Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਤੁਰਕੀ ਦੀਆਂ ਯੂਨੀਵਰਸਿਟੀਆਂ ਭਾਰਤ ਵਿਰੋਧੀ ਸਰਗਰਮੀਆਂ ਦਾ ਕੇਂਦਰ ਬਣੀਆਂ

August 10, 2020 10:10 PM

ਨਵੀਂ ਦਿੱਲੀ, 10 ਅਗਸਤ (ਪੋਸਟ ਬਿਊਰੋ)- ਭਾਰਤ ਖ਼ਿਲਾਫ਼ ਕਸ਼ਮੀਰ ਮੁੱਦੇ 'ਤੇ ਪਾਕਿਸਤਾਨ ਤੇ ਤੁਰਕੀ ਮਿਲ ਕੇ ਵੱਡੀ ਸਾਜ਼ਿਸ਼ ਰਚ ਰਹੇ ਹਨ, ਜਿਸ ਲਈ ਤੁਰਕੀ ਦੀਆਂ ਯੂਨੀਵਰਸਿਟੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ।
ਤੁਰਕੀ ਦੀਆਂ ਯੂਨੀਵਰਸਿਟੀਆਂ ਇਸ ਵੇਲੇ ਭਾਰਤ ਵਿਰੋਧੀ ਸਰਗਰਮੀਆਂ ਦਾ ਕੇਂਦਰ ਬਣੀਆਂ ਹੋਈਆਂ ਹਨ ਅਤੇ ਓਥੇ ਭਾਰਤ ਵਿਰੋਧੀ ਪ੍ਰੋਪੈਗੰਡਾ ਪਾਕਿਸਤਾਨ ਚਲਾ ਰਿਹਾ ਹੈ। ਭਾਰਤ ਸਰਕਾਰ ਨੇ ਪਿਛਲੇ ਸਾਲ ਜਦੋਂ ਤੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ-370 ਹਟਾਈ ਹੈ, ਤੁਰਕੀ ਦੇ ਰਾਸ਼ਟਰਪਤੀ ਐਰਦੋਗਨ ਨੇ ਖੁਦ ਨੂੰ ਕਸ਼ਮੀਰ ਮੁੱਦੇ ਉਤੇ ਭਾਰਤ ਸਰਕਾਰ ਦੇ ਵਿਰੋਧ ਵਿੱਚ ਰੱਖਿਆ ਹੋਇਆ ਹੈ। ਇਸ ਕਾਰਨ ਤੁਰਕੀ ਨੇ ਕਸ਼ਮੀਰ ਦਾ ਮਾਮਲਾ ਯੂ ਐਨ ਜਨਰਲ ਅਸੈਂਬਲੀ ਵਿੱਚ ਵੀ ਚੁੱਕਿਆ ਸੀ। ਤੁਰਕੀ ਇਸ ਮਾਮਲੇ 'ਚ ਲਗਾਤਾਰ ਇਸ ਲਈ ਆਵਾਜ਼ ਚੁੱਕ ਰਿਹਾ ਹੈ ਕਿ ਖੁਦ ਨੂੰ ਇਸਲਾਮਿਕ ਦੁਨੀਆਂ ਦਾ ਨੇਤਾ ਸਾਬਿਤ ਕਰ ਸਕੇ। ਪਿਛਲੇ ਸਾਲ 'ਚ ਤੁਰਕੀ ਦੀਆਂ ਯੂਨੀਵਰਸਿਟੀਆਂ ਵਿੱਚ ਭਾਰਤ ਵਿਰੋਧੀ ਸਰਗਰਮੀਆਂ ਵਿੱਚ ਕਾਫ਼ੀ ਤੇਜ਼ੀ ਆਈ ਹੈ, ਜਿਨ੍ਹਾਂ ਵਿੱਚ ਪਾਕਿਸਤਾਨੀ ਅੰਬੈਸੀ ਅਤੇ ਪਾਕਿਸਤਾਨ ਦੇ ਸਮਰਥਨ ਵਾਲੇ ਐਨ ਜੀ ਓ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਪਤਾ ਲੱਗਾ ਹੈ ਕਿ 5 ਅਗਸਤ 2019 ਤੋਂ ਅੱਜ ਤੱਕ ਤੁਰਕੀ ਦੀਆਂ ਯੂਨੀਵਰਸਿਟੀਆਂ ਵਿੱਚ ਘੱਟੋ-ਘੱਟ 30 ਅਜਿਹੀਆਂ ਕਾਨਫਰੰਸਾਂ ਅਤੇ ਸੈਮੀਨਾਰ ਆਯੋਜਿਤ ਕੀਤੇ ਗਏ ਹਨ, ਜਿਨ੍ਹਾਂ ਦਾ ਕੇਂਦਰ ਕਸ਼ਮੀਰ ਮੁੱਦਾ ਅਤੇ ਭਾਰਤ ਵਿਰੋਧੀ ਭਾਵਨਾਵਾਂ ਹੁੰਦੀਆਂ ਹਨ। ਤੁਰਕੀ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ਆਈ ਐਸ ਆਈ ਦੇ ਪ੍ਰਾਕਸੀ ਅਤੇ ਵਰਲਡ ਕਸ਼ਮੀਰ ਫੋਰਮ ਦੇ ਜਨਰਲ ਸਕੱਤਰ ਗੁਲਾਮ ਨਬੀ ਫਾਈ ਖੁਦ ਅਜਿਹੇ ਅੱਧੀ ਦਰਜਨ ਤੋਂ ਜ਼ਿਆਦਾ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਚੁੱਕੇ ਹਨ। ਇਸੇ ਤਰ੍ਹਾਂ ਤੁਰਕੀ ਵਿੱਚ ਪਾਕਿਸਤਾਨ ਦੇ ਰਾਜਦੂਤ ਸਾਇਰਸ ਸੱਜਾਦ ਕਾਜ਼ੀ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਦੇਖੇ ਜਾ ਚੁੱਕੇ ਹਨ। ਪਾਕਿਸਤਾਨੀ ਅੰਬੈਸੀ ਨੇ ਖੁਦ ਅਜਿਹੇ ਕਈ ਪ੍ਰੋਗਰਾਮ ਕੀਤੇ ਹਨ, ਜਿਨ੍ਹਾਂ ਦੇ ਕੇਂਦਰ ਵਿੱਚ ਕਸ਼ਮੀਰ 'ਚੋਂ ਆਰਟੀਕਲ-370 ਨੂੰ ਹਟਾਉਣ ਦਾ ਮੁੱਦਾ ਰਿਹਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ