਸ ਬਾਰੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਐਸ ਟੀ ਐਫ਼ ਦੇ ਸੂਤਰਾਂ ਨੇ ਦੱਸਿਆ ਕਿ ਮਾਫ਼ੀਆ ਡਾਨ ਮੁਖ਼ਤਾਰ ਅੰਸਾਰੀ ਦਾ ਕਰੀਬੀ ਮੰਨਿਆ ਜਾਂਦਾ ਹਨੂੰਮਾਨ ਪਾਂਡੇ ਉਰਫ਼ ਰਾਕੇਸ਼ ਪਾਂਡੇ ਲਖਨਊ ਦੇ ਸਰੋਜਨੀ ਨਗਰ ਇਲਾਕੇ 'ਚ ਕੱਲ੍ਹ ਸਵੇਰੇ ਮੁਕਾਬਲੇ 'ਚ ਮਾਰਿਆ ਗਿਆ ਜਦ ਕਿ ਉਸ ਦੇ ਚਾਰ ਸਾਥੀ ਦੌੜਨ 'ਚ ਕਾਮਯਾਬ ਰਹੇ। ਪਾਂਡੇ ਸਾਲ 2005 ਵਿੱਚ ਗਾਜੀਪੁਰ ਜ਼ਿਲ੍ਹੇ ਦੇ ਭਾਂਵਰ ਕੋਲ ਇਲਾਕੇ 'ਚ ਭਾਜਪਾ ਵਿਧਾਇਕ ਕ੍ਰਿਸ਼ਨਾਨੰਦ ਰਾਏ ਦੇ ਕਤਲ ਦੇ ਮਾਮਲੇ 'ਚ ਦੋਸ਼ੀ ਸੀ। ਉਹ ਬਾਗਪਤ ਜ਼ੇਲ੍ਹ ਵਿੱਚ ਮਾਰੇ ਗਏ ਮੁੰਨਾ ਬਜਰੰਗੀ ਦਾ ਵੀ ਕਰੀਬੀ ਦੱਸਿਆ ਜਾਂਦਾ ਸੀ। ਐਸ ਟੀ ਐਫ਼ ਦੇ ਸੂਤਰਾਂ ਮੁਤਾਬਕ ਸਰੋਜਨੀ ਨਗਰ ਇਲਾਕੇ 'ਚ ਇੱਕ ਕਾਰ 'ਚ ਸਵਾਰ ਪੰਜ ਬਦਮਾਸ਼ ਦੌੜ ਰਹੇ ਸਨ। ਪਿੱਛਾ ਕਰਨ ਉਤੇ ਬਦਮਾਸ਼ਾਂ ਨੇ ਐਸ ਟੀ ਐਫ਼ ਟੀਮ 'ਤੇ ਗੋਲੀ ਚਲਾਈ। ਜਵਾਬੀ ਕਾਰਵਾਈ 'ਚ ਇੱਕ ਬਦਮਾਸ਼ ਦੀ ਮੌਤ ਹੋ ਗਈ, ਜਿਸ ਦੀ ਪਛਾਣ ਹਨੂੰਮਾਨ ਪਾਂਡੇ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਐਸ ਟੀ ਐਫ਼ ਨੂੰ ਪਾਂਡੇ ਦੀ ਲੰਮੇ ਸਮੇਂ ਤੋਂ ਭਾਲ ਸੀ। ਉਸ 'ਤੇ ਇੱਕ ਲੱਖ ਰੁਪਏ ਦਾ ਇਨਾਮ ਐਲਾਨ ਸੀ। ਉਸ ਵਿਰੁਧ ਕਤਲ, ਲੁੱਟ ਅਤੇ ਹੋਰ ਵਾਰਦਾਤ ਦੇ ਕਰੀਬ 10 ਮਾਮਲੇ ਦਰਜ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼