Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮਹਿੰਗੀ ਪਈ ਫੇਸਬੁਕ ਦੀ ਦੋਸਤੀ, ਡਾਲਰਾਂ ਲਈ ਦੋ ਲੱਖ ਗਵਾਏ

August 10, 2020 10:40 PM

ਨਵਾਂ ਸ਼ਹਿਰ, 10 ਅਗਸਤ (ਪੋਸਟ ਬਿਊਰੋ)- ਇਸ ਜ਼ਿਲੇ ਦੇ ਪੋਜੇਵਾਲ ਦੇ ਪਿੰਡ ਸੜੋਆ ਦੀ ਰਹਿਣ ਵਾਲੀ ਇੱਕ ਔਰਤ ਨਾਲ ਜਾਅਲਸਾਜ ਨੇ ਫੇਸਬੁਕ 'ਤੇ ਐੱਨ ਆਰ ਆਈ ਦੇ ਨਾਂਅ 'ਤੇ ਜਾਅਲੀ ਆਈ ਡੀ ਬਣਾ ਕੇ ਦੋਸਤੀ ਕਰ ਲਈ ਅਤੇ ਫਿਰ ਵਟਸਐਪ ਨੰਬਰ ਲੈ ਲਿਆ। ਉਸ ਔਰਤ ਨੇ ਵੀ ਜੌਲੀ ਨਾਂਅ 'ਤੇ ਆਪਣੀ ਫੇਸਬੁਕ ਆਈ ਡੀ ਬਣਾਈ ਸੀ। ਦੋਸ਼ੀ ਨੇ ਖੁਦ ਨੂੰ ਲੰਡਨ ਦਾ ਰਹਿਣ ਵਾਲਾ ਦੱਸਿਆ ਅਤੇ ਔਰਤ ਨੂੰ ਪੰਜਾਹ ਹਜ਼ਾਰ ਡਾਲਰ ਭੇਜਣ ਦਾ ਲਾਲਚ ਦੇ ਕੇ ਬੈਂਕ ਅਕਾਊਂਟ ਵਿੱਚ ਦੋ ਲੱਖ ਪੰਜ ਹਜ਼ਾਰ ਰੁਪਏ ਜਮ੍ਹਾਂ ਕਰਵਾ ਲਏ। ਬੈਂਕ ਖਾਤਾ ਧਾਰਕ ਲੁਧਿਆਣਾ ਦੇ ਗਗਨਦੀਪ ਸਿੰਘ 'ਤੇ ਕੇਸ ਦਰਜ ਕੀਤਾ ਗਿਆ ਹੈ, ਜਿਸ ਦੇ ਰਾਹੀਂ ਪੈਸੇ ਜਮ੍ਹਾਂ ਕਰਵਾਏ ਗਏ ਹਨ।
ਆਪਣੀ ਸ਼ਿਕਾਇਤ ਵਿੱਚ ਪਿੰਡ ਸੜੋਆ ਦੀ ਰੇਸ਼ਮਾ ਦੇਵੀ ਨੇ ਦੱਸਿਆ ਕਿ ਉਸ ਨੇ ਫੇਸਬੁਕ 'ਤੇ ਸੁਮਾਈ ਕੁਮਾਰ ਦੇ ਨਾਂਅ ਦੀ ਆਈ ਡੀ ਬਣਾਈ ਹੈ। ਫੇਸਬੁਕ 'ਤੇ ਉਸ ਦੀ ਪਛਾਣ ਜੋਹਨ ਡੇਵਿਟ ਨਾਂਅ ਦੇ ਇੱਕ ਵਿਅਕਤੀ ਨਾਲ ਹੋਈ। ਦੋਵਾਂ ਦੀ ਫੇਸਬੁਕ 'ਤੇ ਦੋਸਤੀ 27 ਮਈ ਨੂੰ ਹੋਈ ਸੀ। ਫੇਸਬੁਕ ਤੋਂ ਉਸ ਦਾ ਨੰਬਰ ਲਿਆ ਅਤੇ ਦੋ ਜੂਨ ਨੂੰ ਫੋਨ 'ਤੇ ਗੱਲ ਕੀਤੀ। ਇਸ ਦੇ ਬਾਅਦ ਔਰਤ ਨੇ ਉਸ ਦੇ ਦੱਸੇ ਖਾਤੇ ਵਿੱਚ ਦੋ ਲੱਖ ਪੰਜ ਹਜ਼ਾਰ ਰੁਪਏ ਜਮ੍ਹਾਂ ਕਰਾ ਦਿੱਤੇ। ਬਾਅਦ ਵਿੱਚ ਜਦ ਦੋਸ਼ੀ ਨੇ ਹੋਰ ਪੈਸਿਆਂ ਦੀ ਮੰਗ ਕੀਤੀ ਤਾਂ ਔਰਤ ਨੇ ਮਨ੍ਹਾ ਕਰ ਦਿੱਤਾ। ਨਾਭਾ ਥਾਣਾ ਕੋਤਵਾਲੀ ਦੀ ਪੁਲਸ ਨੇ ਤਿੰਨ ਜਣਿਆਂ ਖਿਲਾਫ ਜਾਅਲੀ ਫੇਸਬੁਕ ਆਈ ਡੀ ਬਣਾ ਕੇ 19 ਲੱਖ ਰੁਪਏ ਠੱਗਣ 'ਤੇ ਕੇਸ ਦਰਜ ਕੀਤਾ ਹੈ। ਪੁੱਡਾ ਕਾਲੋਨੀ ਦੇ ਅਸ਼ਵਨੀ ਕੁਮਾਰ ਦੀ ਸ਼ਿਕਾਇਤ 'ਤੇ ਸ਼ਾਮ ਸਿੰਘ, ਇਮਤਿਆਜ਼, ਮਹਿਸਿਰ ਖਾਨ 'ਤੇ ਕੇਸ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ