Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਅੰਮ੍ਰਿਤਸਰ ਜ਼ੇਲ੍ਹ ਵਿੱਚ ਬੰਦ ਗੈਂਗਸਟਰ ਨੇ ਫ਼ਿਰੌਤੀ ਲਈ ਮੋਗਾ 'ਚ ਮਾਂ ਭੇਜੀ ਤਾਂ ਫੜੀ ਗਈ

August 10, 2020 10:39 PM

ਮੋਗਾ, 10 ਅਗਸਤ (ਪੋਸਟ ਬਿਊਰੋ)- ਪੰਜਾਬ ਦੀਆਂ ਜ਼ੇਲ੍ਹਾਂ 'ਚ ਬੰਦ ਗੈਂਗਸਟਰਾਂ ਵੱਲੋਂ ਮੋਬਾਈਲ ਫੋਨਾਂ ਦੀ ਵਰਤੋਂ ਦਾ ਮਾਮਲਾ ਸਰਕਾਰ ਤੋਂ ਹੱਲ ਨਹੀਂ ਹੋ ਰਿਹਾ। ਉਹ ਜ਼ੇਲ੍ਹਾਂ 'ਚੋਂ ਫ਼ੋਨ ਕਰਕੇ ਲੋਕਾਂ ਨੂੰ ਨਿੱਤ ਡਰਾ ਧਮਕਾ ਰਹੇ।
ਕੱਲ੍ਹ ਅੰਮ੍ਰਿਤਸਰ ਜ਼ੇਲ੍ਹ 'ਚ ਬੰਦ ਇੱਕ ਨਾਮੀ ਗੈਂਗਸਟਰ ਨੇ ਮੋਗਾ ਵਿੱਚ ਫ਼ਿਰੌਤੀ ਲਈ ਫ਼ੋਨ ਕੀਤਾ ਤਾਂ ਪੁਲਸ ਨੇ ਫ਼ਿਰੌਤੀ ਲੈਣ ਆਈ ਉਸ ਦੀ ਮਾਂ ਸਣੇ ਤਿੰਨ ਮੁਲਜ਼ਮਾਂ ਨੂੰ ਗ਼੍ਰਿਫ਼ਤਾਰ ਕੀਤਾ ਅਤੇ ਗੈਂਗਸਟਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਗੈਂਗਸਟਰ ਲੁਧਿਆਣਾ ਵਿੱਚ ਵਾਪਰੇ 30 ਕਿਲੋ ਸੋਨੇ ਦੀ ਲੁੱਟ ਦੇ ਮਾਮਲੇ ਵਿੱਚ ਅੰਮ੍ਰਿਤਸਰ ਜ਼ੇਲ੍ਹ 'ਚ ਬੰਦ ਹੈ। ਥਾਣਾ ਸਿਟੀ (ਦੱਖਣੀ) ਦੇ ਮੁਖੀ ਸੰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁਧਿਆਣਾ ਵਿੱਚ ਸੋਨੇ ਦੀ ਲੁੱਟ ਦੇ ਮਾਮਲੇ ਵਿੱਚ ਗ਼੍ਰਿਫ਼ਤਾਰੀ ਮਗਰੋਂ ਅੰਮ੍ਰਿਤਸਰ ਜ਼ੇਲ੍ਹ ਵਿੱਚ ਬੰਦ ਨਾਮੀ ਗੈਂਗਸਟਰ ਗਗਨਦੀਪ ਸਿੰਘ ਉਰਫ਼ ਗਗਨ ਜੱਜ ਨੂੰ ਜ਼ੇਲ੍ਹ ਵਿੱਚੋਂ ਲੋਕਾਂ ਨੂੰ ਫ਼ੋਨ ਕਰ ਕੇ ਡਰਾ ਕੇ ਫ਼ਿਰੌਤੀਆਂ ਮੰਗਣ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਹੈ ਅਤੇ ਪੁਲਸ ਨੇ ਉਸਦੀ ਮਾਂ ਸਵਰਨਜੀਤ ਕੌਰ ਵਾਸੀ ਫ਼ਿਰੋਜ਼ਪੁਰ, ਹਰਪ੍ਰੀਤ ਸਿੰਘ ਪਿੰਡ ਭੰਬਾ ਲੰਡਾ (ਫਿਰੋਜ਼ਪੁਰ) ਅਤੇ ਅਮਨਦੀਪ ਸਿੰਘ ਪਿੰਡ ਚੂਹੜ ਚੱਕ ਅਤੇ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਦੌਰਾਨ ਪੁਲਸ ਨੇ ਕਿਸੇ ਤੋਂ ਫ਼ਿਰੌਤੀ ਦੀ ਰਕਮ ਵਸੂਲਣ ਲਈ ਆਈ ਮੁਲਜ਼ਮ ਸਵਰਨਜੀਤ ਕੌਰ, ਹਰਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਨੂੰ ਗ਼੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੀ ਗੱਡੀ ਕਬਜ਼ੇ ਵਿੱਚ ਲੈ ਲਈ ਗਈ ਹੈ। ਉਨ੍ਹਾਂ ਆਖਿਆ ਕਿ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ੇਲ੍ਹ ਵਿੱਚ ਬੰਦ ਨਾਮੀ ਗੈਂਗਸਟਰ ਗਗਨਦੀਪ ਸਿੰਘ ਉਰਫ਼ ਗਗਨ ਜੱਜ ਨੂੰ ਲੁਧਿਆਣਾ ਵਿੱਚੋਂ ਇਸ ਸਾਲ ਫ਼ਰਵਰੀ ਮਹੀਨੇ 30 ਕਿਲੋ ਸੋਨਾ ਲੁੱਟਣ ਦੇ ਦੇਸ਼ ਹੇਠ 13 ਮਾਰਚ ਨੂੰ ਗ਼੍ਰਿਫ਼ਤਾਰ ਕੀਤਾ ਗਿਆ ਸੀ। ਉਹ ਅੰਮ੍ਰਿਤਸਰ ਜ਼ੇਲ੍ਹ ਵਿੱਚੋਂ ਲੋਕਾਂ ਨੂੰ ਫ਼ਿਰੌਤੀ ਲਈ ਫ਼ੋਨ ਕਰਕੇ ਡਰਾ ਧਮਕਾ ਰਿਹਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਂਦਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ