Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਬੈਰੂਤ ਧਮਾਕੇ ਤੋਂ ਬਾਅਦ ਲੈਬਨਾਨ ਕੈਬਨਿਟ ਨੇ ਦਿੱਤਾ ਅਸਤੀਫਾ

August 10, 2020 11:00 PM

ਬੈਰੂਤ ਧਮਾਕੇ ਤੋਂ ਬਾਅਦ ਲੈਬਨਾਨ
ਕੈਬਨਿਟ ਨੇ ਦਿੱਤਾ ਅਸਤੀਫਾ

ਬੈਰੂਤ, 10 ਅਗਸਤ (ਪੋਸਟ ਬਿਊਰੋ) : ਪਿਛਲੇ ਹਫਤੇ ਬੈਰੂਤ ਵਿੱਚ ਹੋਏ ਧਮਾਕੇ ਤੋਂ ਬਾਅਦ ਲੋਕਾਂ ਦੇ ਫੁੱਟੇ ਰੋਹ ਮਗਰੋਂ ਲੈਬਨਾਨ ਸਰਕਾਰ ਨੇ ਸੋਮਵਾਰ ਨੂੰ ਅਸਤੀਫਾ ਦੇ ਦਿੱਤਾ| ਸੁਧਾਰਾਂ ਦੀ ਮੰਗ ਦੇ ਚੱਲਦਿਆਂ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਬਾਅਦ ਸਥਿਤੀ ਕਾਫੀ ਅਸਥਿਰਤਾ ਵਾਲੀ ਬਣ ਗਈ ਹੈ|
ਸਿਹਤ ਮੰਤਰੀ ਹਾਮਦ ਹਸਨ ਨੇ ਦੱਸਿਆ ਕਿ ਕੈਬਨਿਟ ਦੇ ਸਾਂਝੇ ਅਸਤੀਫੇ ਨੂੰ ਲੈ ਕੇ ਪ੍ਰਧਾਨ ਮੰਤਰੀ ਹਸਨ ਦਾਇਬ ਰਾਸ਼ਟਰਪਤੀ ਦੀ ਰਿਹਾਇਸ਼ਗਾਹ ਵੱਲ ਗਏ| 4 ਅਗਸਤ ਨੂੰ ਹੋਏ ਧਮਾਕੇ ਤੋਂ ਬਾਅਦ ਸਰਕਾਰ ਵਿਰੋਧੀ ਮੁਜ਼ਾਹਰਿਆਂ ਤੋਂ ਬਾਅਦ ਇਹ ਨਵਾਂ ਫੇਰਬਦਲ ਵੇਖਣ ਨੂੰ ਮਿਲ ਰਿਹਾ ਹੈ| ਉਸ ਧਮਾਕੇ ਵਿੱਚ ਵੱਡੀ ਪੱਧਰ ਉੱਤੇ ਤਬਾਹੀ ਮਚੀ ਸੀ ਤੇ 160 ਲੋਕ ਮਾਰੇ ਗਏ ਸਨ ਜਦਕਿ 6000 ਹੋਰ ਜ਼ਖ਼ਮੀ ਹੋ ਗਏ ਸਨ|
ਭ੍ਰਿਸ਼ਟਾਚਾਰ, ਅਸਮਰੱਥਾ ਤੇ ਕੁਪ੍ਰਬੰਧਾਂ ਕਾਰਨ ਅਕਤੂਬਰ ਤੋਂ ਹੀ ਇਸ ਸਰਕਾਰ ਖਿਲਾਫ ਮੁਜ਼ਾਹਰੇ ਚੱਲ ਰਹੇ ਸਨ| ਧਮਾਕੇ ਤੋਂ ਬਾਅਦ ਤਾਂ ਸਥਿਤੀ ਕਾਬੂ ਤੋਂ ਬਾਹਰ ਹੀ ਹੋ ਗਈ ਤੇ ਭਰੇ ਪੀਤੇ ਲੋਕਾਂ ਦਾ ਗੁੱਸਾ ਫੁੱਟ ਪਿਆ| ਜ਼ਿਕਰਯੋਗ ਹੈ ਕਿ 1990 ਵਿੱਚ ਖਤਮ ਹੋਈ ਖਾਨਾਜੰਗੀ ਤੋਂ ਬਾਅਦ ਤੋਂ ਹੀ ਕੁਲੀਨ ਤੰਤਰ ਸੱਤਾ ਉੱਤੇ ਕਬਜਾ ਜਮਾਈ ਬੈਠਾ ਸੀ| ਇੱਥੋਂ ਤੱਕ ਕਿ ਕਿਸੇ ਕਾਬਲ ਤੇ ਭਰੋਸੇਯੋਗ ਸਿਆਸੀ ਸ਼ਖਸੀਅਤ, ਜਿਸ ਦੇ ਇਨ੍ਹਾਂ ਨਾਲ ਸਬੰਧ ਨਾ ਹੋਣ, ਦਾ ਮਿਲ ਪਾਉਣਾ ਵੀ ਮੁਸ਼ਕਲ ਹੋਇਆ ਪਿਆ ਸੀ|
ਹਾਲਾਂਕਿ ਇਸ ਤਬਾਹੀ ਤੋਂ ਬਾਅਦ ਦਾਇਬ ਦਾ ਅਸਤੀਫਾ ਕੋਈ ਮਾਇਨੇ ਨਹੀਂ ਰੱਖਦਾ ਤੇ ਉਹ ਹਾਲ ਦੀ ਘੜੀ ਅਹੁਦਾ ਛੱਡਣਾ ਵੀ ਨਹੀਂ ਸਨ ਚਾਹੁੰਦੇ ਕਿਉਂਕਿ ਦੋ ਦਿਨ ਪਹਿਲਾਂ ਹੀ ਟੀਵੀ Aੁੱਤੇ ਦਿੱਤੇ ਭਾਸ਼ਣ ਵਿੱਚ ਉਨ੍ਹਾਂ ਆਖਿਆ ਸੀ ਕਿ ਉਹ ਦੋ ਮਹੀਨੇ ਆਪਣੇ ਅਹੁਦੇ ਉੱਤੇ ਬਣੇ ਰਹਿਣਗੇ ਤਾਂ ਕਿ ਵੱਖ ਵੱਖ ਧੜੇ ਸੁਧਾਰਾਂ ਲਈ ਰੋਡਮੈਪ ਤਿਆਰ ਕਰਨ ਉੱਤੇ ਸਹਿਮਤ ਹੋ ਸਕਣ| ਪਰ ਇਸ ਵਾਰੀ ਉਨ੍ਹਾਂ ਦੀ ਦਾਲ ਨਹੀਂ ਗਲੀ ਕਿਉਂਕਿ ਉਨ੍ਹਾਂ ਦੇ ਆਪਣੇ ਕੈਬਨਿਟ ਵੱਲੋਂ ਹੀ ਉਨ੍ਹਾਂ ਉੱਤੇ ਕਾਫੀ ਦਬਾਅ ਪਾਇਆ ਗਿਆ ਲੱਗਦਾ ਸੀ ਜਿਸ ਕਾਰਨ ਅਨਮਨੇ ਮਨ ਨਾਲ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ|
ਦਾਇਬ ਦੀ ਸਰਕਾਰ ਉਸ ਸਮੇਂ ਸੱਤਾ ਵਿੱਚ ਆਈ ਜਦੋਂ ਉਨ੍ਹਾਂ ਦੇ ਪੂਰਵਜ਼ ਸਾਦ ਹਰੀਰੀ ਨੇ ਅਕਤੂਬਰ ਵਿੱਚ ਲੋਕਾਂ ਦੇ ਰੋਹ ਤੋਂ ਬਾਅਦ ਆਪਣਾ ਅਹੁਦਾ ਛੱਡਿਆ| ਬੜੇ ਜੋੜ ਤੋੜ ਤੋਂ ਬਾਅਦ ਸਾਰਿਆਂ ਦੀ ਸਹਿਮਤੀ ਦਾਇਬ ਉੱਤੇ ਬਣੀ| ਉਨ੍ਹਾਂ ਦੀ ਸਰਕਾਰ ਨੂੰ ਹਿਜਬੁਲ੍ਹਾ ਤੇ ਉਸ ਦੇ ਸਹਿਯੋਗੀਆਂ ਦਾ ਥਾਪੜਾ ਸੀ ਤੇ ਇਸ ਨੂੰ ਇੱਕਪਾਸੜ ਸਰਕਾਰ ਮੰਨਿਆ ਜਾਂਦਾ ਸੀ| ਇਨ੍ਹਾਂ ਕੋਈ ਸੁਧਾਰ ਤਾਂ ਕੀ ਕਰਨਾ ਸੀ ਸਗੋਂ ਸੁਧਾਰ ਦੀ ਮੰਗ ਕਰਨ ਵਾਲੇ ਸਾਰੇ ਧੜਿਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ