Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਉਧਾਰ ਦਿੱਤੇ ਪੈਸੇ ਵਾਪਸ ਨਾ ਮਿਲੇ ਤਾਂ ਹੈਂਡਲੂਮ ਵਪਾਰੀ ਨੇ ਫਾਹਾ ਲੈ ਲਿਆ

August 10, 2020 10:42 PM

ਬਠਿੰਡਾ, 10 ਅਗਸਤ (ਪੋਸਟ ਬਿਊਰੋ)- ਗੋਨਿਆਣਾ ਮੰਡੀ ਦੇ ਇੱਕ ਹੈਂਡਲੂਮ ਦੇ ਵਪਾਰੀ ਨੇ ਕੱਲ੍ਹ ਸ਼ਾਮ ਆਪਣੇ ਘਰ ਦੇ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਦਾ ਕਾਰਨ ਗੋਨਿਆਣਾ ਮੰਡੀ ਦੇ ਦੋ ਭਰਾਵਾਂ ਨੂੰ ਉਧਾਰ ਦਿੱਤੇ ਪੈਸੇ ਵਾਪਸ ਨਾ ਮਿਲਣਾ ਸੀ। ਦੋਸ਼ੀ ਭਰਾ ਪੈਟਰੋਲ ਪੰਪ ਦਾ ਕੰਮ ਕਰਦੇ ਹਨ।
ਥਾਣਾ ਨੇਹੀਆਂਵਾਲਾ ਪੁਲਸ ਨੇ ਮ੍ਰਿਤਕ ਵਪਾਰੀ ਦੇ ਬੇਟੇ ਦੇ ਬਿਆਨਾਂ 'ਤੇ ਦੋਸ਼ੀ ਭਰਾਵਾਂ 'ਤੇ ਖੁਦਕੁਸ਼ੀ ਕਰਨ ਦੇ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਭਰਾਵਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਪੁਲਸ ਨੂੰ ਜਸਪ੍ਰੀਤ ਸਿੰਘ ਵਾਸੀ ਗੋਨਿਆਣਾ ਮੰਡੀ ਨੇ ਦੱਸਿਆ ਕਿ ਉਸ ਦੇ ਪਿਤਾ ਜਸਵੀਰ ਸਿੰਘ ਹੈਂਡਲੂਮ ਦਾ ਕਾਰੋਬਾਰ ਕਰਦੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਗੋਨਿਆਣਾ ਮੰਡੀ ਦੇ ਅਜੈਬ ਸਿੰਘ ਅਤੇ ਉਸ ਦੇ ਭਰਾ ਪੁਸ਼ਪਿੰਦਰਪਾਲ ਸਿੰਘ ਨੂੰ ਕਰੀਬ 6.80 ਲੱਖ ਰੁਪਏ ਉਧਾਰ ਦਿੱਤੇ ਸਨ, ਜੋ ਉਨ੍ਹਾਂ ਨੇ ਕੁਝ ਸਮੇਂ ਬਾਅਦ ਵਾਪਸ ਕਰਨ ਦਾ ਵਾਅਦਾ ਕੀਤਾ ਸੀ। ਬੀਤੇ ਦਿਨੀਂ ਜਦ ਉਸ ਦੇ ਪਿਤਾ ਨੂੰ ਪੈਸੇ ਦੀ ਜ਼ਰੂਰਤ ਪਈ ਅਤੇ ਉਨ੍ਹਾਂ ਨੇ ਉਧਾਰ ਦਿੱਤੇ ਪੈਸੇ ਵਾਪਸ ਮੰਗੇ ਤਾਂ ਉਹ ਟਾਲ ਮਟੋਲ ਕਰਨ ਲੱਗੇ। ਪੈਸੇ ਵਾਪਸ ਨਾ ਮਿਲਣ ਦੇ ਕਾਰਨ ਉਸ ਦੇ ਪਿਤਾ ਕਾਫੀ ਪ੍ਰੇਸ਼ਾਨ ਰਹਿਣ ਲੱਗੇ। ਇਸੇ ਪ੍ਰੇਸ਼ਾਨੀ ਦੇ ਕਾਰਨ ਕੱਲ੍ਹ ਸ਼ਾਮ ਉਨ੍ਹਾਂ ਨੇ ਘਰ ਦੇ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਉਸ ਨੇ ਆਪਣੀ ਮੌਤ ਦੇ ਲਈ ਅਜੈਬ ਸਿੰਘ ਤੇ ਪੁਸ਼ਪਿੰਦਰਪਾਲ ਸਿੰਘ ਨੂੰ ਦੋਸ਼ੀ ਕਿਹਾ ਹੈ। ਪੁਲਸ ਨੇ ਸੁਸਾਈਡ ਨੋਟ ਦੇ ਆਧਾਰ 'ਤੇ ਦੋਸ਼ੀ ਭਰਾਵਾਂ ਦੇ ਖਿਲਾਫ ਕੇਸ ਦਰਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ