Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਕੋਰੋਨਾ ਟੈਸਟ ਦੀਆਂ ਵੱਖੋ ਵੱਖ ਰਿਪੋਰਟਾਂ ਆਉਣ ਨਾਲ ਪੀੜਤ ਨੂੰ ਦੁਚਿੱਤੀ ਪਈ

August 10, 2020 10:40 PM

ਬੱਸੀ ਪਠਾਣਾਂ, 10 ਅਗਸਤ (ਪੋਸਟ ਬਿਊਰੋ)- ਸਿਹਤ ਵਿਭਾਗ ਵੱਲੋਂ ਜਾਰੀ ਕੋਰੋਨਾ ਰਿਪੋਰਟਾਂ ਵਿੱਚ ਮਾਰਕੀਟ ਕਮੇਟੀ ਨੇੜੇ ਸਬਜ਼ੀ ਦਾ ਕੰਮ ਕਰਨ ਵਾਲੇ ਇੱਕ ਪਰਵਾਸੀ ਦੀ ਕੋਰੋਨਾ ਰਿਪੋਰਟ ਕੱਲ੍ਹ ਪਾਜ਼ਿਟਿਵ ਦੱਸੀ ਗਈ। ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਪਰਵਾਸੀ ਨੂੰ ਗਿਆਨ ਸਾਗਰ ਹਸਪਤਾਲ ਭੇਜਣ ਦੀ ਇਤਲਾਹ ਦਿੰਦਿਆਂ ਪੀੜਤ ਨੂੰ ਐਂਬੂਲੈਂਸ ਰਾਹੀਂ ਸ਼ਿਫਟ ਕਰਨ ਲਈ ਸੂਚਨਾ ਦਿੱਤੀ ਤਾਂ ਪੀੜਤ ਪਰਵਾਸੀ ਫਰਾਰ ਹੋ ਗਿਆ।
ਫਰਾਰ ਹੋਏ ਕਮਲੇਸ਼ ਯਾਦਵ ਨੇ ਮੀਡੀਆ ਨੂੰ ਦੱਸਿਆ ਕਿ ਉਹ ਟੈਸਟ ਹੋਣ ਤੋਂ ਦੋ ਦਿਨ ਪਹਿਲਾਂ ਹੀ ਆਪਣੇ ਪਿੰਡ (ਬਿਹਾਰ) ਤੋਂ ਆਇਆ ਸੀ ਅਤੇ ਉਸ ਨੂੰ ਖਾਂਸੀ, ਜ਼ੁਕਾਮ, ਬੁਖਾਰ ਆਦਿ ਦੀ ਕੋਈ ਸ਼ਿਕਾਇਤ ਨਹੀਂ ਸੀ, ਪਰ ਜਾਂਚ ਟੀਮ ਨੇ ਕੋਰੋਨਾ ਦਾ ਸੈਂਪਲ ਲਿਆ ਜਿਸ ਦੀ ਰਿਪੋਰਟ ਪਾਜਿ਼ਟਿਵ ਆਉਣ 'ਤੇ ਉਸ ਨੂੰ ਸਿਵਲ ਹਸਪਤਾਲ 'ਚੋਂ ਐਂਬੂਲੈਂਸ ਰਾਹੀਂ ਸ਼ਿਫਟ ਕਰਨ ਦੀ ਸੂਚਨਾ ਮਿਲੀ ਤਾਂ ਉਹ ਘਬਰਾ ਗਿਆ। ਉਸੇ ਦਿਨ ਉਸ ਦਾ ਜੀਜਾ, ਜੋ ਕਰਨਾਲ ਵਿਖੇ ਰਹਿੰਦਾ ਹੈ, ਉਸ ਨੂੰ ਮਿਲਣ ਲਈ ਬੱਸੀ ਪਠਾਣਾਂ ਆਇਆ ਸੀ। ਉਸ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਆਪਣੇ ਜੀਜੇ ਨਾਲ ਕਰਨਾਲ ਜਾਣ ਦਾ ਫੈਸਲਾ ਕਰ ਲਿਆ ਅਤੇ ਦੋਵੇਂ ਕਾਰ ਵਿੱਚ ਓਥੇ ਪਹੁੰਚ ਗਏ। ਸੱਤ ਅਗਸਤ ਨੂੰ ਉਸ ਨੇ ਕਰਨਾਲ ਦੇ ਕਲਪਨਾ ਚਾਵਲਾ ਗੌਰਮਿਟ ਮੈਡੀਕਲ ਕਾਲਜ ਵਿੱਚੋਂ ਦੋਬਾਰਾ ਕੋਰੋਨਾ ਟੈਸਟ ਕਰਵਾਇਆ ਤਾਂ ਅੱਠ ਅਗਸਤ ਨੂੰ ਆਈ ਰਿਪੋਰਟ 'ਚ ਉਸ ਨੂੰ ਨੈਗੇਟਿਵ ਦੱਸਿਆ ਗਿਆ। ਕਮਲੇਸ਼ ਨੇ ਕਿਹਾ ਕਿ ਉਸ ਨੂੰ ਸਮਝ ਨਹੀਂ ਆ ਰਿਹਾ ਕਿ ਉਸ ਦੀ ਕਿਹੜੀ ਰਿਪੋਰਟ ਸਹੀ ਹੈ। ਉਹ ਬੱਸੀ ਪਠਾਣਾਂ ਆਉਣਾ ਚਾਹੁੰਦਾ ਹੈ, ਪਰ ਸਿਹਤ ਵਿਭਾਗ ਅਤੇ ਪੁਲਸ ਦੇ ਡਰੋਂ ਨਹੀਂ ਆ ਰਿਹਾ। ਇਸ ਸੰਬੰਧੀ ਸਿਹਤ ਵਿਭਾਗ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਜੇ ਉਸ ਨੂੰ ਰਿਪੋਰਟ 'ਤੇ ਕੋਈ ਸ਼ੱਕ ਹੈ ਤਾਂ ਦੁਬਾਰਾ ਟੈਸਟ ਕਰਵਾਇਆ ਜਾ ਸਕਦਾ ਸੀ, ਪਰ ਉਸ ਨੇ ਫਰਾਰ ਹੋ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ