Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਭਾਰਤ

ਅਸਾਲਟ ਰਾਈਫਲਾਂ, ਤੋਪਾਂ ਤੇ ਮਿਜ਼ਾਈਲਾਂ ਸਮੇਤ 101 ਹਥਿਆਰਾਂ ਦੀ ਇੰਪੋਰਟ ਭਾਰਤ ਬੰਦ ਕਰੇਗਾ

August 10, 2020 10:10 PM

ਨਵੀਂਂ ਦਿੱਲੀ, 10 ਅਗਸਤ (ਪੋਸਟ ਬਿਊਰੋ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੱਲ੍ਹ ਐਲਾਨ ਕੀਤਾ ਹੈ ਕਿ ‘ਆਤਮ ਨਿਰਭਰ ਭਾਰਤ' ਪਹਿਲ ਵਜੋਂ ਦੇਸ਼ ਵਿੱਚ ਰੱਖਿਆ ਸਾਮਾਨ ਦਾ ਉਤਪਾਦਨ ਵਧਾਉਣ ਲਈ 101 ਫੌਜ ਯੰਤਰਾਂ ਦੀ ਇੰਪੋਰਟ 'ਤੇ ਰੋਕ ਲਾਈ ਜਾਵੇਗੀ। ਇਨ੍ਹਾਂ ਹਥਿਆਰਾਂ ਅਤੇ ਸਾਮਾਨ ਵਿੱਚ ਅਸਾਟਲ ਰਾਈਫਲਾਂ ਅਤੇ ਤੋਪਾਂ ਤੋਂ ਆਵਾਜਾਈ ਦੇ ਵਾਹਨ, ਜਹਾਜ਼ ਅਤੇ ਮਿਜ਼ਾਈਲ ਤੱਕ ਸ਼ਾਮਲ ਹਨ।
ਰੱਖਿਆ ਮੰਤਰਾਲੇ ਨੇ ਇਨ੍ਹਾਂ 101 ਉਤਪਾਦਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਕਦਮ ਦਾ ਮਕਸਦ ਡਿਫੈਂਸ ਇੰਡਸਟਰੀ ਨੂੰ ਇਹ ਜਤਾਉਣਾ ਹੈ ਕਿ ਉਸ ਨੂੰ ਜਿਨ੍ਹਾਂ-ਜਿਨ੍ਹਾਂ ਚੀਜ਼ਾਂ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਉਹ ਖੁਦ ਤਿਆਰ ਕਰਨ। ਸਾਰੇ ਸਟੇਕ ਹੋਲਡਰਜ਼ ਨਾਲ ਕਈ ਦੌਰ ਦੀ ਗੱਲਬਾਤ ਤੋਂ ਬਾਅਦ ਇਹ ਲਿਸਟ ਬਣਾਈ ਗਈ ਹੈ। ਮੰਤਰਾਲੇ ਨੇ 2020-21 ਦੇ ਕੈਪਿਟਲ ਪ੍ਰੋਕਿਓਰਮੈਂਟ ਬਜਟ 'ਚ ਘਰੇਲੂ ਅਤੇ ਵਿਦੇਸ਼ੀ ਕੈਪਿਟਨ ਪ੍ਰੋਕਿਓਰਮੈਂਟ ਲਈ ਵੰਡ ਕਰ ਦਿੱਤੀ ਹੈ। ਨਾਲ ਹੀ ਚਾਲੂ ਵਿੱਤ ਸਾਲ 'ਚ ਘਰੇਲੂ ਪੂੰਜੀਗਤ ਖ਼ਰੀਦ ਲਈ ਲੱਗਭਗ 52,000 ਕਰੋੜ ਰੁਪਏ ਦਾ ਵੱਖਰਾ ਬਜਟ ਬਣਾਇਆ ਗਿਆ ਹੈ। 101 ਰੱਖਿਆ ਯੰਤਰਾਂ ਦੇ ਇੰਪੋਰਟ ਉੱਤੇ ਪਾਬੰਦੀ ਕਾਰਨ ਅਗਲੇ 5 ਤੋਂ 7 ਸਾਲਾਂ ਅੰਦਰ ਘਰੇਲੂ ਉਦਯੋਗ 'ਚ ਲੱਗਭਗ ਚਾਰ ਲੱਖ ਕਰੋੜ ਰੁਪਏ ਦੇ ਠੇਕੇ ਦਿੱਤਾ ਜਾਣਗੇ। ਅਨੁਮਾਨਤ ਤੌਰ 'ਤੇ ਇਨ੍ਹਾਂ 'ਚੋਂ ਫੌਜ ਅਤੇ ਹਵਾਈ ਫੌਜ ਲਈ ਲੱਗਭਗ 1.3 ਲੱਖ ਕਰੋੜ ਰੁਪਏ ਦੇ ਯੰਤਰ ਅਤੇ 1.4 ਲੱਖ ਕਰੋੜ ਰੁਪਏ ਦੇ ਯੰਤਰ ਜਲ ਸੈਨਾ ਲਈ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ