Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਅਕਾਲੀ ਦਲ ਬਾਦਲ ਤੋਂ ਗੁਰਦਵਾਰਾ ਰਕਾਬ ਗੰਜ ਸਾਹਿਬ ਵਿਚਲਾ ਦਫ਼ਤਰ ਖ਼ਾਲੀ ਕਰਾਉਣ ਦੀ ਮੰਗ

August 10, 2020 10:08 PM

ਨਵੀਂ ਦਿੱਲੀ, 10 ਅਗਸਤ (ਪੋਸਟ ਬਿਊਰੋ)- ਦਿੱਲੀ ਗੁਰਦਵਾਰਾ ਚੋਣਾਂ ਤੋਨ ਪਹਿਲਾਂ ਕੁਝ ਸਿੱਖ ਵਕੀਲਾਂ ਵੱਲੋਂ ਧਾਰਮਕ ਅਦਾਰਿਆਂ ਦੀ ਦੁਰਵਰਤੋਂ ਕਾਨੂੰਨ ਅਧੀਨ ਅਕਾਲੀ ਦਲ ਬਾਦਲ ਨੂੰ ਘੇਰਿਆ ਜਾ ਰਿਹਾ ਹੈ।
ਇਸ ਸੰਬੰਧ ਵਿੱਚ ਦਿੱਲੀ ਦੇ ਐਡਵੋਕੇਟ ਕੁਲਜੀਤ ਸਿੰਘ ਸਚਦੇਵਾ ਨੇ ਐਡਵੋਕੇਟ ਜਗਮਿੰਦਰ ਸਿੰਘ ਵੱਲੋਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਮੰਗ ਕੀਤੀ ਹੈ ਕਿ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਹਿੱਤਾਂ ਲਈ ਅਲਾਟ ਕੀਤਾ ਗਿਆ ਦਫ਼ਤਰ ਸੱਤ ਦਿਨਾਂ ਅੰਦਰ ਖ਼ਾਲੀ ਕਰਵਾਇਆ ਜਾਵੇ, ਨਹੀਂ ਤਾਂ ਧਾਰਮਕ ਅਦਾਰਿਆਂ ਬਾਰੇ ਕਾਨੂੰਨ ਦੀ ਦੁਰਵਰਤੋਂ ਅਧੀਨ ਕਾਰਵਾਈ ਲਈ ਤਿਆਰ ਰਹੋ। ਨੋਟਿਸ ਵਿੱਚ ਸ਼੍ਰੋਮਣੀ ਅਕਾਲੀ ਦਲ 'ਤੇ ਸਿੱਖ ਪੰਥ ਦੇ ਕਰੋੜਾਂ ਦੇ ਫ਼ੰਡਾਂ ਨੂੰ ਸਿਆਸੀ ਮੁਫ਼ਾਦਾਂ ਲਈ ਵਰਤ ਕੇ ਦਿੱਲੀ ਗੁਰਦਵਾਰਾ ਕਮੇਟੀ 'ਤੇ ਮਾਲੀ ਬੋਝ ਪਾਉਣ ਦਾ ਦੋਸ਼ ਵੀ ਲਾਇਆ ਗਿਆ ਹੈ।
ਦਿੱਲੀ ਗੁਰਦਵਾਰਾ ਕਮੇਟੀ ਦੇ ਕਾਨੂੰਨੀ ਮਹਿਕਮੇ ਨੂੰ ਈ ਮੇੇਲ ਰਾਹੀਂ ਭੇਜੇ ਗਏ ਨੋੋਟਿਸ ਵਿੱਚ ਕਿਹਾ ਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਭਾਰਤੀ ਚੋਣ ਕਮਿਸ਼ਨ ਕੋਲ ਲੋਕ ਨੁਮਾਇੰਦਾ ਐਕਟ 1951 ਦੀ ਧਾਰਾ 29 (ਏ) ਹੇਠ ਸਿਆਸੀ ਪਾਰਟੀ ਵਜੋਂ ਰਜਿਸਟਰਡ ਹੈ। ਇਸ ਦੀ ਦੁਰਵਰਤੋਂ ਰੋਕੂ ਕਾਨੂੰਨ 1988 ਅਧੀਨ ਇੱਕ ਧਾਰਮਕ ਅਦਾਰੇ ਦਾ ਮੈਨੇਜਰ ਇਸ ਗੱਲੋਂ ਪਾਬੰਦ ਹੈ ਕਿ ਉਹ ਆਪਣੇ ਅਧੀਨ ਧਾਰਮਕ ਅਦਾਰੇ ਨੂੰ ਕਿਸੇ ਵੀ ਸਿਆਸੀ ਸਰਗਰਮੀ ਵਾਸਤੇ ਵਰਤਣ ਦੀ ਇਜਾਜ਼ਤ ਨਹੀਂ ਦੇਵੇਗਾ। ਧਾਰਮਕ ਅਦਾਰਿਆਂ ਬਾਰੇ ਕਾਨੂੰਨ ਅਧੀਨ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਗਲ ਗੁਰਦਵਾਰਾ ਰਕਾਬ ਗੰਜ ਸਾਹਿਬ ਕੰਪਲੈਕਸ ਦੀ ਹਦੂਦ ਅੰਦਰ ਕੋਈ ਵੀ ਸਿਆਸੀ ਸਰਗਰਮੀ ਨਹੀਂ ਕਰ ਸਕਦਾ। ਉਸ ਨੂੰ ਸਿਆਸੀ ਮੁਫ਼ਾਦਾਂ ਲਈ ਦਫ਼ਤਰ ਅਲਾਟ ਕੀਤਾ ਹੋਇਆ ਹੈ, ਉਹ ਖ਼ਾਲੀ ਕਰਵਾਇਆ ਜਾਵੇ ਅਤੇ ਉਸ ਦਫ਼ਤਰ ਦਾ ਮਾਰਕੀਟ ਰੇਟ ਮੁਤਾਬਕ ਕਿਰਾਇਆ ਬਿਜਲੀ ਬਿਲ ਅਤੇ ਹੋਰ ਖ਼ਰਚਿਆਂ ਨਾਲ ਵਸੂਲ ਕੀਤਾ ਜਾਵੇ। ਇਸ ਬਾਰੇ ਇਲਾਕੇ ਦੇ ਥਾਣੇ ਨੂੰ ਵੀ ਇਤਲਾਹ ਕੀਤੀ ਜਾਵੇ। ਇਸ ਬਾਰੇ ਐਡਵੋਕੇਟ ਜਗਮਿੰਦਰ ਸਿੰਘ ਨੇ ਕਿਹਾ, ‘‘ਅਸੀਂ ਪਹਿਲਾਂ ਵੀ ਕਮੇਟੀ ਨੂੰ ਕਾਨੂੰਨੀ ਨੋਟਿਸ ਭੇਜੇ ਹਨ, ਇਸ ਪਿਛੇ ਸਾਡਾ ਕੋਈ ਸਿਆਸੀ ਤੇ ਹੋਰ ਮੰਤਵ ਨਹੀਂ, ਸਿਰਫ਼ ਕਮੇਟੀ ਨੂੰ ਸੰਗਤ ਪ੍ਰਤੀ ਜਵਾਬਦੇਹ ਬਣਾਉਣਾ ਹੈ ਜਿਸ ਨਾਲ ਭਿ੍ਰਸ਼ਟਾਚਾਰ 'ਤੇ ਨੱਥ ਪੈ ਸਕੇ।''

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ